Join WhatsApp

Join Now

Punjab News: ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਆਂਗਣਵਾੜੀ ਵਰਕਰਾਂ ‘ਤੇ ਲਾਠੀਚਾਰਜ!

On: July 11, 2026 10:13 AM

 

Punjab News: ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਆਂਗਣਵਾੜੀ ਵਰਕਰਾਂ ‘ਤੇ ਲਾਠੀਚਾਰਜ!

ਸੰਗਰੂਰ, 11 ਜੁਲਾਈ 2026

ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਸੰਗਰੂਰ ਵਿਖੇ ਸੂਬਾ ਸਰਕਾਰ ਖਿਲਾਫ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ‘ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ)’ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ, ਜਿਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਕਾਫ਼ੀ ਖਿੱਚ-ਧੂਹ ਅਤੇ ਧੱਕਾ-ਮੁੱਕੀ ਦੇਖਣ ਨੂੰ ਮਿਲੀ।

ਯੂਨੀਅਨ ਦੀਆਂ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਮੀਟਿੰਗਾਂ ਦਾ ਸਮਾਂ ਤਾਂ ਨਿਰਧਾਰਤ ਕੀਤਾ ਜਾਂਦਾ ਹੈ, ਪਰ ਹਰ ਵਾਰ ਮੀਟਿੰਗ ਨੂੰ ਬਿਨਾਂ ਕਿਸੇ ਠੋਸ ਨਤੀਜੇ ਦੇ ਅੱਗੇ ਪਾ ਦਿੱਤਾ ਜਾਂਦਾ ਹੈ। ਯੂਨੀਅਨ ਦੀ ਕੁੱਲ ਹਿੰਦ ਪ੍ਰਧਾਨ ਊਸ਼ਾ ਰਾਣੀ ਨੇ ਭਾਰੀ ਰੋਹ ਪ੍ਰਗਟ ਕਰਦਿਆਂ ਕਿਹਾ ਕਿ ਹੁਣ ਸਰਕਾਰ ਨੇ ਮੀਟਿੰਗ ਨੂੰ 4 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਹੈ, ਜੋ ਕਿ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ ਹੈ।

ਪ੍ਰਦਰਸ਼ਨਕਾਰੀ ਮਹਿਲਾਵਾਂ ਸਥਾਨਕ ਮਿਲਕ ਪਲਾਂਟ ਨੇੜੇ ਇੱਕਤਰ ਹੋਈਆਂ ਅਤੇ ਉੱਥੋਂ ਰੋਸ ਮਾਰਚ ਕਰਦੀਆਂ ਹੋਈਆਂ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਤੱਕ ਪਹੁੰਚ ਗਈਆਂ। ਜਿਵੇਂ ਹੀ ਵਰਕਰਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਉੱਥੇ ਤਾਇਨਾਤ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਕਾਫੀ ਖਿੱਚ-ਧੂਹ ਹੋਈ। ਆਪਣਾ ਗੁੱਸਾ ਜ਼ਾਹਰ ਕਰਨ ਲਈ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਜ਼ਿਲ੍ਹਾ ਪ੍ਰਧਾਨ ਤ੍ਰਿਸ਼ਨਜੀਤ ਕੌਰ ਦੀ ਅਗਵਾਈ ਹੇਠ ਸੰਬੋਧਨ ਕਰਦਿਆਂ ਆਗੂਆਂ ਨੇ ਸਾਫ਼ ਕਰ ਦਿੱਤਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਅਤੇ ਮੀਟਿੰਗਾਂ ਦੇ ਨਾਮ ‘ਤੇ ਟਾਲ-ਮਟੋਲ ਜਾਰੀ ਰੱਖੀ, ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment