Punjab News: ਵਿਆਹੁਤਾ ਦੀ ਭੇਦਭਰੇ ਹਾਲਤਾਂ ‘ਚ ਮੌਤ

On: ਅਪ੍ਰੈਲ 8, 2026 9:02 ਪੂਃ ਦੁਃ

 

Punjab News: ਵਿਆਹੁਤਾ ਦੀ ਭੇਦਭਰੇ ਹਾਲਤਾਂ ‘ਚ ਮੌਤ

ਇਨਸਾਫ ਲਈ ਪਰਿਵਾਰ ਨੇ SSP ਦਫ਼ਤਰ ਮੂਹਰੇ ਲਾਸ਼ ਰੱਖ ਕੇ ਲਾਇਆ ਧਰਨਾ

ਫਤਿਹਗੜ੍ਹ ਸਾਹਿਬ, 7 ਅਪ੍ਰੈਲ 2026:

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਅਧੀਨ ਪੈਂਦੇ ਪਿੰਡ ਭੱਦਲਥੂਹਾ ਵਿੱਚ ਇੱਕ ਵਿਆਹੁਤਾ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਨੇ ਤੂਲ ਫੜ ਲਿਆ ਹੈ।

ਮ੍ਰਿਤਕਾ ਰੁਪਿੰਦਰ ਕੌਰ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ‘ਤੇ ਕਤਲ ਦੇ ਗੰਭੀਰ ਇਲਜ਼ਾਮ ਲਗਾਉਂਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਐਸ.ਐਸ.ਪੀ. (SSP) ਦਫ਼ਤਰ ਦੇ ਬਾਹਰ ਲਾਸ਼ ਰੱਖ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਮ੍ਰਿਤਕਾ ਦੇ ਪਰਿਵਾਰ ਮੁਤਾਬਕ, 2 ਅਪ੍ਰੈਲ ਨੂੰ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਕਿ ਰੁਪਿੰਦਰ ਕੌਰ ਨੂੰ ਦਿਲ ਦਾ ਦੌਰਾ ਪਿਆ ਹੈ। ਪਰ ਜਦੋਂ ਉਹ ਸਹੁਰੇ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਅਜਿਹਾ ਕਦਮ ਨਹੀਂ ਚੁੱਕ ਸਕਦੀ ਸੀ ਅਤੇ ਉਸ ਦਾ ਕਤਲ ਕੀਤਾ ਗਿਆ ਹੈ। ਦੱਸ ਦੇਈਏ ਕਿ ਮ੍ਰਿਤਕਾ ਆਪਣੇ ਪਿੱਛੇ ਦੋ ਬੱਚੇ ਛੱਡ ਗਈ ਹੈ।

ਪੁਲਿਸ ਦੀ ਕਾਰਵਾਈ ਅਤੇ SIT ਦਾ ਗਠਨ

ਪਰਿਵਾਰ ਦੇ ਵਧਦੇ ਰੋਸ ਨੂੰ ਵੇਖਦਿਆਂ ਪੁਲਿਸ ਹਰਕਤ ਵਿੱਚ ਆਈ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ, ਅਮਲੋਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਪੇਕੇ ਪਰਿਵਾਰ ਦੀ ਅਸੰਤੁਸ਼ਟੀ ਨੂੰ ਦੇਖਦੇ ਹੋਏ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਇੱਕ SIT (ਵਿਸ਼ੇਸ਼ ਜਾਂਚ ਟੀਮ) ਦਾ ਗਠਨ ਕਰ ਦਿੱਤਾ ਹੈ।

ਇਸ ਟੀਮ ਵਿੱਚ ਐਸ.ਪੀ., ਡੀ.ਐਸ.ਪੀ. ਅਤੇ ਸੀ.ਆਈ.ਏ. ਇੰਚਾਰਜ ਸ਼ਾਮਲ ਹਨ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਾਂਚ ਨਿਰਪੱਖ ਹੋਵੇਗੀ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

 

Join WhatsApp

Join Now

More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ: ਸੁਖਜਿੰਦਰ ਰੰਧਾਵਾ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ CM ਮਾਨ ਨੂੰ ਬਦਨਾਮ ਕਰਨ ਦੀ ਚਾਲ ਨਾਕਾਮ; ਜਥੇਦਾਰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਾ ਕਰਨ- ਬਲਤੇਜ ਪੰਨੂ ਦਾ ਬਾਦਲਾਂ ‘ਤੇ ਵੱਡਾ ਹਮਲਾ

CM ਭਗਵੰਤ ਮਾਨ ‘ਪੰਥ ਵਿਰੋਧੀ’ ਕਰਾਰ! ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸਿਕ ਫ਼ੈਸਲਾ; ਕਿਹਾ- ਸਿੱਖ ਸੰਗਤ ਮੁੱਖ ਮੰਤਰੀ ਨੂੰ ਲਾਵੇ

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਬਦਲਿਆ ਪੰਜਾਬ ਦੇ ਏਅਰਪੋਰਟ ਦਾ ਨਾਮ

ਗਰਮੀਆਂ ਦੀਆਂ ਛੁੱਟੀਆਂ ’ਚ ਲੈਕਚਰਾਰਾਂ ’ਤੇ ਗੈਰ-ਵਿਦਿਅਕ ਡਿਊਟੀਆਂ ਦਾ ਬੋਝ

ਡਿਫ਼ੈਂਸ ਬੰਨ੍ਹ ਦਾ ਮਸਲਾ ਗਰਮਾਇਆ: ਕਿਸਾਨਾਂ ਦੇ ਮੋਰਚੇ ‘ਚ ਪਹੁੰਚੇ ਸਾਬਕਾ ਮੰਤਰੀ ਜਿਆਣੀ; ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ ਦਾ ਦਿੱਤਾ ਭਰੋਸਾ

Leave a Comment