Join WhatsApp

Join Now

Punjab News: ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ 31 ਮਾਰਚ ਨੂੰ ਰਹਿਣਗੇ ਮੁਕੰਮਲ ਬੰਦ; DC ਨੇ ਜਾਰੀ ਕੀਤੇ ਹੁਕਮ

On: March 27, 2026 2:07 PM

 

Punjab News: ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ 31 ਮਾਰਚ ਨੂੰ ਰਹਿਣਗੇ ਮੁਕੰਮਲ ਬੰਦ; DC ਨੇ ਜਾਰੀ ਕੀਤੇ ਹੁਕਮ

ਨਵਾਂਸ਼ਹਿਰ 27 ਮਾਰਚ, 2026:

ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ‘ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਨੇ ਇੱਕ ਅਹਿਮ ਫੈਸਲਾ ਲਿਆ ਹੈ।

ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ 31 ਮਾਰਚ 2026 ਨੂੰ ਜ਼ਿਲ੍ਹੇ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ (ਸਲਾਟਰ ਹਾਊਸ) ਬੰਦ ਰੱਖਣ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਦਿੱਤੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ, 31 ਮਾਰਚ ਨੂੰ ਪੂਰੇ ਦੇਸ਼ ਵਿੱਚ ਜੈਨ ਸਮਾਜ ਵੱਲੋਂ ਭਗਵਾਨ ਮਹਾਂਵੀਰ ਜੈਯੰਤੀ ਮਨਾਈ ਜਾ ਰਹੀ ਹੈ, ਜੋ ਕਿ ‘ਅਹਿੰਸਾ ਦਿਵਸ’ ਵਜੋਂ ਜਾਣਿਆ ਜਾਂਦਾ ਹੈ।

ਇਸ ਪਵਿੱਤਰ ਦਿਹਾੜੇ ਦੀ ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਮੀਟ ਦੀ ਵਿਕਰੀ ਅਤੇ ਪਸ਼ੂਆਂ ਦੇ ਕਤਲ ‘ਤੇ ਮੁਕੰਮਲ ਰੋਕ ਰਹੇਗੀ।

ਸਖ਼ਤ ਕਾਰਵਾਈ ਦੀ ਚੇਤਾਵਨੀ

ਪ੍ਰਸ਼ਾਸਨ ਨੇ ਸਾਫ਼ ਕਰ ਦਿੱਤਾ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਬੁੱਚੜਖਾਨਾ ਮਾਲਕਾਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

 

Leave a Comment