Punjab News: ਸਰਕਾਰੀ ਸਕੂਲ ‘ਚ ਅੱਧੀ ਰਾਤ ਨੂੰ ਬਦਮਾਸ਼ਾਂ ਨੇ ਮਾਰਿਆ ਡਾਕਾ! ਮਿਡ-ਡੇ-ਮੀਲ ਸਮੇਤ ਹੋਰ ਕੀਮਤੀ ਸਮਾਨ ਚੋਰੀ

 

Punjab News: ਸਰਕਾਰੀ ਸਕੂਲ ‘ਚ ਅੱਧੀ ਰਾਤ ਨੂੰ ਬਦਮਾਸ਼ਾਂ ਨੇ ਮਾਰਿਆ ਡਾਕਾ! ਮਿਡ-ਡੇ-ਮੀਲ ਸਮੇਤ ਹੋਰ ਕੀਮਤੀ ਸਮਾਨ ਚੋਰੀ

ਗੁਰਦਾਸਪੁਰ, 4 ਅਪ੍ਰੈਲ 2026:

ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਦੌਰਾਂਗਲਾ ਅਧੀਨ ਆਉਂਦੇ ਪਿੰਡ ਮਗਰਮੂਦੀਆਂ ਦੇ ਸਰਕਾਰੀ ਸਕੂਲ ਵਿੱਚ ਬੀਤੀ ਰਾਤ ਚੋਰੀ ਦੀ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ।

ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਰ ਚੋਰੀ ਦੀ ਵਾਰਦਾਤ ਨੂੰ ਇੱਕ ਵਿਅਕਤੀ ਅਤੇ ਇੱਕ ਮਹਿਲਾ ਨੇ ਮਿਲ ਕੇ ਅੰਜਾਮ ਦਿੱਤਾ ਹੈ। ਇਹ ਸਾਰੀ ਘਟਨਾ ਸਕੂਲ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਸੀਸੀਟੀਵੀ ਫੁਟੇਜ ਅਨੁਸਾਰ, ਰਾਤ ਕਰੀਬ 12 ਵਜੇ ਇੱਕ ਮਹਿਲਾ ਅਤੇ ਇੱਕ ਮਰਦ ਸਕੂਲ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋਏ।

ਚੋਰਾਂ ਨੇ ਸਕੂਲ ਦੀ ਰਸੋਈ ਨੂੰ ਨਿਸ਼ਾਨਾ ਬਣਾਇਆ ਅਤੇ ਉੱਥੋਂ ਦੋ ਭਰੇ ਹੋਏ ਗੈਸ ਸਿਲੰਡਰ, ਮਿਡ-ਡੇ-ਮੀਲ ਦਾ ਰਾਸ਼ਨ, ਬੱਚਿਆਂ ਦੇ ਖਾਣਾ ਖਾਣ ਵਾਲੇ ਬਰਤਨ ਚੋਰੀ ਕਰ ਲਏ।

ਸਕੂਲ ਦੀ ਮੁੱਖ ਅਧਿਆਪਕਾ ਆਸ਼ਾ ਰਾਣੀ ਨੇ ਦੱਸਿਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸਕੂਲ ਵਿੱਚ ਚੋਰੀ ਦੀਆਂ ਵਾਰਦਾਤਾਂ ਹੋ ਚੁੱਕੀਆਂ ਹਨ।

ਉਨ੍ਹਾਂ ਕਿਹਾ ਕਿ ਅੱਧੀ ਰਾਤ ਨੂੰ ਸੀਸੀਟੀਵੀ ਕੈਮਰਿਆਂ ਵਿੱਚ ਚੋਰਾਂ ਦੀਆਂ ਹਰਕਤਾਂ ਸਾਫ਼ ਦਿਖਾਈ ਦੇ ਰਹੀਆਂ ਹਨ।

ਸਕੂਲ ਪ੍ਰਬੰਧਕਾਂ ਵੱਲੋਂ ਇਸ ਚੋਰੀ ਸਬੰਧੀ ਥਾਣਾ ਦੌਰਾਂਗਲਾ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪਿੰਡ ਵਾਸੀਆਂ ਵਿੱਚ ਇਸ ਘਟਨਾ ਨੂੰ ਲੈ ਕੇ ਕਾਫੀ ਰੋਸ ਹੈ, ਕਿਉਂਕਿ ਚੋਰਾਂ ਨੇ ਮਾਸੂਮ ਬੱਚਿਆਂ ਦੇ ਖਾਣੇ ਦਾ ਸਾਮਾਨ ਵੀ ਨਹੀਂ ਛੱਡਿਆ।

ਪੁਲਿਸ ਵੱਲੋਂ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੀਸੀਟੀਵੀ ਵਿੱਚ ਚਿਹਰੇ ਸਾਫ਼ ਹੋਣ ਕਾਰਨ ਪਛਾਣ ਜਲਦੀ ਹੋਣ ਦੀ ਉਮੀਦ ਹੈ।