Join WhatsApp

Join Now

Punjab News: ਨਵ-ਵਿਆਹੁਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ; ਪੇਕੇ ਪਰਿਵਾਰ ਨੇ ਲਗਾਏ ਕਤਲ ਦੇ ਦੋਸ਼

On: July 2, 2026 11:37 AM

 

Punjab News: ਨਵ-ਵਿਆਹੁਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ; ਪੇਕੇ ਪਰਿਵਾਰ ਨੇ ਲਗਾਏ ਕਤਲ ਦੇ ਦੋਸ਼

ਪੰਜਗਰਾਈਆਂ ਦੇ ਬੰਬੋਈ ਅੱਡਾ ਦੀ ਰਹਿਣ ਵਾਲੀ ਰੂਬੀ ਦੀ ਮੌਤ ਨਾਲ ਇਲਾਕੇ ‘ਚ ਸਨਸਨੀ- ਪਹਿਲਾਂ ਹਾਰਟ ਅਟੈਕ ਤੇ ਬਾਅਦ ‘ਚ ਫਾਹਾ ਲੈਣ ਦੀ ਗੱਲ ਕਹੀ; ਸਹੁਰੇ ਪਰਿਵਾਰ ਦੇ ਬਿਆਨਾਂ ਨੇ ਵਧਾਇਆ ਸ਼ੱਕ

ਗੁਰਦਾਸਪੁਰ/ਪੰਜਗਰਾਈਆਂ, 2 ਜੁਲਾਈ 2026-

ਗੁਰਦਾਸਪੁਰ ਦੇ ਅਧੀਨ ਆਉਂਦੇ ਪੰਜਗਰਾਈਆਂ ਦੇ ਬੰਬੋਈ ਅੱਡਾ ਇਲਾਕੇ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਸ਼ੱਕੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਵਿਆਹੁਤਾ ਲੜਕੀ ਰੂਬੀ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਇਸ ਨੂੰ ਖ਼ੁਦਕੁਸ਼ੀ ਨਹੀਂ, ਬਲਕਿ ਕਤਲ ਦਾ ਮਾਮਲਾ ਦੱਸਿਆ ਹੈ।

ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਸ ਪੂਰੇ ਘਟਨਾਕ੍ਰਮ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸਹੁਰੇ ਪਰਿਵਾਰ ਵੱਲੋਂ ਫ਼ੋਨ ਕਰਕੇ ਇਹ ਸੂਚਨਾ ਦਿੱਤੀ ਗਈ ਸੀ ਕਿ ਰੂਬੀ ਨੂੰ ਹਾਰਟ ਅਟੈਕ (ਦਿਲ ਦਾ ਦੌਰਾ) ਪਿਆ ਹੈ।

ਪਰ, ਜਦੋਂ ਉਹ ਉੱਥੇ ਪਹੁੰਚਣ ਵਾਲੇ ਸਨ ਤਾਂ ਬਾਅਦ ਵਿੱਚ ਗੱਲ ਬਦਲਦਿਆਂ ਕਿਹਾ ਗਿਆ ਕਿ ਉਸ ਨੇ ਫਾਹਾ ਲਗਾ ਲਿਆ ਹੈ। ਬਿਆਨਾਂ ਵਿੱਚ ਆਏ ਇਸ ਵੱਡੇ ਬਦਲਾਅ ਕਾਰਨ ਹੀ ਪੇਕੇ ਪਰਿਵਾਰ ਨੂੰ ਮਾਮਲਾ ਪੂਰੀ ਤਰ੍ਹਾਂ ਸ਼ੱਕੀ ਲੱਗ ਰਿਹਾ ਹੈ ਅਤੇ ਉਨ੍ਹਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਸੱਚਾਈ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੂਸਰੇ ਪਾਸੇ ਪਿੰਡ ਦੇ ਸਰਪੰਚ ਨੇ ਵੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਸਿਰਫ਼ ਇਹੀ ਸੂਚਨਾ ਮਿਲੀ ਸੀ ਕਿ ਲੜਕੀ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਇਸ ਦੁਖਦਾਈ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਚੌਕੀ ਪੰਜਗਰਾਈਆਂ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. (SHO) ਹਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਅਤੇ ਮੌਕੇ ਤੋਂ ਇਕੱਠੇ ਕੀਤੇ ਗਏ ਹੋਏ ਸਬੂਤਾਂ ਦੇ ਆਧਾਰ ‘ਤੇ ਹੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਫਿਲਹਾਲ ਪੁਲਿਸ ਹਾਲੇ ਕਿਸੇ ਠੋਸ ਨਤੀਜੇ ‘ਤੇ ਨਹੀਂ ਪਹੁੰਚੀ ਹੈ ਅਤੇ ਪੂਰੀ ਜਾਂਚ ਹੋਣੀ ਬਾਕੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment