Punjab News: ਪੰਜਾਬ ਸਰਕਾਰ ਨੇ ਮੰਨੀਆਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ

700

 

  • ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ, 25 ਸਤੰਬਰ ਤੱਕ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਮੰਗਾਂ ਨੂੰ ਲੈ ਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਤੋਂ ਬਾਅਦ ਡਾਇਰੈਕੋਟਰੇਟ ਦੇ ਦਫ਼ਤਰ ਦੇ ਬਾਹਰ ਯੂਨੀਅਨ ਵੱਲੋਂ ਜਨਰਲ ਬਾਡੀ ਮੀਟਿੰਗ ਕੀਤੀ ਗਈ। ਡਾਇਰੈਕਟਰ ਨਾਲ ਮੀਟਿੰਗ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਗੁਰਦੀਪ ਕੌਰ ਹਾਜ਼ਰ ਸਨ।

ਮੀਟਿੰਗ ਡਾਇਰੈਕਟਰ ਨੇ ਭਰੋਸਾ ਦਿੱਤਾ ਕਿ ਜੋ ਮੰਗਾਂ ਉਨ੍ਹਾਂ ਦੇ ਪੱਧਰ ਉਤੇ ਹੱਲ ਕਰਨ ਵਾਲੀਆਂ ਹਨ ਉਨ੍ਹਾਂ ਮੰਗਾਂ ਨੂੰ 25 ਸਤੰਬਰ ਤੱਕ ਹੱਲ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਣਭੱਤੇ ਦਾ ਬਕਾਇਆ ਵੀ ਛੇਤੀ ਹੀ ਜਾਰੀ ਕਰ ਦਿੱਤਾ ਜਾਵੇਗਾ, ਇਸ ਸਬੰਧੀ ਸਰਕਾਰ ਵੱਲੋਂ ਪੈਸੇ ਆ ਚੁੱਕੇ ਹਨ। ਡਾਇਰੈਕਟਰ ਨੇ ਇਹ ਵੀ ਕਿਹਾ ਕਿ ਮਿੰਨੀ ਆਂਗਣਵਾੜੀ ਕੇਂਦਰ ਪੂਰੇ ਕਰਨ ਲਈ ਐਫਡੀ ਵੱਲੋਂ ਮਨਜ਼ੂਰੀ ਮਿਲ ਗਈ ਹੈ।

ਡਾਇਰੈਕਟਰ ਸਾਹਿਬਾ ਨੇ ਇਹ ਵੀ 14 ਤਾਰੀਕ ਨੂੰ ਮੰਤਰੀ ਮੰਡਲ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪਹਿਲਾਂ 90 ਫੀਸਦੀ ਮਸਲੇ ਹੱਲ ਕੀਤੇ ਜਾਣਗੇ। ਜੋ ਮੁੱਖ ਮੰਤਰੀ ਪੱਧਰ ਉਤੇ ਹੱਲ ਕੀਤੇ ਜਾਣ ਵਾਲੇ ਹਨ ਉਹ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਵਿਚਾਰੇ ਜਾਣਗੇ।

ਯੂਨੀਅਨ ਵੱਲੋਂ ਡਾਇਰੈਕਟਰ ਨਾਲ ਮੀਟਿੰਗ ਤੋਂ ਬਾਅਦ ਡਾਇਰੈਕੋਰੇਟ ਦਫ਼ਤਰ ਦੇ ਗੇਟ ਉਤੇ ਜਨਰਲ ਬਾਡੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਫੀਡ ਨੂੰ ਲੈ ਕੇ ਟਕਰਾਅ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਯੂਨੀਅਨ ਨੂੰ ਮਜ਼ਬੂਤ ਕਰਨ ਲਈ ਨਵੰਬਰ ਮਹੀਨੇ ਵਿੱਚ ਸੂਬੇ ਵਿੱਚ ਜੱਥਾ ਮਾਰਚ ਕੀਤਾ ਜਾਵੇਗਾ।