Join WhatsApp

Join Now

Punjab News: ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

On: ਅਗਸਤ 10, 2026 10:25 ਬਾਃ ਦੁਃ

 

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਿੱਲ ਕੀਤੇ ਪਾਸ

ਚੰਡੀਗੜ੍ਹ, 10 ਅਗਸਤ:

ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਬਹੁਮਤ ਨਾਲ ਪਾਸ ਹੋ ਗਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਿਵਸਜ਼ ਟੈਕਸ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋਇਆ।

ਇਨ੍ਹਾਂ 9 ਬਿੱਲਾਂ ਦਾ ਪਾਸ ਹੋਣਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਸੰਸਥਾਗਤ ਅਤੇ ਪ੍ਰਬੰਧਕੀ ਪ੍ਰਣਾਲੀਆਂ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ, ਪੇਂਡੂ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਵਿੱਚ ਵਾਤਾਵਰਣ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

 

More

ਕੀ ਪੰਜਾਬ ‘ਚ ਮੁੜ ਹੜ੍ਹਾਂ ਦਾ ਖ਼ਤਰਾ? ਕੈਬਨਿਟ ਮੰਤਰੀ ਗੋਇਲ ਨੇ ਦਿੱਤਾ ਗੋਲ-ਮੋਲ ਜਵਾਬ, ਕਿਹਾ- ਅਸੀਂ ਸੰਵੇਦਨਸ਼ੀਲ ਥਾਵਾਂ ‘ਤੇ ਕਰੋੜਾਂ ਖ਼ਰਚੇ!

ਭਗਵੰਤ ਮਾਨ ਸਰਕਾਰ ਨੂੰ ਲਲਕਾਰਿਆ! ਮੀਟਿੰਗਾਂ ਨਹੀਂ, ਹੁਣ ਫੈਸਲੇ ਚਾਹੀਦੇ; ਸਾਂਝੇ ਕਿਸਾਨ-ਮਜ਼ਦੂਰ ਅੰਦੋਲਨ ਨੂੰ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦਾ ਮਿਲਿਆ ਭਰਵਾਂ ਸਮਰਥਨ

‘ਕਾਰਪੋਰੇਟ ਖੇਤੀ ਛੱਡੋ’ ਅਤੇ ਅਮਰੀਕਾ ਟਰੇਡ ਡੀਲ ਰੱਦ ਕਰਨ ਦੀ ਮੰਗ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਦਰਸ਼ਨ; ਰਾਸ਼ਟਰਪਤੀ ਦੇ ਨਾਮ SDM ਨੂੰ ਸੌਪਿਆ ਮੰਗ ਪੱਤਰ

ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮ ਜਥੇਬੰਦੀਆਂ ਬਾਰੇ ਦਿੱਤਾ ਵਿਵਾਦਿਤ ਬਿਆਨ! ਪੜ੍ਹੋ ਕੀ ਕਿਹਾ?

ਵੱਡੀ ਖ਼ਬਰ: CID ਨੇ ਸੀਨੀਅਰ ਅਧਿਕਾਰੀ ਨੂੰ ਕੀਤਾ ਗ੍ਰਿਫਤਾਰ

PG ‘ਚ ਵਿਦਿਆਰਥਣ ਨਾਲ ਬਲਾਤਕਾਰ; ਸੁਰੱਖਿਆ ਗਾਰਡ ਨੇ ਦਿੱਤਾ ਵਾਰਦਾਤ ਨੂੰ ਦਿੱਤਾ ਅੰਜਾਮ

Leave a Comment