Join WhatsApp

Join Now

Punjab News: ਘਰਾਂ ‘ਚ ਪਾਲਤੂ ਕੁੱਤੇ ਰੱਖਣ ਲਈ ਰਜਿਸਟ੍ਰੇਸ਼ਨ ਹੋਈ ਲਾਜ਼ਮੀ

On: July 22, 2026 11:04 AM

 

Punjab News: ਘਰਾਂ ‘ਚ ਪਾਲਤੂ ਕੁੱਤੇ ਰੱਖਣ ਲਈ ਰਜਿਸਟ੍ਰੇਸ਼ਨ ਹੋਈ ਲਾਜ਼ਮੀ

ਬਠਿੰਡਾ 22 ਜੁਲਾਈ 2026

ਸ਼ਹਿਰ ਵਿੱਚ ਪਾਲਤੂ ਕੁੱਤੇ ਰੱਖਣ ਵਾਲੇ ਪਰਿਵਾਰਾਂ ਲਈ ਨਗਰ ਨਿਗਮ ਬਠਿੰਡਾ ਵੱਲੋਂ ਇੱਕ ਨਵਾਂ ਅਤੇ ਮਹੱਤਵਪੂਰਨ ਨਿਯਮ ਲਾਗੂ ਕੀਤਾ ਗਿਆ ਹੈ। ਹੁਣ ਜੇਕਰ ਕਿਸੇ ਦੇ ਘਰ ਵਿੱਚ ਪਾਲਤੂ ਕੁੱਤਾ ਹੈ, ਤਾਂ ਉਸ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਨਗਰ ਨਿਗਮ ਵੱਲੋਂ ਇਸ ਸਬੰਧੀ ਸ਼ਹਿਰ ਭਰ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਇਸ ਨਿਯਮ ਦਾ ਮੁੱਖ ਮਕਸਦ ਸ਼ਹਿਰ ਵਿੱਚ ਪਾਲਤੂ ਕੁੱਤਿਆਂ ਦਾ ਸਹੀ ਰਿਕਾਰਡ ਤਿਆਰ ਕਰਨਾ ਅਤੇ ਆਵਾਰਾ ਕੁੱਤਿਆਂ ਦੇ ਪ੍ਰਬੰਧਨ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਬਣਾਉਣਾ ਹੈ।

ਨਗਰ ਨਿਗਮ ਕਮਿਸ਼ਨਰ ਲਵਜੀਤ ਕੌਰ ਕਲਸੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਜਿਸਟ੍ਰੇਸ਼ਨ ਦੀ ਇਸ ਸਾਰੀ ਪ੍ਰਕਿਰਿਆ ਨੂੰ ਬੇਹੱਦ ਆਸਾਨ ਅਤੇ ਆਨਲਾਈਨ ਕਰ ਦਿੱਤਾ ਗਿਆ ਹੈ।

ਸ਼ਹਿਰ ਵਾਸੀ ਹੁਣ ਘਰ ਬੈਠੇ ਹੀ ‘ਐੱਮ-ਸੇਵਾ’ (mSewa) ਪੋਰਟਲ ਜਾਂ ਇਸ ਦੀ ਮੋਬਾਈਲ ਐਪ ਰਾਹੀਂ ਆਪਣੇ ਪਾਲਤੂ ਕੁੱਤੇ ਦੀ ਰਜਿਸਟ੍ਰੇਸ਼ਨ ਆਸਾਨੀ ਨਾਲ ਕਰਵਾ ਸਕਦੇ ਹਨ। ਜਿਨ੍ਹਾਂ ਲੋਕਾਂ ਕੋਲ ਆਨਲਾਈਨ ਸਹੂਲਤ ਉਪਲਬਧ ਨਹੀਂ ਹੈ, ਉਹ ਨਗਰ ਨਿਗਮ ਦਫ਼ਤਰ ਦੇ ਕਮਰਾ ਨੰਬਰ 27 ਵਿੱਚ ਜਾ ਕੇ ਵੀ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰਾ ਕਰਵਾ ਸਕਦੇ ਹਨ।

ਕੁੱਤੇ ਦੀ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਮਾਲਕ ਨੂੰ ਕੁਝ ਜ਼ਰੂਰੀ ਜਾਣਕਾਰੀਆਂ ਦੇਣੀਆਂ ਪੈਣਗੀਆਂ, ਜਿਨ੍ਹਾਂ ਵਿੱਚ ਸ਼ਾਮਲ ਹਨ; ਪਾਲਤੂ ਕੁੱਤੇ ਦੇ ਮਾਲਕ ਦਾ ਨਾਮ, ਪੂਰਾ ਪਤਾ ਅਤੇ ਮੋਬਾਈਲ ਨੰਬਰ, ਕੁੱਤੇ ਦੀ ਸਾਫ਼ ਤਸਵੀਰ, ਕੁੱਤੇ ਦੀ ਨਸਲ (Breed) ਅਤੇ ਉਮਰ, ਕੁੱਤੇ ਨੂੰ ਲੱਗੇ ਟੀਕਿਆਂ (Vaccination) ਦਾ ਪੂਰਾ ਵੇਰਵਾ।

ਨਗਰ ਨਿਗਮ ਦੀਆਂ ਵਿਸ਼ੇਸ਼ ਟੀਮਾਂ ਇਸ ਸਮੇਂ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਵੱਖ-ਵੱਖ ਰਿਹਾਇਸ਼ੀ ਇਲਾਕਿਆਂ ਵਿੱਚ ਜਾ ਕੇ ਆਮ ਲੋਕਾਂ ਨੂੰ ਇਸ ਨਿਯਮ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਪ੍ਰਸ਼ਾਸਨ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਂ ਰਹਿੰਦਿਆਂ ਆਪਣੇ ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment