Join WhatsApp

Join Now

Punjab News: ਮਰਦਮਸ਼ੁਮਾਰੀ ‘ਚ ਅਧਿਆਪਕਾਂ ਦੀਆਂ ਥੋਕ ਡਿਊਟੀਆਂ ਲੱਗਣ ਕਾਰਨ ਸਕੂਲ ਹੋਣਗੇ ਖਾਲੀ

On: April 14, 2026 9:31 PM

 

ਮਰਦਮਸ਼ੁਮਾਰੀ ‘ਚ ਅਧਿਆਪਕਾਂ ਦੀਆਂ ਥੋਕ ਡਿਊਟੀਆਂ ਲੱਗਣ ਕਾਰਨ ਸਕੂਲ ਹੋਣਗੇ ਖਾਲੀ

ਬੀ ਐੱਲ ਓ ਲੱਗੇ ਅਧਿਆਪਕਾਂ ਨੂੰ ਪਹਿਲਾਂ ਹੀ ਐੱਸ ਆਈ ਆਰ ਸਰਵੇ ਕਾਰਨ ਸਕੂਲਾਂ ਚੋਂ ਬਾਹਰ ਕੀਤਾ

ਸਾਰੇ ਵਿਭਾਗਾਂ ‘ਚੋਂ ਕਰਮਚਾਰੀ ਅਨੁਪਾਤ ਅਨੁਸਾਰ ਲਗਾਏ ਜਾਣ

ਚੰਡੀਗੜ੍ਹ, 14 ਅਪ੍ਰੈਲ 2026: ਸਕੂਲਾਂ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਰਕਾਰ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਤੋਂ ਦੂਰ ਕਰ ਦਿੱਤਾ ਹੈ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 20 ਅਪ੍ਰੈਲ ਤੋਂ 05 ਮਈ ਤੱਕ ਮਰਦਮਸ਼ੁਮਾਰੀ ਦੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਚੱਲੇਗੀ। 15 ਮਈ ਤੋਂ 13 ਜੂਨ ਤੱਕ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।

ਮਰਦਮਸ਼ੁਮਾਰੀ ਦੀ ਇਹ ਐਕਸਰਸਾਈਜ਼ ਦਾ ਦੌਰ 31 ਮਾਰਚ 2027 ਤੱਕ ਚੱਲੇਗਾ, ਜਿਸ ਕਾਰਨ ਪੂਰੇ ਵਿਦਿਅਕ ਸ਼ੈਸ਼ਨ ਵਿੱਚ ਅਧਿਆਪਕ ਮਰਦਮਸ਼ੁਮਾਰੀ ਵਿੱਚ ਉਲਝ ਕੇ ਸਕੂਲਾਂ ਤੋਂ ਬਾਹਰ ਕੱਢ ਲਏ ਜਾਣਗੇ। ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਬੀ.ਐੱਲ .ਓ. ਲੱਗੇ ਵੱਡੀ ਗਿਣਤੀ ਅਧਿਆਪਕਾਂ ਨੂੰ ਐੱਸ.ਆਈ.ਆਰ. ਸਰਵੇ ਲਈ ਸਕੂਲਾਂ ਤੋਂ ਬਾਹਰ ਵੋਟਾਂ ਦੇ ਸੁਧਾਈ ਅਤੇ ਵੋਟਾਂ ਬਣਾਉਣ ਦੇ ਕੰਮਾਂ ਵਿੱਚ ਲਾ ਰੱਖਿਆ ਹੈ।

ਬਲਾਕ ਪ੍ਰਧਾਨ ਭੋਲਾ ਰਾਮ, ਕੁਲਵਿੰਦਰ ਸਿੰਘ ਵਿਰਕ, ਭੁਪਿੰਦਰ ਸਿੰਘ ਮਾਈਸਰਖਾਨਾ, ਰਾਜਵਿੰਦਰ ਜਲਾਲ, ਵਿਕਾਸ ਗਰਗ ਅਤੇ ਬਲਕਰਨ ਕੋਟਸ਼ਮੀਰ ਨੇ ਕਿਹਾ ਕਿ ਆਪਣੀਆਂ ਜਿੰਮੇਵਾਰੀਆਂ ‘ਤੇ ਅਧਿਆਪਕਾਂ ਵੱਲੋਂ ਨਵੇਂ ਦਾਖਿਲ ਕੀਤੇ ਬੱਚਿਆਂ ਦੇ ਮਾਪੇ ਇਸ ਸਾਰੇ ਵਰਤਾਰੇ ਨੂੰ ਲੈ ਕੇ ਦੁਚਿਤੀ ਵਿੱਚ ਹਨ। ਅਧਿਆਪਕ ਸਕੂਲਾਂ ‘ਚ ਪੜ੍ਹਾਉਣ ਦੀ ਥਾਂ ਵਾਧੂ ਦੇ ਕੰਮਾਂ ਵਿੱਚ ਉਲਝਾ ਰੱਖੇ ਹਨ।

ਜਥੇਬੰਦੀ ਦੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ, ਜਿਲਾ ਕਮੇਟੀ ਮੈਂਬਰ ਜਗਦੀਪ ਸਿੰਘ ਮਾਨ, ਅਨਿਲ ਭੱਟ, ਦਰਸ਼ਨ ਸਿੰਘ ਭਗਤਾ, ਰਣਦੀਪ ਕੌਰ ਖਾਲਸਾ ਅਤੇ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਨਗਰ ਨਿਗਮ, ਨਗਰ ਕੌਂਸਲਾਂ ਦੀਆਂ ਡਿਊਟੀਆਂ ਵਿੱਚ ਵੀ ਅਧਿਆਪਕਾਂ ਨੂੰ ਲਿਆ ਕੇ ਰੱਖਿਆ ਜਾਵੇਗਾ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਰਦਮਸ਼ੁਮਾਰੀ ਦਾ ਕੰਮ ਕੇਂਦਰ ਸਰਕਾਰ ਦਾ ਹੈ, ਇਸ ਲਈ ਇਸ ਕੰਮ ਵਿੱਚ ਸਾਰੇ ਵਿਭਾਗਾਂ ਦੀਆਂ ਡਿਊਟੀਆਂ ਅਨੁਪਾਤ ਦੇ ਅਧਾਰ ‘ਤੇ ਲਗਾਈਆਂ ਜਾਣ। ਜਿੱਥੋਂ ਤੱਕ ਸੰਭਵ ਹੋ ਸਕੇ, ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਹੋਇਆ ਅਧਿਆਪਕਾਂ ਨੂੰ ਇਸ ਡਿਊਟੀ ਤੋਂ ਛੋਟ ਦਿੱਤੀ ਜਾਵੇ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

ਪਰਵਿੰਦਰ ਝੋਟਾ ਕਤਲ ਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ! ਮੁੱਖ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਵੀ ਗ੍ਰਿਫ਼ਤਾਰ

Leave a Comment