Join WhatsApp

Join Now

Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ; ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਕਾਮਿਆਂ ਨੂੰ ਵਿਭਾਗ ‘ਚ ਮਰਜ਼ ਕਰੇ ਸਰਕਾਰ

On: ਅਗਸਤ 10, 2026 1:37 ਬਾਃ ਦੁਃ

 

Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ; ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਕਾਮਿਆਂ ਨੂੰ ਵਿਭਾਗ ‘ਚ ਮਰਜ਼ ਕਰੇ ਸਰਕਾਰ

ਲਹਿਰਾ ਮੁਹੱਬਤ, 10 ਅਗਸਤ 2026- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ‘ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਸੋਲਵੇਂ ਦਿਨ ਵੀ ਜਾਰੀ ਹੈ।

ਇਸ ਸਮੇਂ ਹਾਜ਼ਿਰ ਆਗੂਆਂ ਲਛਮਣ ਰਾਮਪੁਰਾ, ਹਰਦੀਪ ਤੱਗੜ, ਰਮਜ਼ਾਨ ਖਾਨ, ਕੁਲਵਿੰਦਰ ਸੈਦੋ, ਜਸਕਰਨ ਜੱਸੀ, ਜਗਸੀਰ ਧੂਰਕੋਟ, ਗੁਰਪ੍ਰੀਤ ਸਿੰਘ, ਕ੍ਰਿਸ਼ਨ ਕੁਮਾਰ, ਪ੍ਰਮਜੀਤ ਮਹਿਰਾਜ, ਮੱਖਣ ਮਲੂਕਾ, ਨਾਇਬ ਸਿੰਘ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਸੰਬੰਧੀ ਕੋਈ ਵੀ ਨੀਤੀ ਨਹੀਂ ਬਣਾਈ ਗਈ।

ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਅੱਜ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਸੋਲ੍ਹਵੇਂ ਦਿਨ ਵੀ ਜਾਰੀ ਹੈ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕੀਤਾ ਜਾਵੇ,ਅੱਜ ਦੀ ਇਕੱਤਰਤਾ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਵੀ ਸੰਬੋਧਨ ਕੀਤਾ।

 

Leave a Comment