Join WhatsApp

Join Now

Punjab News: ਟੈੱਟ ਪਾਸ ਨਾਨ-ਟੀਚਿੰਗ ਮੁਲਾਜ਼ਮ ਪ੍ਰਮੋਸ਼ਨ ਕੋਟਾ ਵਧਾਉਣ ਲਈ ਜਾਣਗੇ ਦਿੜ੍ਹਬਾ

On: June 13, 2026 12:35 PM

 

 

Punjab News: ਟੈੱਟ ਪਾਸ ਨਾਨ-ਟੀਚਿੰਗ ਮੁਲਾਜ਼ਮ ਪ੍ਰਮੋਸ਼ਨ ਕੋਟਾ ਵਧਾਉਣ ਲਈ ਮਾਸ ਡੈਪੂਟੇਸ਼ਨ ਦੇ ਤੌਰ ‘ਤੇ 17 ਜੂਨ ਨੂੰ ਦਿੜ੍ਹਬਾ ਜਾਣਗੇ

ਬਠਿੰਡਾ, 13 ਜੂਨ 2026-

Punjab News: ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਨੇ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕੇਡਰ ‘ਚ ਪ੍ਰਮੋਸ਼ਨ ਕੋਟਾ ਵਧਾਉਣ ਲਈ ਮੁਲਾਜ਼ਮ ਮੰਗਾਂ ਦੇ ਹੱਲ ਲਈ ਬਣੀ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੂੰ ਉਨ੍ਹਾਂ ਦੇ ਹਲਕੇ ਦੇ ਮੁੱਖ ਦਫ਼ਤਰ ਦਿੜ੍ਹਬਾ ਵਿਖੇ ਮਾਸ ਡੈਪੂਟੇਸ਼ਨ ਦੇ ਰੂਪ ਵਿੱਚ ਮਿਲਣ ਦਾ ਐਲਾਨ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਜਥੇਬੰਦੀ ਪਿਛਲੇ ਸਮੇਂ ਤੋਂ ਲਗਾਤਾਰ ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕੇਡਰ ‘ਚ ਪ੍ਰਮੋਸ਼ਨ ਕੋਟਾ 1% ਤੋਂ ਵਧਾ ਕੇ 3% ਕਰਨ ਦੀ ਮੰਗ ਉਠਾ ਰਹੀ ਹੈ। ਯੂਨੀਅਨ ਦੇ ਸੂਬਾਈ ਆਗੂ ਲਖਵਿੰਦਰ ਸਿੰਘ ਮੌੜ ਨੇ ਦੱਸਿਆ ਕਿ ਨਾਨ-ਟੀਚਿੰਗ ਸਟਾਫ਼ ਦੀ ਗਿਣਤੀ ਬਹੁਤ ਜ਼ਿਆਦਾ ਹੈ, ਪਰ ਪ੍ਰਮੋਸ਼ਨ ਕੋਟਾ ਬਹੁਤ ਘੱਟ ਹੈ।

ਜਿਸ ਕਾਰਨ ਵੱਡੀ ਗਿਣਤੀ ਵਿੱਚ ਯੋਗ ਨਾਨ-ਟੀਚਿੰਗ ਮੁਲਾਜ਼ਮ ਤਰੱਕੀ ਤੋਂ ਵਾਂਝੇ ਰਹਿ ਗਏ ਹਨ। ਯੂਨੀਅਨ ਦੇ ਮੀਤ ਪ੍ਰਧਾਨ ਪ੍ਰਦੀਪ ਕੌਰ ਬਰਾੜ ਨੇ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਦਾ ਯੋਗ ਹੱਲ ਕਰਨ ਤੋਂ ਮੁਨਕਰ ਹੁੰਦੀ ਹੈ, ਤਾਂ ਉਨ੍ਹਾਂ ਦੀ ਜਥੇਬੰਦੀ ਮੰਗ ਦੀ ਪੂਰਤੀ ਲਈ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ।

ਇਸ ਮੌਕੇ ‘ਤੇ ਦਰਸ਼ਨ ਸਿੰਘ ਮਾਨਸਾ, ਕਰਮਜੀਤ ਕੌਰ ਮੋਗਾ, ਕੁਲਦੀਪ ਸਿੰਘ ਖਿਆਲੀਵਾਲਾ, ਸੁਖਜੀਤ ਸਿੰਘ ਫਾਜ਼ਿਲਕਾ, ਸਰਬਜੀਤ ਕੌਰ ਮੋਹਾਲੀ, ਜਸਪ੍ਰੀਤ ਸਿੰਘ ਸਿੱਧੂ, ਯੋਗੇਸ਼ ਕਾਲੜਾ ਨਕੋਦਰ, ਸਤਿੰਦਰ ਕੌਰ ਫਤਿਹਗੜ੍ਹ ਸਾਹਿਬ, ਰਣਬੀਰ ਕੌਰ ਪਟਿਆਲਾ, ਸੁਖਚੈਨ ਸਿੰਘ ਫਾਜ਼ਿਲਕਾ, ਮਨਵਿੰਦਰ ਪਾਲ ਆਦਿ ਵੀ ਹਾਜ਼ਰ ਸਨ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment