Join WhatsApp

Join Now

Punjab News: ਇੱਕੋ ਪਿੰਡ ‘ਚ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਸਮਾਜਿਕ ਬਾਈਕਾਟ, ਪੰਚਾਇਤ ਨੇ ਲਿਆ ਵੱਡਾ ਫ਼ੈਸਲਾ

On: April 6, 2026 2:02 PM

 

Punjab News: ਇੱਕੋ ਪਿੰਡ ‘ਚ ਵਿਆਹ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਸਮਾਜਿਕ ਬਾਈਕਾਟ, ਪੰਚਾਇਤ ਨੇ ਲਿਆ ਵੱਡਾ ਫ਼ੈਸਲਾ

ਅੰਮ੍ਰਿਤਸਰ ਦੇ ਪਿੰਡ ਅਦਲੀਵਾਲ ਦੀ ਪੰਚਾਇਤ ਦਾ ਵੱਡਾ ਫੈਸਲਾ; ਇੱਕੋ ਪਿੰਡ ‘ਚ ਵਿਆਹ ਕਰਾਉਣ ਅਤੇ ਨਸ਼ਾ ਤਸਕਰਾਂ ਦਾ ਹੋਵੇਗਾ ਮੁਕੰਮਲ ਬਾਈਕਾਟ

ਅੰਮ੍ਰਿਤਸਰ, 6 ਅਪ੍ਰੈਲ 2026: ਅੰਮ੍ਰਿਤਸਰ ਦੇ ਨਜ਼ਦੀਕੀ ਪਿੰਡ ਅਦਲੀਵਾਲ ਦੀ ਪੰਚਾਇਤ ਨੇ ਪਿੰਡ ਦੀਆਂ ਸਮਾਜਿਕ ਮਰਯਾਦਾਵਾਂ ਨੂੰ ਬਣਾਈ ਰੱਖਣ ਅਤੇ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਕਈ ਅਹਿਮ ਅਤੇ ਸਖ਼ਤ ਮਤੇ ਪਾਸ ਕੀਤੇ ਹਨ।

ਪੰਚਾਇਤ ਨੇ ਐਲਾਨ ਕੀਤਾ ਹੈ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।

ਇੱਕੋ ਪਿੰਡ ਵਿੱਚ ਵਿਆਹ ‘ਤੇ ਪਾਬੰਦੀ

ਪੰਚਾਇਤ ਨੇ ਪਿੰਡ ਦੀ ਭਾਈਚਾਰਕ ਸਾਂਝ ਅਤੇ ਰਿਵਾਜਾਂ ਦਾ ਹਵਾਲਾ ਦਿੰਦਿਆਂ ਮਤਾ ਪਾਇਆ ਹੈ ਕਿ ਜੇਕਰ ਇੱਕੋ ਪਿੰਡ ਦਾ ਕੋਈ ਮੁੰਡਾ ਅਤੇ ਕੁੜੀ ਆਪਸ ਵਿੱਚ ਵਿਆਹ ਕਰਵਾਉਂਦੇ ਹਨ, ਤਾਂ ਉਸ ਜੋੜੇ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਦਾ ਪਿੰਡ ਵੱਲੋਂ ਮੁਕੰਮਲ ਬਾਈਕਾਟ ਕੀਤਾ ਜਾਵੇਗਾ।

ਪੰਚਾਇਤ ਮੁਤਾਬਕ ਇੱਕੋ ਪਿੰਡ ਵਿੱਚ ਅਜਿਹੇ ਰਿਸ਼ਤੇ ਸਮਾਜਿਕ ਕਦਰਾਂ-ਕੀਮਤਾਂ ਦੇ ਉਲਟ ਹਨ, ਇਸ ਲਈ ਅਜਿਹਾ ਕਰਨ ਵਾਲਿਆਂ ਨੂੰ ਪਿੰਡ ਵਿੱਚ ਕੋਈ ਥਾਂ ਨਹੀਂ ਦਿੱਤੀ ਜਾਵੇਗੀ।

ਨਸ਼ਾ ਤਸਕਰਾਂ ਵਿਰੁੱਧ ‘ਜ਼ੀਰੋ ਟਾਲਰੈਂਸ’

ਨਸ਼ਿਆਂ ਦੀ ਵਧਦੀ ਸਮੱਸਿਆ ਨੂੰ ਦੇਖਦਿਆਂ ਪੰਚਾਇਤ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਨਸ਼ਾ ਤਸਕਰ ਦੀ ਮਦਦ ਕਰਦਾ ਜਾਂ ਉਸ ਨੂੰ ਪੁਲਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰਦਾ ਫੜਿਆ ਗਿਆ, ਤਾਂ ਉਸ ਦਾ ਵੀ ਪਿੰਡ ਵਿੱਚੋਂ ਬਾਈਕਾਟ ਕੀਤਾ ਜਾਵੇਗਾ।

ਪੰਚਾਇਤ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਫੈਸਲੇ ਪਿੰਡ ਦੇ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਅਤੇ ਪਿੰਡ ਦੀ ਇੱਜ਼ਤ ਨੂੰ ਬਰਕਰਾਰ ਰੱਖਣ ਲਈ ਲਏ ਗਏ ਹਨ।

ਉਨ੍ਹਾਂ ਸਮੂਹ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਫੈਸਲਿਆਂ ਵਿੱਚ ਪੰਚਾਇਤ ਦਾ ਸਾਥ ਦੇਣ ਤਾਂ ਜੋ ਅਦਲੀਵਾਲ ਨੂੰ ਇੱਕ ਆਦਰਸ਼ ਅਤੇ ਨਸ਼ਾ ਮੁਕਤ ਪਿੰਡ ਬਣਾਇਆ ਜਾ ਸਕੇ।

ਇਸ ਮਤੇ ਤੋਂ ਬਾਅਦ ਇਲਾਕੇ ਵਿੱਚ ਚਰਚਾ ਛਿੜ ਗਈ ਹੈ, ਜਿੱਥੇ ਕੁਝ ਲੋਕ ਇਸ ਨੂੰ ਨਸ਼ਿਆਂ ਵਿਰੁੱਧ ਚੰਗੀ ਪਹਿਲ ਮੰਨ ਰਹੇ ਹਨ, ਉੱਥੇ ਹੀ ਇੱਕੋ ਪਿੰਡ ਵਿੱਚ ਵਿਆਹ ਦੀ ਪਾਬੰਦੀ ਦੇ ਫੈਸਲੇ ਨੂੰ ਲੈ ਕੇ ਵੱਖ-ਵੱਖ ਰਾਵਾਂ ਸਾਹਮਣੇ ਆ ਰਹੀਆਂ ਹਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment