Join WhatsApp

Join Now

Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ; 4 ਅਗਸਤ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪਰਿਵਾਰਾਂ ਸਮੇਤ ਗਰਜਣਗੇ ਕਾਮੇ

On: August 3, 2026 5:42 PM

 

Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ; 4 ਅਗਸਤ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪਰਿਵਾਰਾਂ ਸਮੇਤ ਗਰਜਣਗੇ ਕਾਮੇ

ਲਹਿਰਾ ਮੁਹੱਬਤ, 03 ਅਗਸਤ 2026- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਵੀ ਜਾਰੀ ਹੈ।

ਇਸ ਸਮੇਂ ਹਾਜ਼ਿਰ ਕੋਆਰਡੀਨੇਸ਼ਨ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਪ੍ਰੀਤ ਢਿੱਲੋਂ,ਅਮਰਦੀਪ ਚਹਿਲ,ਜਗਸੀਰ ਭੰਗੂ,ਜਸਵਿੰਦਰ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵਿਭਾਗ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ 30 ਜੂਨ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਲਿਖਤੀ ਸਮਝੌਤਿਆਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ।

ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ‘ਕੋਆਰਡੀਨੇਸ਼ਨ ਕਮੇਟੀ ਪੰਜਾਬ’ ਦੇ ਬੈਨਰ ਹੇਠ 04 ਅਗਸਤ ਨੂੰ ਵਿਭਾਗ ਦੇ ਮੁੱਖ ਦਫ਼ਤਰ ਸਾਹਮਣੇ ਪ੍ਰੀਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।

ਆਗੂਆਂ ਨੇ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਸਮੂਹ ਫੈਸਲਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ। ਨੋਟੀਫਿਕੇਸ਼ਨ ਵਿੱਚੋਂ ਰਹਿੰਦੀਆਂ ਕੈਟਾਗਿਰੀਆਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਜਦ ਤੱਕ ਨੋਟੀਫਿਕੇਸ਼ਨ ਦੇ ਫੈਸਲਿਆਂ ਨੂੰ ਪੂਰੀ ਤਰਾਂ ਲਾਗੂ ਨਹੀਂ ਕੀਤਾ ਜਾਂਦਾ ਤਦ ਤੱਕ ਹੜਤਾਲ਼ ਲਗਾਤਾਰ ਜਾਰੀ ਰਹੇਗੀ। ਅੱਜ ਦੀ ਇਕੱਤਰਤਾ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ,ਮੋਲਡਰ ਐਂਡ ਸਟੀਲ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲੁਧਿਆਣਾ ਨੇ ਵੀ ਸੰਬੋਧਨ ਕੀਤਾ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment