Join WhatsApp

Join Now

ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ

On: ਅਗਸਤ 22, 2026 7:50 ਬਾਃ ਦੁਃ
Punjab Police

 

ਪੰਜਾਬ ਪੁਲਿਸ ਨੇ 634 ਛਾਪੇਮਾਰੀ ਕੀਤੀ; 352 ਵਿਅਕਤੀ ਗ੍ਰਿਫ਼ਤਾਰ; ਪੁਲਿਸ ਟੀਮਾਂ ਨੇ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

ਲੋਕ, ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁਧ ਦੇ 539ਵੇਂ ਦਿਨ 79 ਨਸ਼ਾ ਤਸਕਰ 2.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 22 ਅਗਸਤ 2026- ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 214ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂਦੇ ਪਛਾਣੇ ਗਏ ਅਤੇ ਮੈਪ ਕੀਤੇ 634 ਟਿਕਾਣਿਆਂ ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ,ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

214ਵੇਂ ਦਿਨ, ਪੁਲਿਸ ਟੀਮਾਂ ਨੇ 352 ਵਿਅਕਤੀਆਂ ਨੂੰ 4 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ 63,417 ਹੋਈਆਂ ਹਨ ।

ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ -ਗੈਂਗਸਟਰ ਹੈਲਪਲਾਈਨ 93946 93946 ਰਾਹੀਂ, ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ I

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਨੂੰ 539ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਵਿੱਚ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 17 ਕਿਲੋ ਭੁੱਕੀ, 310 ਨਸ਼ੀਲੀਆਂ ਗੋਲੀਆਂ ਅਤੇ 39,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਸ ਨਾਲ, ਸਿਰਫ 539 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,330 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment