Join WhatsApp

Join Now

Punjab Rain Alert: ਪੰਜਾਬ ਦੇ 21 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

On: ਜੁਲਾਈ 10, 2026 9:54 ਪੂਃ ਦੁਃ
Rain Alert Punjab

 

Punjab Rain Alert: ਪੰਜਾਬ ਦੇ 21 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 10 ਜੁਲਾਈ 2026- ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਇੱਕ ਅਹਿਮ ਖ਼ਬਰ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਅਤੇ ਚੰਡੀਗੜ੍ਹ ਦੇ 21 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਪੂਰੀ ਸੰਭਾਵਨਾ ਹੈ। ਇਹ ਬਾਰਿਸ਼ ਆਉਣ ਵਾਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਜ਼ਰੂਰ ਦੇਵੇਗੀ, ਪਰ ਇਹ ਰਾਹਤ ਜ਼ਿਆਦਾ ਸਮਾਂ ਨਹੀਂ ਟਿਕੇਗੀ। 13 ਜੁਲਾਈ ਤੋਂ ਮਾਨਸੂਨ ਦੇ ਕਮਜ਼ੋਰ ਹੋਣ ਕਾਰਨ ਮੌਸਮ ਇੱਕ ਵਾਰ ਫਿਰ ਖੁਸ਼ਕੀ ਵੱਲ ਵਧੇਗਾ ਅਤੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਸਵੇਰੇ 7:45 ਵਜੇ ਤੱਕ ਚੰਡੀਗੜ੍ਹ ਸਮੇਤ ਪੰਜਾਬ ਦੇ 8 ਪ੍ਰਮੁੱਖ ਜ਼ਿਲ੍ਹਿਆਂ ਲਈ ਦਰਮਿਆਨੀ ਬਾਰਿਸ਼ ਦੀ ਚੇਤਾਵਨੀ (ਅਲਰਟ) ਜਾਰੀ ਕੀਤੀ ਗਈ ਸੀ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਟਿਆਲਾ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਰੂਪਨਗਰ (ਰੋਪੜ), ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ ਅਤੇ ਹੁਸ਼ਿਆਰਪੁਰ ਸ਼ਾਮਲ ਹਨ।

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਹੋਇਆ ਹੈ, ਪਰ ਫਿਰ ਵੀ ਇਹ ਆਮ ਨਾਲੋਂ 2.5 ਡਿਗਰੀ ਘੱਟ ਰਿਹਾ। ਇਸ ਦੌਰਾਨ ਫ਼ਰੀਦਕੋਟ 42.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਇਲਾਕਾ ਰਿਹਾ। ਦੂਜੇ ਪਾਸੇ, ਚੰਡੀਗੜ੍ਹ ਵਿੱਚ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਡਿੱਗ ਕੇ 28 ਡਿੱਗਰੀ ਸੈਲਸੀਅਸ ‘ਤੇ ਆ ਗਿਆ, ਜੋ ਕਿ ਆਮ ਨਾਲੋਂ 5.5 ਡਿੱਗਰੀ ਘੱਟ ਹੈ।

ਹਾਲਾਂਕਿ, ਚੰਡੀਗੜ੍ਹ, ਮੋਹਾਲੀ ਅਤੇ ਕੁਝ ਸੀਮਤ ਇਲਾਕਿਆਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਬਹੁਤੇ ਹਿੱਸਿਆਂ ਵਿੱਚ ਬੀਤੇ ਦਿਨ ਕੋਈ ਮੀਂਹ ਨਹੀਂ ਪਿਆ। ਮੀਂਹ ਪੈਣ ਵਾਲੇ ਖੇਤਰਾਂ ਵਿੱਚ ਤਾਂ ਮੌਸਮ ਸੁਹਾਵਣਾ ਰਿਹਾ, ਪਰ ਦੱਖਣ-ਪੱਛਮੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਮੀ ਅਤੇ ਲੂ (ਹੀਟ ਵੇਵ) ਦਾ ਕਹਿਰ ਬਰਕਰਾਰ ਰਿਹਾ।

ਬੱਦਲਾਂ ਦੇ ਬਾਵਜੂਦ ਕਿਉਂ ਘੱਟ ਰਿਹਾ ਹੈ ਮੀਂਹ?

ਮੌਸਮ ਵਿਗਿਆਨੀਆਂ ਅਨੁਸਾਰ, ਮਾਨਸੂਨ ਦੀ ਟ੍ਰਫ ਲਾਈਨ ਹੌਲੀ-ਹੌਲੀ ਹਿਮਾਲਿਆ ਵੱਲ ਵਧ ਰਹੀ ਹੈ। ਇਸ ਕਾਰਨ ਉੱਤਰ-ਪੱਛਮ ਵੱਲੋਂ ਆਉਣ ਵਾਲੀਆਂ ਖੁਸ਼ਕ ਹਵਾਵਾਂ ਪੰਜਾਬ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਮੀ (Moisture) ਨੂੰ ਘਟਾ ਦੇਣਗੀਆਂ। ਨਮੀ ਘਟਣ ਕਾਰਨ ਬਾਰਿਸ਼ ਦੀਆਂ ਗਤੀਵਿਧੀਆਂ ਲਗਭਗ ਰੁਕ ਜਾਣਗੀਆਂ। ਇਹੀ ਵੱਡਾ ਕਾਰਨ ਹੈ ਕਿ ਅਸਮਾਨ ਵਿੱਚ ਬੱਦਲਵਾਈ ਹੋਣ ਦੇ ਬਾਵਜੂਦ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨਹੀਂ ਪੈ ਰਿਹਾ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 10 ਤੋਂ 12 ਜੁਲਾਈ ਦੇ ਦਰਮਿਆਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਉਮੀਦ ਹੈ। ਪਰ 13 ਤੋਂ 15 ਜੁਲਾਈ ਦੇ ਵਿਚਕਾਰ ਮਾਨਸੂਨ ਕਾਫ਼ੀ ਕਮਜ਼ੋਰ ਪੈ ਜਾਵੇਗਾ ਅਤੇ ਸਿਰਫ਼ ਇੱਕ-ਦੋ ਥਾਵਾਂ ‘ਤੇ ਹੀ ਨਾਮਮਾਤਰ ਹਲਕੀ ਬਾਰਿਸ਼ ਦੇਖਣ ਨੂੰ ਮਿਲੇਗੀ। ਇਸ ਤੋਂ ਬਾਅਦ ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਹੋ ਜਾਵੇਗਾ ਅਤੇ ਦਿਨ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਹੁੰਮਸ ਤੇ ਗਰਮੀ ਫਿਰ ਪਰੇਸ਼ਾਨ ਕਰੇਗੀ।

 

More

ਪੰਜਾਬ ਨੂੰ ਸਿਆਸੀ ਡਰਾਮੇਬਾਜ਼ੀ ਨਹੀਂ, ਕੰਮ ਚਾਹੀਦਾ! AAP ਦੇ ਸਾਢੇ ਚਾਰ ਸਾਲਾਂ ‘ਚ 100 ਗੁਣਾ ਵਧਿਆ ਨਸ਼ਾ: ਕੇਵਲ ਢਿੱਲੋਂ

ਚਾਵਲਾ ਰੇਪ ਕੇਸ ਦੀ CBI ਜਾਂਚ ਕਰਵਾਏ ਪੰਜਾਬ ਸਰਕਾਰ, ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਵੇਗਾ’- SGPC ਪ੍ਰਧਾਨ ਦਾ ਵੱਡਾ ਬਿਆਨ

Rabi Crops MSP 2027-28: ਕਿਸਾਨਾਂ ਦੇ ਹੱਕ ‘ਚ ਸਰਕਾਰ ਦਾ ਵੱਡਾ ਫ਼ੈਸਲਾ; ਹਾੜ੍ਹੀ ਦੀਆਂ ਫ਼ਸਲਾਂ ਦੀ MSP ‘ਚ ਵਾਧਾ, ਪੜ੍ਹੋ ਕਣਕ ਦਾ ਨਵਾਂ ਰੇਟ

Big Breaking: ਪੰਜਾਬ ਦੀ ਧਰਤੀ ਤੋਂ ਕੇਂਦਰੀ ਗ੍ਰਹਿ ਮੰਤਰੀ Amit Shah ਦਾ ਵੱਡਾ ਐਲਾਨ; ਦਸੰਬਰ 2029 ਤੱਕ ਚਿੱਟਾ ਮੁਕਤ ਹੋਵੇਗਾ ਸੂਬਾ

Akali-BJP ਗਠਜੋੜ ਸਮੇਂ ਹੀ ਪੰਜਾਬ ‘ਚ ਆਇਆ ‘ਚਿੱਟਾ’: ਅਮਨ ਅਰੋੜਾ ਨੇ ਸਬੂਤਾਂ ਸਮੇਤ ਕੀਤੇ ਵੱਡੇ ਖ਼ੁਲਾਸੇ

ਸੀਟੂ ਨੂੰ ਅਲਵਿਦਾ ਕਹਿ ਕੇ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ ਹੋਈਆਂ 20 ਵਰਕਰਾਂ ਅਤੇ ਹੈਲਪਰਾਂ; ਸੂਬਾ ਪ੍ਰਧਾਨ ਮੈਡਮ ਛੀਨਾ ਵੱਲੋਂ ਭਰਵਾਂ ਸਵਾਗਤ

Leave a Comment