Punjab Rain Alert: ਪੰਜਾਬ ‘ਚ ਭਿਆਨਕ ਲੂ ਦੇ ਦਰਮਿਆਨ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ; ਕੱਲ੍ਹ ਤੋਂ ਚੱਲਣਗੀਆਂ ਤੇਜ਼ ਹਵਾਵਾਂ, ਪਵੇਗਾ ਮੀਂਹ ਤੇ ਗੜੇਮਾਰੀ ਦਾ ਅਲਰਟ
ਚੰਡੀਗੜ੍ਹ, 10 ਜੂਨ 2026:

Punjab Rain Alert: ਪੰਜਾਬ ਵਿੱਚ ਅੱਜ ਵੀ ਅੱਗ ਉਗਲਦੀ ਗਰਮੀ ਅਤੇ ਭਿਆਨਕ ਲੂ (ਹੀਟਵੇਵ) ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ (Punjab Weather Update) ਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਲਈ ਲੂ ਦਾ ‘ਆਰੇਂਜ ਅਲਰਟ’ ਬਰਕਰਾਰ ਰੱਖਿਆ ਹੈ। ਹਾਲਾਂਕਿ, ਗਰਮੀ ਦੀ ਮਾਰ ਝੱਲ ਰਹੇ ਪੰਜਾਬ (Punjab News) ਵਾਸੀਆਂ ਲਈ ਇੱਕ ਰਾਹਤ ਭਰੀ ਖ਼ਬਰ ਵੀ ਹੈ।
ਵੀਰਵਾਰ (ਕੱਲ੍ਹ) ਤੋਂ ਸੂਬੇ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ। ਵਿਭਾਗ ਨੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ, ਮੀਂਹ ਪੈਣ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ (Punjab Rain Alert) ਜਤਾਉਂਦਿਆਂ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਗਿਆਨ ਕੇਂਦਰ ਮੁਤਾਬਕ (Chandigarh Meteorological Department) ਆਉਣ ਵਾਲੀ 14 ਜੂਨ ਤੱਕ ਸੂਬੇ ਦੇ ਬਹੁਤੇ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲਿਆ-ਬਦਲਿਆ ਰਹੇਗਾ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਹੋਰ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਤਾਪਮਾਨ ਨਾਲੋਂ 3.8 ਡਿਗਰੀ ਸੈਲਸੀਅਸ ਜ਼ਿਆਦਾ ਰਿਹਾ।
ਲੰਘੇ ਦਿਨ ਬਠਿੰਡਾ (Bathinda Temperature) ਪੰਜਾਬ ਦਾ ਸਭ ਤੋਂ ਗਰਮ (Heatwave in Punjab) ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.3 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਫਰੀਦਕੋਟ ਵਿੱਚ 44 ਡਿਗਰੀ, ਲੁਧਿਆਣਾ ਵਿੱਚ 43.6 ਡਿਗਰੀ, ਅੰਮ੍ਰਿਤਸਰ ਵਿੱਚ 43.5 ਡਿਗਰੀ ਅਤੇ ਫਿਰੋਜ਼ਪੁਰ ਵਿੱਚ 43.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਹੋਇਆ। ਪੰਜਾਬ ਦੇ ਲਗਭਗ ਸਾਰੇ ਹੀ ਜ਼ਿਲ੍ਹਿਆਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੋਂ ਉੱਪਰ (Punjab Weather Forecast) ਬਣਿਆ ਹੋਇਆ ਹੈ।
ਦੂਜੇ ਪਾਸੇ, ਘੱਟੋ-ਘੱਟ ਤਾਪਮਾਨ ਵਿੱਚ ਵੀ 0.1 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਹੁਸ਼ਿਆਰਪੁਰ ਜ਼ਿਲ੍ਹਾ ਸਭ ਤੋਂ ਘੱਟ, ਯਾਨੀ 22.9 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਸਰਦ ਇਲਾਕਾ ਰਿਹਾ। ਮੌਸਮ ਵਿਭਾਗ ਨੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੁਪਹਿਰ ਵੇਲੇ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਗਰਮੀ ਤੋਂ ਬਚਣ ਲਈ ਲੋੜੀਂਦੀ ਸਾਵਧਾਨੀ ਵਰਤਣ।


















