Join WhatsApp

Join Now

Punjab Rain Forecast: ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

On: June 21, 2026 11:12 AM

 

Punjab Rain Forecast: ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ; ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

Punjab Rain Forecast: ਚੰਡੀਗੜ੍ਹ ‘ਚ ਛਾਏ ਰਹਿਣਗੇ ਬੱਦਲ- ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਲਈ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰ

ਚੰਡੀਗੜ੍ਹ, 21 ਜੂਨ 2026:

Punjab Rain Forecast: ਪੰਜਾਬ ਦੇ ਲੋਕਾਂ ਨੂੰ ਇੱਕ ਵਾਰ ਫਿਰ ਤੋਂ ਭਿਆਨਕ ਗਰਮੀ ਦੀ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨੀਂ ਸ਼ਨੀਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਉਛਾਲ ਦਰਜ ਕੀਤਾ ਗਿਆ, ਜਿਸ ਨਾਲ ਪਾਰਾ ਆਮ ਦੇ ਨੇੜੇ ਪਹੁੰਚ ਗਿਆ ਹੈ। ਸ਼ਨੀਵਾਰ ਨੂੰ ਬਠਿੰਡਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਗਿਆਨੀਆਂ ਮੁਤਾਬਕ ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ ਅਤੇ ਇਹ ਸਥਿਰ ਰਹੇਗਾ। ਮੌਸਮ ਵਿਗਿਆਨ ਕੇਂਦਰ (IMD), ਚੰਡੀਗੜ੍ਹ ਨੇ ਅੱਜ (21 ਜੂਨ) ਪੰਜਾਬ ਦੇ 5 ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਲਈ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ।

ਇਨ੍ਹਾਂ ਇਲਾਕਿਆਂ ਵਿੱਚ ਗਰਜ-ਚਮਕ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕੀ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਰਾਜਧਾਨੀ ਚੰਡੀਗੜ੍ਹ ਅਤੇ ਆਸ-ਪਾਸ ਦੇ ਹਿੱਸਿਆਂ ਵਿੱਚ ਬੱਦਲਵਾਈ ਬਣੀ ਰਹੇਗੀ। ਮੌਸਮ ਵਿਭਾਗ ਅਨੁਸਾਰ ਅਜਿਹਾ ਮੌਸਮ 23 ਜੂਨ ਤੱਕ ਬਣਿਆ ਰਹਿ ਸਕਦਾ ਹੈ।

ਮੌਸਮ ਮਾਹਿਰਾਂ ਅਨੁਸਾਰ ਇਸ ਸਮੇਂ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਨੇੜੇ ਇੱਕ ਸਰਗਰਮ ਪੱਛਮੀ ਗੜਬੜੀ (Western Disturbance) ਬਣੀ ਹੋਈ ਹੈ, ਜੋ ਪੰਜਾਬ ਦੇ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ। ਇਸੇ ਗੜਬੜੀ ਦੇ ਚੱਲਦਿਆਂ ਫਿਲਹਾਲ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਬਣਿਆ ਹੋਇਆ ਹੈ, ਜਿਸ ਨਾਲ ਲੋਕਾਂ ਨੂੰ ਅੱਤ ਦੀ ਲੂ ਤੋਂ ਕੁਝ ਰਾਹਤ ਮਿਲੀ ਹੈ।

Image

ਜੂਨ ਮਹੀਨੇ ‘ਚ ਆਮ ਨਾਲੋਂ ਘੱਟ ਪਿਆ ਮੀਂਹ

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਚਾਲੂ ਮਾਨਸੂਨ ਸੀਜ਼ਨ ਦੌਰਾਨ 1 ਜੂਨ ਤੋਂ 20 ਜੂਨ, 2026 ਤੱਕ ਪੰਜਾਬ ਵਿੱਚ ਆਮ ਨਾਲੋਂ 23 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਸਮੇਂ ਦੌਰਾਨ ਸੂਬੇ ਵਿੱਚ ਮਹਿਜ਼ 21.8 ਮਿਲੀਮੀਟਰ ਬਾਰਿਸ਼ ਹੋਈ ਹੈ, ਜਦੋਂ ਕਿ ਆਮ ਤੌਰ ‘ਤੇ ਇਸ ਸਮੇਂ ਦੌਰਾਨ 28.2 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ।

ਜੇਕਰ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਮੀਂਹ ਦੇ ਮਾਮਲੇ ਵਿੱਚ ਤਰਨਤਾਰਨ ਜ਼ਿਲ੍ਹਾ ਸਭ ਤੋਂ ਅੱਗੇ ਰਿਹਾ ਹੈ, ਜਿੱਥੇ ਇਸ ਵਾਰ ਆਮ ਨਾਲੋਂ 65 ਫੀਸਦੀ ਵੱਧ ਬਾਰਿਸ਼ ਰਿਕਾਰਡ ਕੀਤੀ ਗਈ ਹੈ।

 

More

Leave a Comment