Join WhatsApp

Join Now

Punjab Road Accident! ਟਿਊਸ਼ਨ ਤੋਂ ਵਾਪਸ ਪਰਤ ਰਹੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ

On: June 17, 2026 10:13 PM

 

Punjab Road Accident! ਟਿਊਸ਼ਨ ਤੋਂ ਵਾਪਸ ਪਰਤ ਰਹੇ ਵਿਦਿਆਰਥੀ ਦੀ ਸੜਕ ਹਾਦਸੇ ‘ਚ ਮੌਤ

Punjab Road Accident! ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਸ਼ੂਗਰ ਮਿੱਲ ਦੇ ਸਾਹਮਣੇ ਵਾਪਰਿਆ ਭਿਆਨਕ ਹਾਦਸਾ-ਟੈਂਪੂ ਟਰੈਵਲਰ ਨਾਲ ਟਕਰਾਈ ਵਿਦਿਆਰਥੀ ਦੀ ਈ-ਸਕੂਟੀ; ਮੌਕੇ ‘ਤੇ ਹੀ ਟੁੱਟਿਆ ਸਾਹ

ਭੋਗਪੁਰ/ਜਲੰਧਰ, 17 ਜੂਨ 2026-

Punjab Road Accident! ਜਲੰਧਰ-ਪਠਾਨਕੋਟ ਕੌਮੀ ਮਾਰਗ ਤੋਂ ਇੱਕ ਬੇਹੱਦ ਦੁਖਦਾਈ ਅਤੇ ਕਾਲਜਾ ਲੂਹਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਹਾਈਵੇਅ ’ਤੇ ਪੈਂਦੀ ਸ਼ੂਗਰ ਮਿੱਲ ਦੇ ਸਾਹਮਣੇ ਐੱਚ.ਪੀ. ਪੈਟਰੋਲ ਪੰਪ ਕੋਲ ਅੱਜ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ 16 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਇਹ ਹਾਦਸਾ ਵਿਦਿਆਰਥੀ ਦੀ ਈ-ਸਕੂਟੀ ਅਤੇ ਇੱਕ ਟੈਂਪੂ ਟਰੈਵਲਰ ਵਿਚਕਾਰ ਹੋਈ ਜ਼ੋਰਦਾਰ ਟੱਕਰ ਕਾਰਨ ਵਾਪਰਿਆ।

ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਿੱਚ ਚੀਕ-ਚਿਹਾਰਾ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ਅੱਲਾ ਬਖ਼ਸ਼ ਦਾ ਰਹਿਣ ਵਾਲਾ 16 ਸਾਲਾ ਦਿਵਿਆਂਸ਼ ਪੁੱਤਰ ਸੁਰਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੀ ਈ-ਸਕੂਟੀ (PB 07 CG 7027) ’ਤੇ ਸਵਾਰ ਹੋ ਕੇ ਟਿਊਸ਼ਨ ਪੜ੍ਹਨ ਗਿਆ ਸੀ।

ਜਦੋਂ ਉਹ ਟਿਊਸ਼ਨ ਪੜ੍ਹ ਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ, ਤਾਂ ਜਿਵੇਂ ਹੀ ਉਹ ਸ਼ੂਗਰ ਮਿੱਲ ਦੇ ਸਾਹਮਣੇ ਸਰਵਿਸ ਲੇਨ ’ਤੇ ਪਹੁੰਚਿਆ, ਤਾਂ ਉਸ ਦੀ ਈ-ਸਕੂਟੀ ਅੱਗੇ ਜਾ ਰਹੇ ਇੱਕ ਟੈਂਪੂ ਟਰੈਵਲਰ ਨਾਲ ਬੇਕਾਬੂ ਹੋ ਕੇ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦਿਵਿਆਂਸ਼ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਹਾਦਸੇ ਨੇ ਇੱਕ ਹੱਸਦੇ-ਖੇਡਦੇ ਪਰਿਵਾਰ ਨੂੰ ਅਜਿਹਾ ਜ਼ਖ਼ਮ ਦਿੱਤਾ ਹੈ ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਅੱਜ ਦਿਵਿਆਂਸ਼ ਦੇ ਛੋਟੇ ਭਰਾ ਦਾ ਜਨਮਦਿਨ ਸੀ। ਘਰ ਵਿੱਚ ਜਨਮਦਿਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਖ਼ੁਸ਼ੀ ਦਾ ਮਾਹੌਲ ਸੀ।

ਪਰ ਇਸ ਭਿਆਨਕ ਹਾਦਸੇ ਦੀ ਖ਼ਬਰ ਨੇ ਪਲ ਭਰ ਵਿੱਚ ਹੀ ਪਰਿਵਾਰ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਮਾਤਮ ਵਿੱਚ ਬਦਲ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment