Punjab Roadways Strike 2026! ਵੱਡੀ ਖ਼ਬਰ: ਪੰਜਾਬ ‘ਚ ਤਿੰਨ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ; ਮੁਲਾਜ਼ਮਾਂ ਨੇ ਚੱਕਾ ਜਾਮ ਦਾ ਕਰਤਾ ਐਲਾਨ

On: ਜੂਨ 20, 2026 3:02 ਬਾਃ ਦੁਃ

 

Punjab Roadways Strike 2026! ਵੱਡੀ ਖ਼ਬਰ: ਪੰਜਾਬ ‘ਚ ਤਿੰਨ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ; ਮੁਲਾਜ਼ਮਾਂ ਨੇ ਚੱਕਾ ਜਾਮ ਦਾ ਕਰ’ਤਾ ਐਲਾਨ

Punjab Roadways Strike 2026! ਪੰਜਾਬ ਰੋਡਵੇਜ਼ ਅਤੇ PRTC ਮੁਲਾਜ਼ਮਾਂ ਵੱਲੋਂ 3 ਦਿਨਾਂ ਦੀ ਹੜਤਾਲ ਦਾ ਐਲਾਨ; 24 ਤੋਂ 26 ਜੂਨ ਤੱਕ ਰਹੇਗਾ ‘ਚੱਕਾ ਜਾਮ’- ਪੈਂਡਿੰਗ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਯੂਨੀਅਨ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ, 20 ਜੂਨ 2026-

Punjab Roadways Strike 2026! ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. (PRTC) ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਸੂਬੇ ਵਿੱਚ ਤਿੰਨ ਦਿਨਾਂ ਦੀ ਹੜਤਾਲ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਯੂਨੀਅਨ ਵੱਲੋਂ ਲਏ ਗਏ ਫੈਸਲੇ ਮੁਤਾਬਕ 24, 25 ਅਤੇ 26 ਜੂਨ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਮੁਕੰਮਲ ‘ਚੱਕਾ ਜਾਮ’ ਰਹੇਗਾ।

ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਕੋਲੋਂ ਆਪਣੀਆਂ ਹੱਕੀ ਮੰਗਾਂ ਮੰਨਵਾਉਣ ਲਈ ਸੰਘਰਸ਼ ਕਰ ਰਹੇ ਹਨ। ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਦੇ ਬਾਵਜੂਦ ਉਨ੍ਹਾਂ ਦੀਆਂ ਵੱਖ-ਵੱਖ ਪੈਂਡਿੰਗ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਵਾਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁਲਾਜ਼ਮ ਯੂਨੀਅਨਾਂ ਵੱਲੋਂ ਵੱਖ-ਵੱਖ ਤਾਰੀਖ਼ਾਂ ‘ਤੇ ਹੜਤਾਲਾਂ ਕੀਤੀਆਂ ਜਾਂਦੀਆਂ ਰਹੀਆਂ ਹਨ।

ਹਾਲਾਂਕਿ ਇਸ ਹੜਤਾਲ ਅਤੇ ਚੱਕਾ ਜਾਮ ਕਾਰਨ ਸਭ ਤੋਂ ਵੱਡੀ ਮੁਸ਼ਕਿਲ ਉਨ੍ਹਾਂ ਆਮ ਲੋਕਾਂ ਅਤੇ ਨੌਕਰੀਪੇਸ਼ਾ ਸਵਾਰੀਆਂ ਨੂੰ ਆਉਂਦੀ ਹੈ, ਜਿਨ੍ਹਾਂ ਨੇ ਰੋਜ਼ਾਨਾ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨਾ ਹੁੰਦਾ ਹੈ। 3 ਦਿਨਾਂ ਤੱਕ ਸਰਕਾਰੀ ਬੱਸਾਂ ਬੰਦ ਰਹਿਣ ਕਾਰਨ ਜਨਜੀਵਨ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ, ਇਸ ਲਈ ਜੇਕਰ ਤੁਸੀਂ ਵੀ ਇਨ੍ਹਾਂ ਤਾਰੀਖ਼ਾਂ (24, 25 ਅਤੇ 26 ਜੂਨ) ਦੌਰਾਨ ਸਫ਼ਰ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਇਸ ਖ਼ਬਰ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਹੀ ਆਪਣੇ ਬਦਲਵੇਂ ਪ੍ਰਬੰਧ ਜ਼ਰੂਰ ਕਰ ਲਵੋ।

 

Join WhatsApp

Join Now

Leave a Comment