ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 50000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਸਰਪੰਚ ਗ੍ਰਿਫਤਾਰ

On: ਫਰਵਰੀ 24, 2026 8:49 ਬਾਃ ਦੁਃ

 

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 50000 ਰੁਪਏ ਰਿਸ਼ਵਤ ਦੀ ਮੰਗਣ ਵਾਲਾ ਸਰਪੰਚ ਗ੍ਰਿਫਤਾਰ

ਚੰਡੀਗੜ੍ਹ, 24 ਫਰਵਰੀ 2026;

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਪਿੰਡ ਦੇਵੀਨਗਰ (ਅਭਰਾਵਨ) ਦੇ ਸਰਪੰਚ ਗੁਰਚਰਨ ਸਿੰਘ ਨੇ ਸ਼ਿਕਾਇਤਕਰਤਾ ਦਾ ਟਰੈਕਟਰ, ਜੋ ਪੁਲੀਸ ਕੋਲ ਜ਼ਬਤ ਸੀ, ਨੂੰੰ ਥਾਣਾ ਬਨੂੜ ਤੋਂ ਛੁਡਾਉਣ ਬਦਲੇ 100000 ਰੁਪਏ ਰਿਸ਼ਵਤ ਮੰਗੀ ਸੀ।

ਸ਼ਿਕਾਇਤਕਰਤਾ ਦੀ ਵਾਰ-ਵਾਰ ਬੇਨਤੀ ’ਤੇ ਦੋਸ਼ੀ ਸਰਪੰਚ ਨਾਲ ਸੌਦਾ 50000 ਰੁਪਏ ਵਿੱਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਰਿਸ਼ਵਤ ਸਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਸ ਸਬੰਧੀ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਐਸਏਐਸ ਨਗਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Join WhatsApp

Join Now

More

ਵੱਡੀ ਖ਼ਬਰ: ਪੰਜਾਬ ‘ਚ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ, 4 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ

ਫਾਸ਼ੀਵਾਦੀ ਵਿਰੋਧੀ ਫਰੰਟ ਦੇ ਸੱਦੇ ‘ਤੇ DC ਦਫਤਰ ਸਾਹਮਣੇ ਦਿੱਤਾ ਗਿਆ ਰੋਸ ਧਰਨਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 4 ਜੁਲਾਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ‘ਤੇ ਕੀਤੀ ਜਾਵੇਗੀ ਰੈਲੀ

ਬਦਲੀਆਂ ਲਈ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਪੋਸਟਾਂ ਸੈਕਸ਼ਨ ਨਾ ਹੋਣ ‘ਤੇ ਵੀ ਵਧੇਰੇ ਪੋਸਟਾਂ ਕੀਤੀਆਂ ਸ਼ੋਅ- ਗੌਰਮਿੰਟ ਟੀਚਰਜ਼ ਯੂਨੀਅਨ

ਵੱਡੀ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ- ਮੰਤਰੀ ਨੇ ਤਨਖਾਹਾਂ ਨਾ ਘੱਟ ਕਰਨ ਦੀ ਵਚਨਬੱਧਤਾ ਮੁੜ ਦੁਹਰਾਈ

BIG NEWS: ਪੰਜਾਬ ਸਰਕਾਰ ‘ਲੈਂਡ ਪੂਲਿੰਗ ਪਾਲਿਸੀ’ ਲਿਆਉਣ ਦੀ ਤਿਆਰੀ ‘ਚ! ਕੀਤੀਆਂ ਵੱਡੀਆਂ ਤਬਦੀਲੀਆਂ

Leave a Comment