Join WhatsApp

Join Now

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਸਰਕਾਰੀ ਨੌਕਰੀ ਦਿਵਾਉਣ ਬਦਲੇ 50000 ਰੁਪਏ ਰਿਸ਼ਵਤ ਲੈਂਦੇ ਦੋ ਮੁਲਾਜ਼ਮ ਗ੍ਰਿਫ਼ਤਾਰ

On: ਅਗਸਤ 21, 2026 3:23 ਬਾਃ ਦੁਃ

 

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਸਰਕਾਰੀ ਨੌਕਰੀ ਦਿਵਾਉਣ ਦੇ ਨਾਮ ’ਤੇ 50000 ਰੁਪਏ ਰਿਸ਼ਵਤ ਲੈਂਦੇ ਦੋ ਮੁਲਾਜ਼ਮ ਗ੍ਰਿਫ਼ਤਾਰ

5.5 ਲੱਖ ਰੁਪਏ ਲੈਣ ਤੋਂ ਬਾਅਦ ਵੀ ਮੰਗੇ ਹੋਰ ਪੈਸੇ, ਵਿਜੀਲੈਂਸ ਨੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

ਫ਼ਿਰੋਜ਼ਪੁਰ, 21 ਅਗਸਤ 2026- ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਹਿਰੀ ਵਿਭਾਗ ਦੇ ਇੱਕ ਬੇਲਦਾਰ ਨੂੰ ਇੱਕ ਨੌਜਵਾਨ ਲਈ ਸਰਕਾਰੀ ਨੌਕਰੀ ਅਤੇ ਜੁਆਇਨਿੰਗ ਲੈਟਰ ਦਿਵਾਉਣ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਪੂਰੇ ਮਾਮਲੇ ਵਿੱਚ ਸ਼ਾਮਲ ਵਿਭਾਗ ਦੇ ਇੱਕ ਹੋਰ ਮੁਲਾਜ਼ਮ ਗੇਜ ਰੀਡਰ ਨੂੰ ਵੀ ਟ੍ਰੈਪ ਕਾਰਵਾਈ ਦੌਰਾਨ ਹਿਰਾਸਤ ਵਿੱਚ ਲਿਆ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਦੀ ਪਛਾਣ ਵੀਰ ਸਿੰਘ ਵਜੋਂ ਹੋਈ ਹੈ, ਜੋ ਕਿ ਨਹਿਰੀ ਵਿਭਾਗ ਵਿੱਚ ਬੇਲਦਾਰ ਦੇ ਅਹੁਦੇ ’ਤੇ ਤਾਇਨਾਤ ਹੈ। ਇਸ ਕਾਰਵਾਈ ਦੌਰਾਨ ਉਸ ਦੇ ਨਾਲ ਗੇਜ ਰੀਡਰ ਵਜੋਂ ਸੇਵਾਵਾਂ ਨਿਭਾਅ ਰਹੇ ਜਗਦੇਵ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਦੇ ਰਹਿਣ ਵਾਲੇ ਸੋਨੀ (ਪੁੱਤਰ ਰਾਮ ਕੁਮਾਰ) ਵੱਲੋਂ ਪੇਸ਼ ਕੀਤੀ ਗਈ ਇੱਕ ਆਡੀਓ ਰਿਕਾਰਡਿੰਗ ਅਤੇ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਸੋਨੀ ਨੇ ਵਿਜੀਲੈਂਸ ਕੋਲ ਬਿਆਨ ਦਰਜ ਕਰਵਾਉਂਦਿਆਂ ਇਲਜ਼ਾਮ ਲਗਾਇਆ ਕਿ ਦੋਸ਼ੀ ਬੇਲਦਾਰ ਵੀਰ ਸਿੰਘ ਨੇ ਉਸ ਦੇ ਪੁੱਤਰ ਮੋਹਿਤ ਨੂੰ ਨਹਿਰੀ ਵਿਭਾਗ ਵਿੱਚ ਬੇਲਦਾਰ ਦੀ ਪੱਕੀ ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦਿੱਤਾ ਸੀ। ਇਸ ਕੰਮ ਦੇ ਬਦਲੇ ਦੋਸ਼ੀ ਨੇ 5 ਤੋਂ 6 ਲੱਖ ਰੁਪਏ ਦੀ ਵੱਡੀ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਅਨੁਸਾਰ ਉਸ ਨੇ ਆਪਣੇ ਪੁੱਤਰ ਦੇ ਭਵਿੱਖ ਨੂੰ ਦੇਖਦੇ ਹੋਏ ਦੋਸ਼ੀ ਵੀਰ ਸਿੰਘ ਨੂੰ 5.50 ਲੱਖ (ਸਾਢੇ ਪੰਜ ਲੱਖ) ਰੁਪਏ ਨਕਦ ਦੇ ਦਿੱਤੇ ਸਨ।

ਪੈਸੇ ਲੈਣ ਦੇ ਬਾਜੂਦ ਵੀ ਜਦੋਂ ਮੋਹਿਤ ਨੂੰ ਨੌਕਰੀ ਦਾ ਨਿਯੁਕਤੀ ਪੱਤਰ (ਜੁਆਇਨਿੰਗ ਲੈਟਰ) ਪ੍ਰਾਪਤ ਨਹੀਂ ਹੋਇਆ ਤਾਂ ਸ਼ਿਕਾਇਤਕਰਤਾ ਨੇ ਵੀਰ ਸਿੰਘ ਨਾਲ ਦੋਬਾਰਾ ਸੰਪਰਕ ਕੀਤਾ। ਦੋਸ਼ੀ ਨੇ ਉਸ ਨੂੰ ਕਿਹਾ ਕਿ ਨਿਯੁਕਤੀ ਪੱਤਰ ਜਾਰੀ ਕਰਵਾਉਣ ਲਈ 50,000 ਰੁਪਏ ਹੋਰ ਦੇਣੇ ਪੈਣਗੇ। ਸ਼ਿਕਾਇਤਕਰਤਾ ਰਿਸ਼ਵਤ ਦੇਣ ਦਾ ਇੱਛੁਕ ਨਹੀਂ ਸੀ, ਇਸ ਲਈ ਉਸ ਨੇ ਇਸ ਪੂਰੀ ਗੱਲਬਾਤ ਦੀ ਆਡੀਓ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾ ਦਿੱਤੀ।

ਸ਼ਿਕਾਇਤ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀਆਂ ਨੂੰ ਫੜਨ ਲਈ ਇੱਕ ਜਾਲ ਵਿਛਾਇਆ। ਵਿਜੀਲੈਂਸ ਟੀਮ ਨੇ ਰਸਮੀ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਣਨੀਤੀ ਤਿਆਰ ਕੀਤੀ। ਜਿਵੇਂ ਹੀ ਸ਼ਿਕਾਇਤਕਰਤਾ ਨੇ ਦੋਸ਼ੀ ਵੀਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਰਕਮ ਸੌਂਪੀ, ਤਾਂ ਪਹਿਲਾਂ ਤੋਂ ਹੀ ਤਿਆਰ ਬੈਠੀ ਵਿਜੀਲੈਂਸ ਦੀ ਟੀਮ ਨੇ ਵੀਰ ਸਿੰਘ ਅਤੇ ਉਸ ਦੇ ਸਾਥੀ ਗੇਜ ਰੀਡਰ ਜਗਦੇਵ ਸਿੰਘ ਨੂੰ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਦਬੋਚ ਲਿਆ।

ਇਹ ਸਾਰਾ ਆਪ੍ਰੇਸ਼ਨ ਵਿਜੀਲੈਂਸ ਬਿਊਰੋ ਦੇ ਉੱਚ ਅਧਿਕਾਰੀਆਂ ਦੀ ਦੇਖ-ਰੇਖ ਹੇਠ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ। ਇਸ ਮਾਮਲੇ ਦੀ ਅੱਗੇ ਦੀ ਜਾਂਚ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਦੇ ਇੰਸਪੈਕਟਰ ਰਾਜਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਵਿਭਾਗ ਦੇ ਕੋਈ ਹੋਰ ਉੱਚ ਅਧਿਕਾਰੀ ਤਾਂ ਸ਼ਾਮਲ ਨਹੀਂ ਹਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment