Join WhatsApp

Join Now

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਥਾਣੇਦਾਰ ਅਤੇ SHO ਦਾ ਰੀਡਰ 100000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

On: August 5, 2026 8:41 PM

 

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; ਥਾਣੇਦਾਰ ਅਤੇ SHO ਦਾ ਰੀਡਰ 1,00,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 5 ਅਗਸਤ 2026- 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ।

ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਐਸਏਐਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment