Join WhatsApp

Join Now

Punjab Weather Alert: ਪੰਜਾਬ ‘ਚ ਅਗਲੇ 5 ਦਿਨ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

On: June 15, 2026 8:41 PM

 

Punjab Weather Alert: ਪੰਜਾਬ ‘ਚ ਅਗਲੇ 5 ਦਿਨ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Punjab Weather Alert:  ਚੰਡੀਗੜ੍ਹ, 15 ਜੂਨ 2026: ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਅਗਲੇ 5 ਦਿਨਾਂ (15 ਜੂਨ ਤੋਂ 19 ਜੂਨ 2026) ਦਾ ਮੌਸਮ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ 17 ਜੂਨ ਨੂੰ ਪੂਰੇ ਪੰਜਾਬ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਦੇ ਮੁਤਾਬਕ, 15 ਅਤੇ 16 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਕੇਂਦਰੀ ਅਤੇ ਦੱਖਣੀ-ਪੱਛਮੀ (ਮਾਲਵਾ) ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ‘ਯੈਲੋ ਅਲਰਟ’ ਦੀ ਚੇਤਾਵਨੀ ਦਿੱਤੀ ਹੈ। ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਸਾਸ ਨਗਰ (ਮੋਹਾਲੀ) ਸਣੇ ਫ਼ਤਿਹਗੜ੍ਹ ਸਾਹਿਬ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ (Gusty Winds), ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।

ਹਾਲਾਂਕਿ ਮਾਝਾ ਅਤੇ ਦੋਆਬਾ ਖੇਤਰ ਦੇ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੋਸ਼ਿਆਰਪੁਰ, ਕਪੂਰਥਲਾ, ਜਲੰਧਰ ਅਤੇ ਨਵਾਂਸ਼ਹਿਰ ਵਿੱਚ ਇਨ੍ਹਾਂ ਦੋਵਾਂ ਦਿਨਾਂ ਦੌਰਾਨ ਕੋਈ ਚੇਤਾਵਨੀ ਨਹੀਂ ਹੈ। 17 ਜੂਨ ਨੂੰ ਪੂਰੇ ਪੰਜਾਬ ਲਈ ਬੇਹੱਦ ਸੁਖਾਵਾਂ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ No Warning ਵਿੱਚ ਦਿਖਾਇਆ ਹੈ, ਜਿਸ ਦਾ ਮਤਲਬ ਹੈ ਕਿ ਇਸ ਦਿਨ ਕਿਸੇ ਵੀ ਜ਼ਿਲ੍ਹੇ ਵਿੱਚ ਖ਼ਰਾਬ ਮੌਸਮ ਜਾਂ ਤੇਜ਼ ਝੱਖੜ ਦੀ ਕੋਈ ਚੇਤਾਵਨੀ ਨਹੀਂ ਹੈ। 18 ਅਤੇ 19 ਜੂਨ ਨੂੰ ਮੌਸਮ ਇੱਕ ਵਾਰ ਫਿਰ ਕਰਵਟ ਲਵੇਗਾ। ਵਿਭਾਗ ਨੇ ਇਨ੍ਹਾਂ ਦੋਵਾਂ ਦਿਨਾਂ ਲਈ ਪੂਰੇ ਪੰਜਾਬ ਵਿੱਚ ‘ਯੈਲੋ ਅਲਰਟ’ ਜਾਰੀ ਕਰ ਦਿੱਤਾ ਹੈ।

ਮੌਸਮ ਵਿਭਾਗ ਦੇ ਮੁਤਾਬਕ ਮਾਝਾ, ਮਾਲਵਾ ਅਤੇ ਦੋਆਬਾ ਦੇ ਸਾਰੇ ਜ਼ਿਲ੍ਹਿਆਂ (ਪਠਾਨਕੋਟ ਤੋਂ ਲੈ ਕੇ ਮਾਨਸਾ ਤੱਕ) ਵਿੱਚ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਆਸਮਾਨੀ ਬਿਜਲੀ ਕੜਕਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਖ਼ਰਾਬ ਮੌਸਮ ਅਤੇ ਤੇਜ਼ ਹਵਾਵਾਂ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰੁੱਖਾਂ ਅਤੇ ਕਮਜ਼ੋਰ ਇਮਾਰਤਾਂ/ਸ਼ੈੱਡਾਂ ਹੇਠਾਂ ਖੜ੍ਹੇ ਹੋਣ ਤੋਂ ਗੁਰੇਜ਼ ਕਰਨ ਅਤੇ ਮੌਸਮ ਦੀ ਤਾਜ਼ਾ ਜਾਣਕਾਰੀ ਰੱਖਣ।

Image

 

More

Punjab News: ਜਨਗਣਨਾ ਦੇ ਕੰਮ ਲਈ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਸਰਦੀਆਂ ਦੌਰਾਨ ਪੂਰਾ ਦਿਨ ਦਿੱਤਾ ਜਾਵੇ: ਡੀਟੀਐੱਫ

ਪਰਮਿੰਦਰ ਝੋਟਾ ਕਤਲ ਕਾਂਡ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਦੀ ਹਮਾਇਤ

ਸਿੱਖਿਆ ਕ੍ਰਾਂਤੀ’ ਦਾ ਕੌੜਾ ਸੱਚ ਸਿੱਖਿਆ ਬੋਰਡ ਵੱਲੋਂ ਫ਼ੀਸਾਂ ਵਿੱਚ ਵਾਧਾ ਗ਼ਰੀਬ ਮਾਪਿਆਂ ‘ਤੇ ਆਰਥਿਕ ਬੋਝ ਵਾਧਾ ਤੁਰੰਤ ਵਾਪਸ ਲਿਆ ਜਾਵੇ: ਡੈਮੋਕ੍ਰੈਟਿਕ ਟੀਚਰਜ਼ ਫਰੰਟ

ਪਰਮਿੰਦਰ ਝੋਟੇ ਦੇ ਕਤਲ ਦੀ ਪੰਜਾਬ ਪੁਲਿਸ, ਸਰਕਾਰ ਅਤੇ ਨਸ਼ਾ ਤਸਕਰਾਂ ਦਾ ਗਠਜੋੜ ਮੁੱਖ ਜ਼ਿੰਮੇਵਾਰ- PSU ਦਾ ਗੰਭੀਰ ਦੋਸ਼ 

Big Breaking: ਪਰਵਿੰਦਰ ਝੋਟਾ ਕਤਲਕਾਂਡ ‘ਤੇ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ, ਕਿਹਾ…

Holiday News: ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਦੀ ਛੁੱਟੀ ਦਾ ਐਲਾਨ; ਇੱਕ ਜ਼ਿਲ੍ਹੇ ਦੇ ਸਕੂਲ-ਕਾਲਜ ਰਹਿਣਗੇ ਬੰਦ (ਪੜ੍ਹੋ ਪੱਤਰ)

Leave a Comment