Punjab Weather Forecast: ਅਗਲੇ ਕੁਝ ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦੇ ਨਾਲ ਤੇਜ਼ ਤੂਫ਼ਾਨ ਦਾ ਅਲਰਟ!

On: ਜੂਨ 12, 2026 10:05 ਬਾਃ ਦੁਃ

 

Punjab Weather Forecast: ਅਗਲੇ ਕੁਝ ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦੇ ਨਾਲ ਤੇਜ਼ ਤੂਫ਼ਾਨ ਦਾ ਅਲਰਟ!

Punjab Weather Forecast: ਮੌਸਮ ਵਿਭਾਗ ਵੱਲੋਂ ਮਾਲਵਾ ਅਤੇ ਕਈ ਸਰਹੱਦੀ ਜ਼ਿਲ੍ਹਿਆਂ ਲਈ ਗੰਭੀਰ ਚੇਤਾਵਨੀ ਜਾਰੀ- ਤੇਜ਼ ਹਵਾਵਾਂ (60-70 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਅਸਮਾਨੀ ਬਿਜਲੀ ਚਮਕਣ ਅਤੇ ਮੀਂਹ ਦੇ ਆਸਾਰ

ਚੰਡੀਗੜ੍ਹ, 12 ਜੂਨ 2026-

Punjab Weather Forecast: ਪੰਜਾਬ ਵਿੱਚ ਅਗਲੇ ਕੁਝ ਘੰਟਿਆਂ ਦੌਰਾਨ ਮੌਸਮ ਬੁਰੀ ਤਰ੍ਹਾਂ ਵਿਗੜਨ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੀ ਗਈ ਤਾਜ਼ਾ ਭਵਿੱਖਬਾਣੀ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ ਅਤੇ ਗੜੇਮਾਰੀ ਦੇ ਨਾਲ-ਨਾਲ ਇੱਕ ਗੰਭੀਰ ਅਤੇ ਭਿਆਨਕ ਤੂਫ਼ਾਨ ਆਉਣ ਦਾ ਖ਼ਦਸ਼ਾ ਜਤਾਇਆ ਗਿਆ ਹੈ। ਇਸ ਦੌਰਾਨ ਹਵਾ ਦੀ ਗਤੀ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ, ਜੋ ਕਿ ਕਾਫੀ ਨੁਕਸਾਨਦੇਹ ਸਾਬਤ ਹੋ ਸਕਦੀ ਹੈ।

Punjab Weather Forecast! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਵਿਸ਼ੇਸ਼ ਅਲਰਟ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਖ਼ਾਸ ਕਰਕੇ ਮਾਲਵਾ ਖੇਤਰ ਅਤੇ ਸਰਹੱਦੀ ਜ਼ਿਲ੍ਹਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਸ ਗੰਭੀਰ ਤੂਫ਼ਾਨ ਅਤੇ ਗੜੇਮਾਰੀ ਦਾ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਸਕਦਾ ਹੈ, ਉਨ੍ਹਾਂ ਵਿੱਚ ਮਾਨਸਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਸੰਗਰੂਰ, ਬਰਨਾਲਾ, ਪਟਿਆਲਾ, ਫਾਜ਼ਿਲਕਾ ਸ਼ਾਮਲ ਹਨ।

ਮੌਸਮ ਵਿਭਾਗ ਦੀ ਇਸ ਚੇਤਾਵਨੀ ਨੂੰ ਦੇਖਦਿਆਂ ਹੋਇਆਂ ਸਬੰਧਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। 60-70 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਕਾਰਨ ਕੱਚੇ ਮਕਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਅਜਿਹੇ ਮੌਸਮ ਵਿੱਚ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਘਰਾਂ ਦੇ ਅੰਦਰ ਰਹਿਣ ਅਤੇ ਬਿਜਲੀ ਦੇ ਉਪਕਰਨਾਂ ਤੋਂ ਦੂਰੀ ਬਣਾ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ।

ਖੇਤੀਬਾੜੀ ਮਾਹਿਰਾਂ ਨੇ ਵੀ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਦੇ ਬਚਾਅ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਹੈ। – Punjab Weather Alert, Punjab Weather Forecast, Mansa Weather News, Bathinda Heavy Rain, Patiala Storm Warning, Punjab Weather Update, Gale and Hailstorm Punjab

 

Join WhatsApp

Join Now

Leave a Comment