Join WhatsApp

Join Now

Punjab Weather Update: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ!

On: May 14, 2026 9:43 AM

 

Punjab Weather Update: ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ!

ਪਠਾਨਕੋਟ ਤੋਂ ਮਾਨਸਾ ਤੱਕ 7 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-50 km/h) ਅਤੇ ਬਿਜਲੀ ਕੜਕਣ ਦੀ ਸੰਭਾਵਨਾ

ਫ਼ਰੀਦਕੋਟ ਰਿਹਾ ਸਭ ਤੋਂ ਗਰਮ; ਤਾਪਮਾਨ 43.7 ਡਿਗਰੀ ਤੱਕ ਪਹੁੰਚਿਆ

17 ਮਈ ਤੋਂ ਸੂਬੇ ਵਿੱਚ ‘ਹੀਟ ਵੇਵ’ (ਲੂ) ਚੱਲਣ ਦੀ ਚੇਤਾਵਨੀ; ਪਾਰਾ ਹੋਰ ਚੜ੍ਹਨ ਦੇ ਆਸਾਰ

Punjab Weather Update: ਚੰਡੀਗੜ੍ਹ, 14 ਮਈ 2026- ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਤੇਜ਼ੀ ਨਾਲ ਬਦਲ ਰਿਹਾ ਹੈ।

ਜਿੱਥੇ ਇੱਕ ਪਾਸੇ ਤਾਪਮਾਨ ਵਿੱਚ ਵਾਧਾ ਹੋਣ ਕਾਰਨ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਨੇ ਸੂਬੇ ਦੇ ਕੁਝ ਹਿੱਸਿਆਂ ਵਿੱਚ ਰਾਹਤ ਭਾਰੀ ਬਾਰਿਸ਼ ਅਤੇ ਤੇਜ਼ ਤੂਫ਼ਾਨ ਦੀ ਭਵਿੱਖਬਾਣੀ ਕੀਤੀ ਹੈ।

ਇਨ੍ਹਾਂ 7 ਜ਼ਿਲ੍ਹਿਆਂ ਲਈ ‘ਯੈਲੋ ਅਲਰਟ’ ਜਾਰੀ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਅੱਜ ਪੰਜਾਬ ਦੇ 7 ਅਹਿਮ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ।

ਇਨ੍ਹਾਂ ਖੇਤਰਾਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।

ਸੂਬੇ ਦੇ ਔਸਤ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਫ਼ਰੀਦਕੋਟ ਜ਼ਿਲ੍ਹਾ 43.7 ਡਿਗਰੀ ਤਾਪਮਾਨ ਦੇ ਨਾਲ ਸਭ ਤੋਂ ਗਰਮ ਰਿਹਾ।

ਵਿਭਾਗ ਅਨੁਸਾਰ ਅਗਲੇ ਦੋ ਦਿਨ ਮੌਸਮ ਖੁਸ਼ਕ ਰਹੇਗਾ, ਜਿਸ ਕਾਰਨ ਪਾਰਾ ਹੋਰ ਚੜ੍ਹੇਗਾ। 17 ਮਈ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ‘ਲੂ’ (Heat Wave) ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ, ਜਿਸ ਨਾਲ ਗਰਮੀ ਦਾ ਕਹਿਰ ਹੋਰ ਵਧ ਸਕਦਾ ਹੈ।

ਦੱਸਣਯੋਗ ਹੈ ਕਿ ਬੁੱਧਵਾਰ ਸ਼ਾਮ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਚਾਨਕ ਮੌਸਮ ਬਦਲ ਗਿਆ ਸੀ। ਤੇਜ਼ ਝੱਖੜ ਅਤੇ ਗਰਜ-ਤੂਫ਼ਾਨ ਕਾਰਨ ਕਈ ਥਾਵਾਂ ‘ਤੇ ਰੁੱਖ ਅਤੇ ਬਿਜਲੀ ਦੇ ਖੰਭੇ ਡਿੱਗਣ ਦੀਆਂ ਖ਼ਬਰਾਂ ਮਿਲੀਆਂ ਹਨ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

 

Leave a Comment