Monday, May 6, 2024
No menu items!
HomeChandigarhScam in Punjab: ਪੰਜਾਬ 'ਚ 140 ਕਰੋੜ ਦਾ ਘਪਲਾ! 900 ਅਧਿਕਾਰੀਆਂ ਅਤੇ...

Scam in Punjab: ਪੰਜਾਬ ‘ਚ 140 ਕਰੋੜ ਦਾ ਘਪਲਾ! 900 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

 

Scam in Punjab- ED ਨੇ ਇਸ ਤੋਂ ਪਹਿਲਾਂ ਕਰੀਬ ਡੇਢ ਸਾਲ ਪਹਿਲਾਂ ਖੇਤੀਬਾੜੀ ਵਿਭਾਗ ਨੂੰ ਨੋਟਿਸ ਭੇਜ ਕੇ ਇਸ ਮਾਮਲੇ ‘ਚ ਰਿਕਾਰਡ ਮੰਗਿਆ ਸੀ

ਚੰਡੀਗੜ੍ਹ-

Scam in Punjab ਪੰਜਾਬ ਸਰਕਾਰ ਦੇ ਵਲੋਂ 900 ਤੋਂ ਵੱਧ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਨ੍ਹਾਂ ਤੋਂ ਪਰਾਲੀ ਸੰਭਾਲਣ ਲਈ ਖਰੀਦੀਆਂ ਗਈਆਂ ਮਸ਼ੀਨਾਂ ‘ਚ ਕਰੋੜਾਂ ਰੁਪਏ ਦੇ ਘਪਲੇ ਦਾ ਜਵਾਬ ਮੰਗਿਆ ਹੈ।

ਪੰਜਾਬੀ ਜਾਗਰਣ ਦੀ ਰਿਪੋਰਟ ਮੁਤਾਬਿਕ, ਇਸ ਤੋਂ ਪਹਿਲਾਂ ਕਰੀਬ ਡੇਢ ਸਾਲ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਖੇਤੀਬਾੜੀ ਵਿਭਾਗ ਨੂੰ ਨੋਟਿਸ ਭੇਜ ਕੇ ਇਸ ਮਾਮਲੇ ‘ਚ ਰਿਕਾਰਡ ਮੰਗਿਆ ਸੀ।

ਪਰ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਵੀ ਈਡੀ ਵੱਲੋਂ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰ ਹੁਣ ਇਸ ਮਾਮਲੇ ਵਿੱਚ ਸੂਬਾ ਸਰਕਾਰ ਹਰਕਤ ਵਿੱਚ ਆ ਗਈ ਹੈ।

ਜਾਂਚ ਤੋਂ ਪਤਾ ਲੱਗਾ ਹੈ ਕਿ 140 ਕਰੋੜ ਰੁਪਏ ਦੀਆਂ ਮਸ਼ੀਨਾਂ ਕਦੇ ਵੀ ਕਿਸਾਨਾਂ ਤਕ ਨਹੀਂ ਪਹੁੰਚੀਆਂ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਜਾਅਲੀ ਬਿੱਲ ਜਾਰੀ ਕਰ ਕੇ ਫੰਡਾਂ ਦਾ ਗਬਨ ਕੀਤਾ ਗਿਆ ਹੈ।

ਹੁਣ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਤਾਇਨਾਤ ਸਹਾਇਕ ਸਬ ਇੰਸਪੈਕਟਰਾਂ, ਖੇਤੀਬਾੜੀ ਵਿਕਾਸ ਅਫ਼ਸਰਾਂ, ਖੇਤੀਬਾੜੀ ਵਿਸਥਾਰ ਅਫ਼ਸਰਾਂ ਅਤੇ ਕੁਝ ਖੇਤੀਬਾੜੀ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਫਰੀਦਕੋਟ, ਬਠਿੰਡਾ, ਮੋਗਾ, ਫਾਜ਼ਿਲਕਾ, ਫ਼ਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਮਸ਼ੀਨਾਂ ਗਾਇਬ ਸਨ। ਇਸ ਮਾਮਲੇ ਦੀ ਲੰਬੇ ਸਮੇਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੂਬੇ ‘ਚ ਚੱਲ ਰਹੀ ਆਤਮਾ ਸਕੀਮ ‘ਚ ਵੀ ਇਸ ਤਰ੍ਹਾਂ ਦਾ ਘਪਲਾ ਸਾਹਮਣੇ ਆਇਆ ਸੀ ਪਰ ਇਸ ਦੀ ਜਾਂਚ ਵੀ ਠੰਢੇ ਬਸਤੇ ‘ਚ ਹੈ। ਹਾਲਾਂਕਿ ਇਸ ਮਾਮਲੇ ਵਿੱਚ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚੋਂ ਕਈ ਸੇਵਾਮੁਕਤ ਹੋ ਚੁੱਕੇ ਹਨ। ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨੋਟਿਸ ਦਾ ਜਵਾਬ ਦੇਣਾ ਹੋਵੇਗਾ।

ਹੁਣ ਮਸ਼ੀਨ ਖਰੀਦ ਘੁਟਾਲੇ ‘ਚ ਸੂਬਾ ਸਰਕਾਰ ਨੇ ਨੋਟਿਸ ਜਾਰੀ ਕਰ ਕੇ 15 ਦਿਨਾਂ ‘ਚ ਜਵਾਬ ਮੰਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments