Tuesday, May 21, 2024
No menu items!
HomePunjabEmployees News: ਪੇਅ-ਸਕੇਲ ਬਹਾਲੀ ਦੀ ਮੰਗ ਕਰ ਰਹੇ ਮੁਲਾਜ਼ਮਾਂ ਨੂੰ ਵੱਡਾ ਝਟਕਾ,...

Employees News: ਪੇਅ-ਸਕੇਲ ਬਹਾਲੀ ਦੀ ਮੰਗ ਕਰ ਰਹੇ ਮੁਲਾਜ਼ਮਾਂ ਨੂੰ ਵੱਡਾ ਝਟਕਾ, ਪੰਜਾਬ ਸਰਕਾਰ ਵਲੋਂ ਮੀਟਿੰਗ ਫੇਰ ਰੱਦ

 

Employees News: 

ਪੰਜਾਬ ਨੈੱਟਵਰਕ, ਚੰਡੀਗੜ੍ਹ-

Employees News: ਪੰਜਾਬ ਵਿਚ ਪੇਅ-ਸਕੇਲ ਬਹਾਲੀ ਲਈ ਸੰਘਰਸ਼ ਕਰ ਰਹੇ ਸਾਂਝੇ ਫਰੰਟ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਇੱਕ ਵਾਰ ਫਿਰ ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜ ਗਈ ਹੈ ਅਤੇ 22 ਫਰਵਰੀ ਨੂੰ ਰੱਖੀ ਗਈ ਮੀਟਿੰਗ ਨੂੰ ਸਰਕਾਰ ਵਲੋਂ ਅੱਗੇ ਪਾ ਦਿੱਤਾ ਗਿਆ ਹੈ।

ਸਰਕਾਰ ਦੇ ਆਦੇਸ਼ਾਂ ਤੇ ਡੀਸੀ ਲੁਧਿਆਣਾ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਜਿਹੜੀ ਮੀਟਿੰਗ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਮੀਟਿੰਗ ਸੀਐੱਮ ਪੰਜਾਬ ਦੀ ਰਿਹਾਇਸ਼ ਤੇ 22 ਫਰਵਰੀ 2024 ਨੂੰ 12 ਵਜੇ ਰੱਖੀ ਗਈ ਸੀ, ਉਹ ਮੀਟਿੰਗ ਹੁਣ 6 ਮਾਰਚ 2024 ਨੂੰ 12 ਵਜੇ ਹੋਵੇਗੀ।

ਮੁਲਾਜ਼ਮ ਆਗੂਆਂ ਦੇ ਵਲੋਂ ਆਪਣਾ ਰੋਸ ਜਾਰੀ ਕਰਦਿਆਂ ਕਿਹਾ ਜਾ ਰਿਹਾ ਹੈ ਕਿ, ਸਰਕਾਰ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਵਾਰ ਵਾਰ ਮੀਟਿੰਗਾਂ ਰੱਦ ਕੀਤੀਆਂ ਜਾ ਰਹੀਆਂ ਹਨ। ਮੁਲਾਜ਼ਮ ਆਗੂਆਂ ਨੇ ਕਿਹਾ ਕਿ, ਸਰਕਾਰ ਸਾਡੀ ਮੀਟਿੰਗ ਨੂੰ ਕੋਡ ਆਫ ਕੰਡਕਟ ਵਿਚ ਲਿਜਾਣਾ ਚਾਹੁੰਦੀ ਹੈ।

ਮੁਲਾਜ਼ਮਾਂ ਨੇ ਕਿਹਾ ਕਿ, ਸਾਡੇ ਲਈ ਇਹ ਲੜਾਈ ਛੋਟੀ ਨਹੀ, ਆਪਣੇ ਹੱਕਾਂ ਲਈ ਬਹੁਤ ਵੱਡੀ ਲੜਾਈ ਹੈ। ਆਗੂਆਂ ਨੇ ਐਲਾਨ ਕੀਤਾ ਕਿ, 10 ਮਾਰਚ ਨੂੰ ਸੰਗਰੂਰ ਵਿਖੇ ਇਤਿਹਾਸਿਕ ਇਕੱਠ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਮੁਲਾਜ਼ਮ ਤੇ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments