Tuesday, April 30, 2024
No menu items!
HomePunjabLiquor shops closed: ਪਿਆਕੜਾਂ ਨੂੰ ਝਟਕਾ! ਸ਼ਰਾਬ ਦੇ ਠੇਕੇ 3 ਦਿਨਾਂ ਲਈ...

Liquor shops closed: ਪਿਆਕੜਾਂ ਨੂੰ ਝਟਕਾ! ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ- ਪੜ੍ਹੋ ਕਿੱਥੇ ਤੇ ਕਿਉਂ?

 

 Liquor shops closed: ਰਾਜਸਥਾਨ ਨਾਲ ਲੱਗਦੀਆਂ ਹੱਦਾਂ ਵਿੱਚ 3 ਕਿਲੋਮੀਟਰ ਦੇ ਘੇਰੇ ਅੰਦਰ 17 ਅਪ੍ਰੈਲ ਤੋਂ 19 ਅਪ੍ਰੈਲ ਨੂੰ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ

ਪੰਜਾਬ ਨੈੱਟਵਰਕ, ਸ੍ਰੀ ਮੁਕਤਸਰ ਸਾਹਿਬ

Liquor shops closed: ਰਾਜਸਥਾਨ ਨਾਲ ਲੱਗਦੀਆਂ ਹੱਦਾਂ ਵਿੱਚ 3 ਕਿਲੋਮੀਟਰ ਦੇ ਘੇਰੇ ਅੰਦਰ 17 ਅਪ੍ਰੈਲ ਤੋਂ 19 ਅਪ੍ਰੈਲ ਨੂੰ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇਅ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਐਲਾਨਿਆ ਗਿਆ ਹੈ।

ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਚੋਣ ਕਮਿਸ਼ਨ ਵਲੋਂ ਰਾਜਸਥਾਨ ਸਟੇਟ ਵਿੱਚ 19 ਅਪ੍ਰੈਲ 2024 ਨੂੰ ਕਰਵਾਈਆਂ ਜਾ ਰਹੀਆਂ ਲੋਕ ਸਭਾ ਚੋਣ ਦੇ ਸਬੰਧ ਵਿੱਚ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਹੁਕਮ ਜਾਰੀ ਕਰਕੇ ਸ੍ਰੀ ਮੁਕਤਸਰ ਸਾਹਿਬ ਦੀਆਂ ਰਾਜਸਥਾਨ ਨਾਲ ਲੱਗਦੀਆਂ ਹੱਦਾਂ ਵਿੱਚ 3 ਕਿਲੋਮੀਟਰ ਦੇ ਘੇਰੇ ਅੰਦਰ 17 ਅਪ੍ਰੈਲ 2024 ਸ਼ਾਮ 6:00 ਵਜੇ ਤੋਂ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 04 ਜੂਨ 2024 ਨੂੰ ਡਰਾਈ ਡੇਅ ਘੋਸ਼ਿਤ ਕੀਤਾ ਹੈ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਸ ਹੁਕਮ ਅਨੁਸਾਰ ਅੰਗਰੇਜ਼ੀ ਅਤੇ ਦੇਸੀ ਸ਼ਰਾਬ, ਸਪਿਰਟ, ਅਲਕੋਹਲ ਜਾਂ ਕੋਈ ਹੋਰ ਵਸਤੂ ਜਿਸ ਨਾਲ ਕਿ ਸ਼ਰਾਬ ਵਰਗਾ ਨਸ਼ਾ ਹੁੰਦਾ ਹੋਵੇ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ, ਜਮਾਖੋਰੀ, ਵੰਡ ਜਾਂ ਸ਼ਰਾਬ ਪਿਲਾਉਣ ਵਾਲੇ ਹੋਟਲਾਂ, ਢਾਬਿਆਂ, ਅਹਾਤਿਆਂ, ਰੈਸਟੋਰੈਂਟਾਂ, ਬੀਅਰ ਬਾਰ, ਕਲੱਬ ਜਾਂ ਕੋਈ ਹੋਰ ਜਨਤਕ ਥਾਵਾਂ ਤੇ ਉਕਤ ਦਿਨਾਂ ਨੂੰ ਵੇਚਣ ਅਤੇ ਸਰਵ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਸ ਆਦਿ ਅਤੇ ਕਿਸੇ ਵੱਲੋਂ ਵੀ ਚਲਾਏ ਜਾ ਰਹੇ ਹੋਟਲਜ਼ ਭਾਵੇਂ ਕਿ ਉਨ੍ਹਾ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਦੇ ਵੱਖ—ਵੱਖ ਕੈਟਾਗਰੀਆਂ ਦੇ ਲਾਇਸੰਸ ਜ਼ਾਰੀ ਹੋਏ ਹਨ, ਵੀ 17 ਅਪ੍ਰੈਲ 2024 ਸ਼ਾਮ 6:00 ਵਜੇ ਤੋਂ 19 ਅਪ੍ਰੈਲ 2024 ਅਤੇ 04 ਜੂਨ 2024 ਨੂੰ ਸ਼ਰਾਬ ਸਰਵ ਕਰਨ ਤੇ ਪਾਬੰਦੀ ਹੋਵੇਗੀ।

ਇਹ ਵੀ ਪੜ੍ਹੋ-Shameful: ਅਧਿਆਪਕ ਵੱਲੋਂ ਨਾਬਾਲਗ ਵਿਦਿਆਰਥਣ ਨਾਲ ਬਲਾਤਕਾਰ, ਬਣਾਈ ਅਸ਼ਲੀਲ ਵੀਡੀਓ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments