Monday, May 20, 2024
No menu items!
HomePunjabPunjab Congress ਨੂੰ ਝਟਕਾ! ਯੂਥ ਕਾਂਗਰਸ ਦਾ ਮੀਤ ਪ੍ਰਧਾਨ ਸਾਥੀਆਂ ਸਮੇਤ ਭਾਜਪਾ...

Punjab Congress ਨੂੰ ਝਟਕਾ! ਯੂਥ ਕਾਂਗਰਸ ਦਾ ਮੀਤ ਪ੍ਰਧਾਨ ਸਾਥੀਆਂ ਸਮੇਤ ਭਾਜਪਾ ‘ਚ ਸ਼ਾਮਲ

 

Punjab Congress: ਯੂਥ ਕਾਂਗਰਸ ਦੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਲੁਧਿਆਣਾ ਜ਼ਿਲ੍ਹੇ ਵਿੱਚ ਭਾਜਪਾ ਨੂੰ ਭਾਰੀ ਬਲ ਮਿਲਿਆ…

ਪੰਜਾਬ ਨੈੱਟਵਰਕ, ਲੁਧਿਆਣਾ:

Punjab Congress ਨੂੰ ਉਸ ਸਮੇਂ ਭਾਰਤੀ ਜਨਤਾ ਪਾਰਟੀ ਨੇ ਵੱਡਾ ਝਟਕਾ ਦਿੱਤਾ, ਜਦੋਂ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋ ਗਏ।

ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਐਸ. ਆਰ. ਲੱਧੜ ਅਤੇ ਭਾਜਪਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਹਲਕਾ ਸਾਹਨੇਵਾਲ, ਲੁਧਿਆਣਾ ਦੇ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਲਖਬੀਰ ਸਿੰਘ ਬੰਪੀ ਆਪਣੇ 100 ਤੋਂ ਵੱਧ ਸਾਥੀਆਂ ਅਤੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ।

ਉਨ੍ਹਾਂ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਨੂੰ ਪਾਰਟੀ ਦਾ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਦਵਾਈ।

ਐੱਸ. ਆਰ. ਲੱਧੜ ਨੇ ਇਸ ਮੌਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਹ ਸਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਪਾਰਟੀ ਦੀ ਦੇਸ਼ ਹਿਤੈਸ਼ੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਲੁਧਿਆਣਾ ਜ਼ਿਲ੍ਹੇ ਵਿੱਚ ਭਾਜਪਾ ਨੂੰ ਭਾਰੀ ਬਲ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿੰਡਾਂ ਵਿੱਚ ਆਪਣਾ ਆਧਾਰ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਨੌਜਵਾਨਾਂ ਦਾ ‘ਆਪ’ ਅਤੇ ਕਾਂਗਰਸ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਭਾਜਪਾ ਨੇ ਪੇਂਡੂ ਖੇਤਰਾਂ ਵਿੱਚ ਆਪਣੀ ਪਕੜ ਬਣਾ ਲਈ ਹੈ ਅਤੇ ਇਸ ਦਾ ਵੋਟ ਸ਼ੇਅਰ ਵੱਡੇ ਪੱਧਰ ‘ਤੇ ਵੱਧ ਰਿਹਾ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments