Tuesday, April 23, 2024
No menu items!
HomePunjab23 ਮਾਰਚ ਦੇ ਸ਼ਹੀਦਾਂ ਨੂੰ 4 ਜਥੇਬੰਦੀਆਂ ਵਲੋਂ ਸਜਦਾ ਕਰਨ ਲਈ ਕੀਤੀ...

23 ਮਾਰਚ ਦੇ ਸ਼ਹੀਦਾਂ ਨੂੰ 4 ਜਥੇਬੰਦੀਆਂ ਵਲੋਂ ਸਜਦਾ ਕਰਨ ਲਈ ਕੀਤੀ ਜਾਵੇਗੀ ਵਿਸ਼ਾਲ ਕਾਨਫਰੰਸ

 

ਬਾਰੇਕੇ ਦਾਣਾ ਮੰਡੀ ਵਿੱਚ ਪ੍ਰੋਗਰਾਮ ਤੋੰ ਬਾਅਦ ਸਮਾਰਕ ਤੱਕ ਕਰਾਂਗੇ ਮਾਰਚ – ਅਵਤਾਰ ਮਹਿਮਾ

ਪੰਜਾਾਬ ਨੈੱਟਵਰਕ, ਫਿਰੋਜ਼ਪੁਰ

ਹੁਸੈਨੀਵਾਲਾ ਸ਼ਹੀਦੀ ਸਮਾਰਕ ਵਿਖ਼ੇ 23 ਮਾਰਚ ਦੇ ਸ਼ਹੀਦਾਂ ਨੂੰ ਸਜਦਾ ਕਰਨ ਲਈ ਚਾਰ ਜਥੇਬੰਦੀਆਂ ਨੇ ਸਾਂਝੀ ਮੀਟਿੰਗ ਕਰਕੇ ਵਿਓਂਤ ਬੰਦੀ ਕੀਤੀ। ਅੱਜ ਫਿਰੋਜ਼ਪੁਰ ਵਿਖ਼ੇ ਜਸਵੰਤ ਸਿੰਘ ਪੱਟੀ ਦੀ ਅਗਵਾਈ ਵਿੱਚ ਇਕੱਤਰ ਹੋਈਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ(ਇਨਕਲਾਬੀ ਗਰੁੱਪ), ਅਤੇ ਪੰਜਾਬ ਜਮਹੂਰੀ ਮੋਰਚਾ ਜਥੇਬੰਦੀਆਂ ਨੇ ਸਾਂਝਾ ਪ੍ਰੋਗਰਾਮ ਕਰਨ ਦਾ ਐਲਾਨ ਕੀਤਾ, ਜਿਸ ਵਿੱਚ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੀ ਸ਼ਾਮਲ ਹੋਵੇਗਾ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਅਵਤਾਰ ਸਿੰਘ ਮਹਿਮਾਂ ਨੇ ਦੱਸਿਆ ਕਿ ਕਿਸਾਨ, ਮਜਦੂਰ ਅਤੇ ਮੁਲਜਮਾਂ ਵਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸਜਦਾ ਕਰਨ ਲਈ ਪਿੰਡ ਬਾਰੇਕੇ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ ਅਤੇ ਉਸ ਤੋੰ ਉਪਰੰਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਤੱਕ ਮਾਰਚ ਕਰਕੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸ਼ਹੀਦ ਰਾਜਗੁਰੁ, ਸੁਖਦੇਵ ਅਤੇ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦਾ ਅਹਿਦ ਦੋਹਰਾਇਆ ਜਾਵੇਗਾ।

ਉਹਨਾਂ ਦੱਸਿਆ ਕਿ ਇਸ ਕਾਨਫਰੰਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ ਦਰਸ਼ਨਪਾਲ, ਦਲਿਤ ਅਤੇ ਮਜਦੂਰ ਮੁਕਤੀ ਮੋਰਚਾ ਦੇ ਕਨਵੀਨਰ ਜੁਗਰਾਜ ਸਿੰਘ ਟੱਲੇਵਾਲ, ਇਨਕਲਾਬੀ ਆਗੂ ਸਵਰਨਜੀਤ ਸਿੰਘ ਸੰਗਰੂਰ, ਬੂਟਾ ਸਿੰਘ ਨਵਾਂਸ਼ਹਿਰ ਤੋੰ ਇਲਾਵਾ ਵੱਖ ਵੱਖ ਜਥੇਬੰਦੀਆਂ ਦੇ ਸੂਬਾ ਪੱਧਰੇ ਬੁਲਾਰੇ ਸੰਬੋਧਨ ਕਰਨਗੇ

ਇਕੱਤਰ ਹੋਏ ਆਗੂਆਂ ਨੇ ਇਲਾਕੇ ਦੇ ਕਿਸਾਨ ਮਜ਼ਦੂਰ ਮੁਲਾਜਮ ਅਤੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਸ਼ਾਮਲ ਹੋਕੇ ਕਾਨਫਰੰਸ ਨੂੰ ਕਾਮਯਾਬ ਕਰੋ ਤਾਂ ਕਿ ਬੀਜੇਪੀ ਆਰ ਐੱਸ ਐੱਸ ਦੀਆਂ ਲੋਕ ਵਿਰੋਧੀ ਅਤੇ ਸਮਾਜ ਵਿਰੋਧੀ ਨੀਤੀਆਂ ਨੂੰ ਭਾਂਝ ਦੇ ਸਕੀਏ।

ਇਸ ਮੌਕੇ ਇਨਕਲਾਬੀ ਗਰੁੱਪ ਦੇ ਪੰਜਾਬ ਪ੍ਰਧਾਨ ਸੁਰਿੰਦਰ ਸ਼ਰਮਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ, ਜਰਨਲ ਸਕੱਤਰ ਸੁਰਜੀਤ ਬਾਜ਼ੀਦਪੁਰ, ਖਜਾਨਚੀ ਜਤਿੰਦਰ ਰੌਫੀ, ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ, ਮੀਤ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ, ਜ਼ਿਲ੍ਹਾ ਪ੍ਰੈਸ ਸਕੱਤਰ ਗੁਰਭੇਜ ਸਿੰਘ ਟਿੱਬੀ ਤੋੰ ਇਲਾਵਾ ਗੁਰਚਰਨ ਬਾਰੇਕੇ ਗੁਰਚਰਨ ਸਿੰਘ ਅਜੀਜ ਵਾਲੀ, ਰੇਸ਼ਮ ਸਿੰਘ ਦਿਲਾਰਾਮ, ਜਸਵੀਰ ਮਲਵਾਲ,ਰਣਜੀਤ ਯਾਰੇਸ਼ਾਹ, ਸੁਖਦੇਵ ਸਿੰਘ ਯਾਰੇਸ਼ਾਹ,ਬਲਦੇਵ ਸਿੰਘ ਮਾਛੀਵਾੜਾ ਆਦਿ ਵੱਖ ਵੱਖ ਬਲਾਕਾਂ ਦੇ ਆਗੂ ਹਾਜਰ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments