Tuesday, March 5, 2024
No menu items!
HomeChandigarhਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਝਟਕਾ! ਇੱਕ ਮਹੀਨੇ ਤੋਂ ਖਜ਼ਾਨਿਆਂ 'ਚ ਲੱਗੀਆਂ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਝਟਕਾ! ਇੱਕ ਮਹੀਨੇ ਤੋਂ ਖਜ਼ਾਨਿਆਂ ‘ਚ ਲੱਗੀਆਂ ਪਾਬੰਦੀਆਂ

 

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਜੀ ਪੀ ਫੰਡ ਦੀਆਂ ਅੰਤਿਮ ਅਦਾਇਗੀਆਂ, ਵੱਖ ਵੱਖ ਤਰਾਂ ਦੇ ਐਡਵਾਂਸ ਲੈਣ, ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੀ ਅਦਾਇਗੀ ਕਰਨ ਅਤੇ ਦਫਤਰੀ ਖਰਚੇ ਕਢਵਾਉਣ ਤੇ ਇੱਕ ਮਹੀਨੇ ਤੋਂ ਖਜ਼ਾਨਿਆਂ ਵਿੱਚ ਲੱਗੀਆਂ ਪਾਬੰਦੀਆਂ

ਚੰਡੀਗੜ੍ਹ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਚੰਡੀਗੜ੍ਹ ਦੇ ਸੂਬਾ ਵਰਕਿੰਗ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ,ਅਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ,  ਅਤੇ ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਗੁਰਮੇਲ ਸਿੰਘ ਮੈਲਡੇ,  ਸੱਤ ਪਾਲ ਗੁਪਤਾ , ਅਸ਼ੋਕ ਕੌਸ਼ਲ ਤੇ ਕੁਲਵੰਤ ਸਿੰਘ ਚਾਨੀ ਨੇ ਦੱਸਿਆ ਹੈ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਹਰ ਰੋਜ਼ ਪੰਜਾਬ ਦਾ ਸਰਕਾਰੀ ਖਜ਼ਾਨਾ ਭਰਿਆ ਹੋਣ ਦਾ ਦਾਅਵਾ ਕਰ ਰਹੇ ਹਨ।

ਇਹ ਵੀ ਪੜ੍ਹੋ-Government Employee DA Hike: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਇਸ ਸੂਬੇ ਦੀ ਸਰਕਾਰ ਵਲੋਂ DA ਵਧਾਉਣ ਦਾ ਐਲਾਨ

ਦੂਸਰੇ ਪਾਸੇ ਅਸਲ ਸਥਿਤੀ ਇਹ ਹੈ ਕਿ ਪੰਜਾਬ ਦੇ ਸਰਕਾਰੀ ਖਜ਼ਾਨਿਆਂ ਵਿੱਚ ਪਿਛਲੇ ਇੱਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਪੰਜਾਬ ਦੇ  ਵੱਖ ਵੱਖ ਵਿਭਾਗਾਂ ਵਿੱਚੋਂ  ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਜੀ ਪੀ  ਫੰਡ ਵਿੱਚ  ਜਮਾਂ  ਕਰਵਾਈਆਂ ਰਕਮਾਂ ਦੀ ਅੰਤਿਮ ਅਦਾਇਗੀ ਨਹੀਂ ਹੋ ਰਹੀ, ਜੀ ਪੀ ਫੰਡ ਵਿੱਚੋਂ ਲਏ ਜਾਣ ਵਾਲੇ ਵੱਖ ਵੱਖ ਤਰ੍ਹਾਂ ਦੇ ਅਡਵਾਂਸ ਪੰਜਾਬ ਸਰਕਾਰ ਵੱਲੋਂ ਰੋਕ ਕੇ ਰੱਖੇ ਗਏ ਹਨ, ਮੈਡੀਕਲ ਪ੍ਰਤੀ ਪੂਰਤੀ ਬਿੱਲਾਂ ਦੀਆਂ ਅਦਾਇਗੀਆਂ ਬੰਦ ਹਨ ਤੇ ਦਫਤਰੀ ਖਰਚਿਆਂ ਨੂੰ ਚਲਾਉਣ ਲਈ ਦਿੱਤੇ ਜਾ ਰਹੇ ਕੰਟਨਜੈਸੀ ਫੰਡਾਂ ਦੀਆਂ ਅਦਾਇਗੀਆਂ ਬੰਦ ਹਨ ਇਸ ਤਰਾਂ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਰੋਜ਼ ਪੰਜਾਬ ਦਾ ਸਰਕਾਰੀ ਖਜ਼ਾਨਾ ਭਰਿਆ ਹੋਣ ਦੇ  ਬਿਆਨਾਂ ਦੀ ਅਸਲ ਰੂਪ ਵਿੱਚ ਫੂਕ ਨਿਕਲ ਕੇ ਰਹਿ ਗਈ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੇਂਦਰੀ ਪੈਟਰਨ ਅਨੁਸਾਰ ਡੀ. ਏ 46 % ਦੇਣ ਦੀ ਬਜਾਏ , ਪੈਨਸ਼ਨਰਾਂ ਲਈ 2. 59  ਗੁਨਾਂਕ  ਲਾਗੁ ਕਰਨ, ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਦੇਣ  ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਨ ਦੇ ਚੋਣ ਵਾਅਦੇ ਨੂੰ ਪੂਰਾ ਕਰਨ ਦੀ ਬਜਾਏ ਹੁਣ ਮੁਲਾਜ਼ਮਾਂ ਤੋਂ ਬਾਅਦ  ਪੈਨਸ਼ਨਰਾਂ ਤੇ ਵੀ  200 ਰੁਪਏ ਪ੍ਰਤੀ ਮਹੀਨਾ ਵਿਕਾਸ ਕਰਕੇ ਪੰਜਾਬ ਵਿੱਚ ਪਹਿਲੀ ਵਾਰ ਪੈਨਸ਼ਨਾਂ ਤੋਂ ਕਟੌਤੀ ਕਰਨ ਦਾ ਇਤਿਹਾਸ ਸਿਰਜਿਆ ਹੈ।

ਆਗੂਆਂ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੈਨਸ਼ਨਰਾਂ ਤੋਂ ਵਿਕਾਸ ਕਰ ਦੀ ਕਟੌਤੀ ਕਰਨ ਅਤੇ ਪੰਜਾਬ ਦੀ ਖਜ਼ਾਨਿਆਂ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਅਦਾਇਗੀਆਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਟੌਤੀਆਂ ਕਰਨ ਦਾ ਫੈਸਲਾ ਤੁਰੰਤ ਵਾਪਸ ਲੈਣ  ਅਤੇ ਖਜਾਨਿਆਂ ਦੇ ਵੱਖ ਵੱਖ ਤਰ੍ਹਾਂ ਦੀਆਂ ਅਦਾਇਗੀਆਂ ਤੇ ਲਾਈਆਂ ਗਈਆਂ ਪਾਬੰਦੀਆਂ ਤੁਰੰਤ ਵਾਪਸ ਲੈਣ ਦੀ  ਮੰਗ ਕੀਤੀ  ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ਼ਤਿਹਾਰਬਾਜ਼ੀ ਦੇ ਨਾਂ ਤੇ ਪੰਜਾਬ ਅਤੇ ਦੇਸ਼ ਦੇ ਕਈ ਹੋਰ ਰਾਜਾਂ ਦੇ ਅਖਬਾਰਾਂ ਵਿੱਚ ਕਰੋੜਾਂ ਰੁਪਏ ਦੀਆਂ ਰਕਮਾਂ  ਬਰਬਾਦ ਕਰਕੇ ਪੰਜਾਬ ਦੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾ ਰਹੀ ਹੈ। ਆਗੂਆਂ ਨੇ ਮਾਨ ਸਰਕਾਰ ਨੂੰ  ਚਿਤਵਨੀ ਦਿੰਦਿਆਂ ਅੱਗੇ ਕਿਹਾ ਕਿ ਸੰਘਰਸ਼ਸ਼ੀਲ ਲੋਕ ਆਮ ਆਦਮੀ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਲੋਕਾਂ ਵਿੱਚ ਜਾਕੇ ਨੰਗਾ ਕਰਨਗੇ ਅਤੇ ਪਾਰਟੀ ਨੂੰ ਇਸ ਦਾ ਖਮਿਆਜਾ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਨਾ ਪਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments