Monday, April 22, 2024
No menu items!
HomeEducationPunjab 'ਚ ਅਨੋਖਾ ਰੋਸ ਪ੍ਰਦਰਸ਼ਨ! ਕੱਲ੍ਹ ਭਗਵੰਤ ਮਾਨ ਦੀ ਰਿਹਾਇਸ਼ 'ਤੇ ਆਪਣੇ...

Punjab ‘ਚ ਅਨੋਖਾ ਰੋਸ ਪ੍ਰਦਰਸ਼ਨ! ਕੱਲ੍ਹ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਆਪਣੇ ਬੱਚੇ ਛੱਡ ਕੇ ਆਉਣਗੇ ਅਧਿਆਪਕ ਅਤੇ ਦਫ਼ਤਰੀ ਕਰਮਚਾਰੀ

 

Punjab ਸਰਕਾਰ ਤੋਂ ਸੇਵਾਵਾਂ ਸਿੱਖਿਆ ਵਿਭਾਗ ‘ਚ ਰੈਗੂਲਰ ਕਰਨ ਅਤੇ ਤਨਖਾਹ ਕਟੋਤੀ ਬੰਦ ਕਰਨ ਦੀ ਲੰਬੇ ਸਮੇਂ ਤੋਂ ਦ਼ਫਤਰੀ ਕਾਮੇ ਤੇ ਵਿਸੇਸ਼ ਅਧਿਆਪਕ ਕਰ ਰਹੇ ਨੇ ਮੰਗ 

ਦਲਜੀਤ ਕੌਰ, ਪਟਿਆਲਾ

Punjab ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਿਨਟ ਸਬ ਕਮੇਟੀ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਸਘੰਰਸ਼ ਨੂੰ ਹੋਰ ਮੱਘਾ ਦਿੱਤਾ ਹੈ ਅਤੇ ਦਫ਼ਤਰੀ ਕਾਮਿਆਂ ਅਤੇ ਵਿਸ਼ੇਸ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਪੱਧਰ ਤੇ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਆਗੂਆਂ ਨੇ ਐਲਾਨ ਕੀਤਾ ਕਿ ਅੱਜ ਦੀ ਕੈਬਿਨਟ ਸਬ ਕਮੇਟੀ ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਦਫ਼ਤਰੀ ਕਾਮੇ ਅਤੇ ਵਿਸ਼ੇਸ਼ ਅਧਿਆਪਕ 13 ਮਾਰਚ ਨੂੰ ਆਪਣੇ ਬੱਚੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਛੱਡਣ ਜਾਣਗੇ।

ਆਗੂਆਂ ਨੇ ਕਿਹਾ ਕਿ ਨਿਗੁਣੀ ਤਨਖਾਹ ਤੇ ਗੁਜ਼ਾਰਾ ਕਰਨਾ ਮੁਸ਼ਕਿਲ ਹੈ ਅਤੇ ਮੁੱਖ ਮੰਤਰੀ ਦੇ ਫ਼ੈਸਲੇ ਦੇ ਬਾਵਜੂਦ ਮੁਲਾਜ਼ਮਾਂ ਨੂੰ ਰੈਗੂਲਰ ਨਹੀ ਕੀਤਾ ਗਿਆ ਅਤੇ ਹੁਣ ਮੁਲਾਜ਼ਮਾਂ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ ਤੋਂ ਅਸਮਰੱਥ ਹਨ ਜਿਸ ਕਰਕੇ ਮੁਲਾਜ਼ਮ 13 ਮਾਰਚ ਨੂੰ ਆਪਣੇ ਬੱਚੇ ਮੁੱਖ ਮੰਤਰੀ ਦੀ ਰਿਹਾਇਸ਼ ਛੱਡਣ ਜਾਣਗੇ ਤਾਂ ਜੋ ਮੁੱਖ ਮੰਤਰੀ ਸਾਡੇ ਬੱਚਿਆਂ ਦਾ ਪਾਲਣ ਪੋਸ਼ਣ ਕਰਨ।

ਮੁਲਾਜ਼ਮ ਇਸ ਗੱਲ ਤੋਂ ਨਰਾਜ਼ ਨਜ਼ਰ ਆ ਰਹੇ ਸਨ ਕਿ ਕੈਬਿਨਟ ਸਬ ਕਮੇਟੀ ਵੱਲੋਂ ਮਿਤੀ 22/11/2023 ਅਤੇ 31/01/2024 ਨੂੰ ਫੈਸਲਾ ਲੈਣ ਦੇ ਬਾਵਜੂਦ ਵੀ ਅਫਸਰ ਕਮੇਟੀ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਫ਼ਾਈਲ ਤੇ ਕੋਈ ਕਾਰਵਾਈ ਨਹੀਂ ਕਰ ਰਹੀ।

ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਹਰੇ ਪੈੱਨ ਨੇ ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਲਿਆ ਅਤੇ ਉਸ ਤੇ ਤਿੰਨ ਮੰਤਰੀ ਦੀ ਬਣੀ ਕੈਬਿਨਟ ਸਬ ਕਮੇਟੀ ਦੀ ਵੀ ਮੋਹਰ ਲੱਗਣ ਦੇ ਬਾਵਜੂਦ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੂੰ ਨਾ ਤਾਂ ਰੈਗੂਲਰ ਦੇ ਆਰਡਰ ਮਿਲੇ ਅਤੇ ਨਾ ਹੀ ਕਰਮਚਾਰੀਆ ਦੀ ਤਨਖਾਹ ਕਟੋਤੀ ਬੰਦ ਹੋਈ।

ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਹਰਦੇਵ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਦੀ ਜਵਾਨੀ ਰੋਲ ਕੇ ਰੱਖ ਦਿੱਤੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਦੇ ਭਵਿੱਖ ਨੂੰ ਰੋਲਣ ਦੀ ਤਿਆਰੀ ਕਰੀ ਬੈਠੀ ਹੈ।

ਆਗੂਆ ਨੇ ਦੱਸਿਆ ਕਿ ਦਫਤਰੀ ਮੁਲਾਜ਼ਮਾਂ ਦੀ ਤਕਰੀਬਨ 5000 ਰੁਪਏ ਮਹੀਨਾ ਤਨਖਾਹ ਕਟੋਤੀ ਕੀਤੀ ਜਾ ਰਹੀ ਹੈ ਜੋ ਕਿ ਬਾਰ ਬਾਰ ਮੰਤਰੀਆ ਵੱਲੋਂ ਵਾਅਦੇ ਕਰਨ ਦੇ ਬਾਵਜੂਦ ਪੂਰੀ ਨਹੀ ਹੋਈ। ਇਸ ਦੇ ਨਾਲ ਹੀ ਮਿਡ ਡੇ ਮੀਲ ਦਫਤਰੀ ਕਰਮਚਾਰੀਆ ਦੀ ਸਾਲ 2019 ਤੋਂ ਤਨਖਾਹ ਵਿਚ ਕੀਤਾ ਜਾਣ ਵਾਲਾ ਵਾਧਾ ਰੋਕਿਆ ਹੋਇਆ ਹੈ।

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ ਅਤੇ ਕੈਬਿਨਟ ਸਬ ਕਮੇਟੀ ਦੀ ਮੰਨਜ਼ੂਰੀ ਮਿਲਣ ਤੇ ਵੀ ਕਰਮਚਾਰੀਆ ਦੇ ਮਸਲੇ ਹੱਲ ਨਹੀ ਕੀਤੇ ਜਾ ਰਹੇ ਇਸ ਕਰਕੇ ਸਮੁੱਚੇ ਦਫ਼ਤਰੀ ਮੁਲਾਜ਼ਮਾਂ ਵਿੱਚ ਰੋਸ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments