Thursday, May 9, 2024
No menu items!
HomePunjabYoung Farmer died: ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਨੌਜਵਾਨ ਕਿਸਾਨ ਦੀ...

Young Farmer died: ਪੰਜਾਬ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਨੌਜਵਾਨ ਕਿਸਾਨ ਦੀ ਮੌਤ

 

Young Farmer died: ਕਿਸਾਨ ਆਪਣੇ ਖੇਤਾਂ ਵਿੱਚ ਆਲੂਆਂ ਦੀ ਪਟਾਈ ਦਾ ਕੰਮ ਕਰ ਰਿਹਾ ਸੀ

ਪੰਜਾਬ ਨੈੱਟਵਰਕ, ਕਪੂਰਥਲਾ

Young Farmer died: ਪੰਜਾਬ ਦੇ ਅੰਦਰ ਇਸ ਵੇਲੇ ਬਾਰਿਸ਼ ਦਾ ਕਹਿਰ ਜਾਰੀ ਹੈ ਅਤੇ ਕੁੱਝ ਥਾਵਾਂ ਤੇ ਅਸਮਾਨੀ ਬਿਜਲੀ ਵੀ ਡਿੱਗਣ ਦੇ ਨਾਲ ਨਾਲ ਗੜੇ ਪੈਣ ਦੀਆਂ ਵੀ ਖ਼ਬਰਾਂ ਮਿਲ ਰਹੀਆਂ ਹਨ।

ਇਸੇ ਵਿਚਾਲੇ ਦੁਖਦਾਈ ਖ਼ਬਰ ਵੀ ਸਾਹਮਣੇ ਆਈ ਹੈ। ਦਰਅਸਲ, ਕਪੂਰਥਲਾ ਦੇ ਪਿੰਡ ਸਿੱਧਵਾਂ ‘ਚ ਦੇਰ ਸ਼ਾਮ ਬਿਜਲੀ ਡਿੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਜਸਪ੍ਰੀਤ ਸਿੰਘ ਜੱਸੀ ਪਿੰਡ ਸਿੱਧਵਾਂ ਦੋਨਾਂ ਦੇ ਵਸਨੀਕ ਵਜੋਂ ਹੋਈ ਹੈ। ਜਸਪ੍ਰੀਤ ਸਿੰਘ ਆਪਣੇ ਖੇਤਾਂ ਵਿੱਚ ਆਲੂਆਂ ਦੀ ਪਟਾਈ ਦਾ ਕੰਮ ਕਰ ਰਿਹਾ ਸੀ ਤਾਂ ਅਚਾਨਕ ਖ਼ਰਾਬ ਮੌਸਮ ਕਾਰਨ ਜਸਪ੍ਰੀਤ ਸਿੰਘ ‘ਤੇ ਬਿਜਲੀ ਡਿੱਗ ਗਈ।

ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਵਿੱਚ ਵੀ ਸੋਗ ਦੀ ਲਹਿਰ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments