Tuesday, April 23, 2024
No menu items!
HomePunjabਪੰਜਾਬ 'ਚ ਥਾਣੇ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ‘ਚ ਥਾਣੇ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

 

ਪੰਜਾਬ ਨੈੱਟਵਰਕ, ਅੰਮ੍ਰਿਤਸਰ-

ਪੰਜਾਬ ਦੇ ਅੰਮ੍ਰਿਤਸਰ ‘ਚ ਵੀਰਵਾਰ ਰਾਤ ਨੂੰ ਹਕੀਮਾ ਗੇਟ ਥਾਣੇ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਿਨੂੰ ਨਾਂ ਦਾ ਨੌਜਵਾਨ ਆਪਣੇ ਦੋ ਦੋਸਤਾਂ ਨਾਲ ਕਾਰ ਵਿੱਚ ਜਾ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰ ਵਿਅਕਤੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ।

ਵੀਨੂੰ ਨੇ ਹਮਲਾਵਰਾਂ ਤੋਂ ਬਚਣ ਲਈ ਥਾਣੇ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਥਾਣੇ ਦੇ ਗੇਟ ਸਾਹਮਣੇ ਹੀ ਉਸਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਗੋਲੀਆਂ ਲੱਗਣ ਨਾਲ ਜ਼ਖਮੀ ਵਿਨੂੰ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਏਡੀਸੀਪੀ ਸਿਟੀ ਵਨ ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ। ਪੁਲੀਸ ਨੇ ਹਮਲਾਵਰਾਂ ਦੇ ਕੁਝ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਏਡੀਸੀਪੀ ਨੇ ਦੱਸਿਆ ਕਿ ਹਮਲਾਵਰਾਂ ਨੂੰ ਕਾਬੂ ਕਰਨ ਲਈ ਪੁਲੀਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। au

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments