Wednesday, May 1, 2024
No menu items!
HomeChandigarhAAP Punjab Candidates List: ਪੰਜਾਬ 'ਚ 2 ਹੋਰ ਉਮੀਦਵਾਰਾਂ ਦਾ ਐਲਾਨ ਜਲਦੀ-...

AAP Punjab Candidates List: ਪੰਜਾਬ ‘ਚ 2 ਹੋਰ ਉਮੀਦਵਾਰਾਂ ਦਾ ਐਲਾਨ ਜਲਦੀ- ਭਗਵੰਤ ਮਾਨ ਦਾ ਵੱਡਾ ਬਿਆਨ

 

AAP Punjab Candidates List: 16 ਅਪ੍ਰੈਲ ਨੂੰ ਲੋਕ ਸਭਾ ਹਲਕੇ ਜਲੰਧਰ ਅਤੇ ਲੁਧਿਆਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ- ਭਗਵੰਤ ਮਾਨ 

ਪੰਜਾਬ ਨੈੱਟਵਰਕ, ਚੰਡੀਗੜ੍ਹ-

AAP Punjab Candidates List: ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਲੋਂ ਦੋ ਹੋਰ ਉਮੀਦਵਾਰਾਂ ਦੇ ਐਲਾਨ ਬਾਰੇ ਸਪੱਸ਼ਟ ਕਰ ਦਿੱਤਾ ਹੈ। ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਵਲੋਂ ਸੋਸ਼ਲ ਮੀਡੀਆ ਤੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ, 16 ਅਪ੍ਰੈਲ ਨੂੰ ਲੋਕ ਸਭਾ ਹਲਕੇ ਜਲੰਧਰ ਅਤੇ ਲੁਧਿਆਣਾ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।

ਦੱਸ ਦਈਏ ਕਿ, ਪਾਰਟੀ ਇਸ ਤੋਂ ਪਹਿਲਾਂ 13 ਵਿਚੋਂ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ।

ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖੰਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੂੱਲਰ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ ਤੋਂ ਕਰਮਜੀਤ ਸਿੰਘ ਅਨਮੋਲ, ਬਠਿੰਡਾ ਤੋਂ ਗੁਰਪ੍ਰੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਬਲਬੀਰ ਸਿੰਘ, ਹੁਸ਼‍ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਅਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਨੂੰ ਉਮੀਦਵਾਰ ਐਲਾਨਿਆ ਹੈ।

ਆਮ ਆਦਮੀ ਪਾਰਟੀ ਜਲੰਧਰ ਅਤੇ ਲੁਧਿਆਣਾ ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ 16 ਅਪ੍ਰੈਲ ਨੂੰ ਕਰੇਗੀ। ਜਦੋਂਕਿ ਇਸ ਤੋਂ ਬਾਅਦ ਦੋ ਹੋਰ ਲੋਕ ਸਭਾ ਸੀਟਾਂ ‘ਤੇ ਫਿਰੋਜ਼ਪੁਰ ਅਤੇ ਗੁਰਦਾਸਪੁਰ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਰਹਿ ਜਾਵੇਗਾ। ਇਹ ਦੋਵੇਂ ਲੋਕ ਸਭਾ ਹਲਕੇ ਪਾਕਿਸਤਾਨ ਬਾਰਡਰ ਦੇ ਨਾਲ ਲੱਗਦੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments