Wednesday, May 8, 2024
No menu items!
HomeChandigarhAAP Punjab Pending Seat List: ਆਮ ਆਦਮੀ ਪਾਰਟੀ ਪੰਜਾਬ 'ਚ 5 ਉਮੀਦਵਾਰਾਂ...

AAP Punjab Pending Seat List: ਆਮ ਆਦਮੀ ਪਾਰਟੀ ਪੰਜਾਬ ‘ਚ 5 ਉਮੀਦਵਾਰਾਂ ਦੀ ਲਿਸਟ ਜਲਦੀ ਕਰ ਸਕਦੀ ਜਾਰੀ

 

AAP Punjab Pending Seat List: 5 ਸੀਟਾਂ ਵਿੱਚੋਂ ਲੁਧਿਆਣਾ ਨੂੰ ਸਭ ਤੋਂ ਅਹਿਮ ਸੀਟ ਮੰਨਿਆ ਜਾ ਰਿਹੈ

ਪੰਜਾਬ ਨੈੱਟਵਰਕ, ਚੰਡੀਗੜ੍ਹ-

AAP Punjab Pending Seat List: ਆਮ ਆਦਮੀ ਪਾਰਟੀ ਪੰਜਾਬ ਵਿਚ ਸੂਬੇ ਦੀਆਂ ਰਹਿੰਦੀਆਂ 5 ਲੋਕ ਸਭਾ ਸੀਟਾਂ ਤੇ ਜਲਦ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਆਪ ਦੇ ਸੂਤਰਾਂ ਨੇ ਦੱਸਿਆ ਕਿ, ਜਿਨ੍ਹਾਂ 5 ਲੋਕ ਸਭਾ ਹਲਕਿਆਂ ਵਿਚ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ, ਉਥੋਂ ਬਹੁਤ ਸਾਰੇ ਦਾਅਵੇਦਾਰਾਂ ਦਾ ਨਾਮ ਪਾਰਟੀ ਹਾਈਕਮਾਨ ਕੋਲ ਪਹੁੰਚਿਆ ਹੈ, ਜਿਸ ਨੂੰ ਸ਼ਾਰਟਲਿਸਟ ਕਰ ਲਿਆ ਗਿਆ ਹੈ ਅਤੇ ਜਲਦੀ ਹੀ 5 ਸੀਟਾਂ ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਦੂਸਰੀ ਲਿਸਟ ਵਿੱਚ ਆਮ ਆਦਮੀ ਪਾਰਟੀ 5 ਵਿਚੋਂ 2 ਆਪਣੇ ਵੱਡੇ ਲੀਡਰ ਚੋਣ ਮੈਦਾਨ ‘ਚ ਉਤਾਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਸੀਟਾਂ ‘ਤੇ ਨਾਮ ਲਗਭਗ ਤੈਅ ਹਨ ਤੇ ਹੁਣ ਸਿਰਫ਼ ਐਲਾਨ ਹੋਣਾ ਬਾਕੀ ਹੈ। ਪੰਜਾਬ ਦੀਆਂ ਇਨ੍ਹਾਂ 5 ਬਾਕੀ ਸੀਟਾਂ ਵਿੱਚੋਂ ਲੁਧਿਆਣਾ ਨੂੰ ਸਭ ਤੋਂ ਅਹਿਮ ਸੀਟ ਮੰਨਿਆ ਜਾ ਰਿਹਾ ਹੈ।

ਇਥੇ ਜਿਕਰਯੋਗ ਹੈ ਕਿ, ਆਪ ਪੰਜਾਬ ਦੇ ਵਲੋਂ 8 ਉਮੀਦਵਾਰਾਂ ਦਾ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਿਆ ਹੈ, ਜਿਨ੍ਹਾਂ ਵਿਚ 5 ਉਮੀਦਵਾਰ ਦਾ ਮੌਜੂਦਾ ਮੰਤਰੀਆਂ ਨੂੰ ਬਣਾਇਆ ਗਿਆ ਹੈ।

ਇਸ ਵਿਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ., ਫਰੀਦਕੋਟ ਤੋਂ ਕਰਮਜੀਤ ਅਨਮੋਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਹੇਅਰ ਅਤੇ ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ ਨੂੰ ਟਿਕਟ ਦਿਤੀ ਗਈ ਹੈ।

ਆਮ ਆਦਮੀ ਪਾਰਟੀ ਪੰਜਾਬ ਨੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ‘ਤੇ ਮੁੜ ਭਰੋਸਾ ਜਤਾਇਆ ਹੈ। ਇਥੇ ਜਿਕਰਯੋਗ ਹੈ ਕਿ, ਸੁਸ਼ੀਲ ਰਿੰਕੂ ਜਲੰਧਰ ਤੋਂ ‘ਆਪ’ ਦੇ ਮੌਜੂਦਾ ਸੰਸਦ ਮੈਂਬਰ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments