Friday, March 1, 2024
No menu items!
HomeEducationਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਤੋਂ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਤੋਂ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ

 

ਅਹਿਮਦਪੁਰ: ਪਹਿਲੇ ਹੀ ਦਿਨ ਕੀਤੇ ਅੱਠ ਨਵੇਂ ਵਿਦਿਆਰਥੀ ਦਾਖਲ

ਪੰਜਾਬ ਨੈੱਟਵਰਕ, ਅਹਿਮਦਪੁਰ

ਨਵੇਂ ਦਾਖਲਿਆਂ ਦੇ ਸੈਸ਼ਨ ਦੀ ਸ਼ੁਰੂਆਤ ਕਰਦਿਆਂ ਸਰਕਾਰੀ ਪ੍ਰਾਇਮਰੀ ਸਕੂਲ ਅਹਿਮਦਪੁਰ ਵੱਲੋਂ ਪਹਿਲੇ ਹੀ ਦਿਨ ਅੱਠ ਨਵੇਂ ਵਿਦਿਆਰਥੀਆਂ ਦੇ ਦਾਖਲੇ ਕੀਤੇ ਗਏ। ਗੱਲਬਾਤ ਕਰਦਿਆਂ ਸਕੂਲ ਮੁਖੀ ਅਮਨਦੀਪ ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਧਣਗੇ ਤਾਂ ਹੀ ਅਧਿਆਪਕਾਂ ਦੀਆਂ ਪੋਸਟਾਂ ਅਤੇ ਸਕੂਲਾਂ ਦੀ ਹੋਂਦ ਸੰਭਵ ਰਹੇਗੀ।

ਉਨਾ ਕਿਹਾ ਕਿ ਪਿਛਲੇ ਸਾਲ ਵੀ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ ਵਿੱਚ 20% ਵਾਧਾ ਕੀਤਾ ਗਿਆ ਸੀ ਅਤੇ ਇਸ ਸਾਲ ਵੀ ਵੱਡੀ ਗਿਣਤੀ ਵਿੱਚ ਦਾਖਲੇ ਕੀਤੇ ਜਾਣਗੇ। ਸਰਕਾਰੀ ਸਕੂਲਾਂ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਵੀ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਮੁਫਤ ਵਰਦੀਆਂ ਵਧੀਆ ਮਿਡ ਡੇ ਮੀਲ ਸਕੀਮ ਵਜੀਫਾ ਅਤੇ ਹੋਰ ਵੱਖ ਵੱਖ ਸਹੂਲਤਾਂ ਸਬੰਧੀ ਅਤੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਸਬੰਧੀ ਮਾਪਿਆਂ ਨਾਲ ਗੱਲਬਾਤ ਕਰਦਿਆਂ ਆਪਣੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਮੇਂ ਮੈਡਮ ਗੁਰਪ੍ਰੀਤ ਕੌਰ ,ਮੈਡਮ ਪ੍ਰੀਤੀ ਅਰੋੜਾ ਦਾਖਲਾ ਮੁਹਿੰਮ ਵਿੱਚ ਸ਼ਾਮਿਲ ਹੋਏ।

ਨਵੇ ਦਾਖਲੇ ਸਬੰਧੀ ਗੱਲਬਾਤ ਕਰਦਿਆਂ ਬਲਾਕ ਸਿੱਖਿਆ ਅਫਸਰ ਬੁਢਲਾਡਾ ਅਮਨਦੀਪ ਸਿੰਘ ਔਲਖ ਨੇ ਕਿਹਾ ਕਿ ਇਸ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਪੂਰੇ ਬਲਾਕ ਵਿੱਚ ਵੱਡੇ ਪੱਧਰ ਤੇ ਦਾਖਲੇ ਕੀਤੇ ਜਾਣਗੇ। ਉਨਾਂ ਮਾਪਿਆਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਸਬੰਧੀ ਅਪੀਲ ਵੀ ਕੀਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments