Friday, May 3, 2024
No menu items!
HomePunjabAdvocates Protested: ਜਲਾਲਾਬਾਦ ਪੁਲਿਸ ਖਿਲਾਫ ਵਕੀਲਾਂ ਵੱਲੋਂ SDM ਦਫਤਰ ਅੱਗੇ ਧਰਨਾ ਜਾਰੀ

Advocates Protested: ਜਲਾਲਾਬਾਦ ਪੁਲਿਸ ਖਿਲਾਫ ਵਕੀਲਾਂ ਵੱਲੋਂ SDM ਦਫਤਰ ਅੱਗੇ ਧਰਨਾ ਜਾਰੀ

 

Advocates Protested: ਬਾਰ ਐਸੋਸੀਏਸ਼ਨ ਨੇ ਸੰਘਰਸ਼ ਦਾ ਤਿੱਖਾ ਰੁਖ ਅਪਣਾਉਂਦਿਆਂ ਜ਼ਿਲ੍ਹਾ ਪੱਧਰੀ ਹੜਤਾਲ ਕਰਨ ਦਾ ਐਲਾਨ ਕੀਤਾ

ਰਣਬੀਰ ਕੌਰ ਢਾਬਾਂ ਜਲਾਲਾਬਾਦ

Advocates Protested: ਬਾਰ ਐਸੋਸੀਏਸ਼ਨ ਜਲਾਲਾਬਾਦ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਸਥਾਨਕ ਵਕੀਲ ਭਾਈਚਾਰੇ ਵੱਲੋਂ ਐਸਡੀਐਮ ਦਫਤਰ ਮੂਹਰੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ ਅੱਜ ਦੂਜੇ ਦਿਨ ਧਰਨਾ ਲਗਾਉਂਦੇ ਹੋਏ ਜਲਾਲਾਬਾਦ ਦੀ ਪੁਲਿਸ ਖਿਲਾਫ਼ ਜਮ ਕੇ ਨਾਰੇਬਾਜੀ ਕੀਤੀ ਗਈ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਧਰਨੇ ਦੀ ਅਗਵਾਈ ਕਰ ਰਹੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੇ ਦਿਨੀ ਉਹਨਾਂ ਦੇ ਬਾਰ ਮੈਂਬਰ ਵਕੀਲ ਧਰਮਿੰਦਰ ਸਿੰਘ ਨੂੰ ਗੋਲੀ ਮਾਰਨ ਵਾਲੇ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਦੀ ਅੱਜ ਤੱਕ ਪੁਲਿਸ ਵੱਲੋਂ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਦੂਸਰੇ ਮਾਮਲੇ ਵਿੱਚ ਰਿਚਾ ਗਿਰਦਰ ਵਕੀਲ ਦੇ ਘਰੋਂ ਚੁੱਕੇ ਗਏ ਸਮਾਨ ਸਬੰਧੀ ਅੱਜ ਤੱਕ ਪੁਲਿਸ ਵੱਲੋਂ ਰਿਕਵਰੀ ਨਾ ਕਰਨ ਦੇ ਰੋਸ ਵਜੋਂ ਇਹ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਉਹ ਪਹਿਲਾ ਵੀ ਧਰਨਾ ਦੇ ਚੁੱਕੇ ਅਤੇ ਕਈ ਵਾਰੀ ਡੀਐਸਪੀ ਨੂੰ ਮਿਲਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਾ ਕਰਨਾ ਪੁਲਿਸ ਦੀ ਦੋਸ਼ੀਆਂ ਨਾਲ ਮਿਲੀ ਭੁਗਤ ਜਾਂ ਫਿਰ ਰਾਜਸੀ ਦਬਾਅ ਸਪਸ਼ਟ ਦਿਖਾਈ ਦਿੰਦਾ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਬਾਰ ਐਸੋਸੀਏਸ਼ਨ ਜਲਾਲਾਬਾਦ ਨੇ ਅੱਜ ਸੰਘਰਸ਼ ਦਾ ਤਿੱਖਾ ਰੁਖ ਅਪਣਾਉਂਦਿਆਂ ਜ਼ਿਲ੍ਹਾ ਪੱਧਰੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਤੋਂ ਬਾਅਦ ਪੰਜਾਬ ਪੱਧਰ ਹੜਤਾਲ ਕਰਨ ਦਾ ਸੱਦਾ ਦਿੱਤਾ ਹੈ। ਇਸ ਸਬੰਧੀ ਸਪਸ਼ਟ ਰੂਪ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਸੰਧੂ ਅਤੇ ਸਕੱਤਰ ਕੁਲਵੰਤ ਸਿੰਘ ਮੂਜੈਦੀਆ ਨੇ ਕਿਹਾ ਕਿ ਲਾਰਿਆਂ ਅਤੇ ਉਡੀਕ ਦੀ ਵੀ ਇੱਕ ਹੱਦ ਹੁੰਦੀ ਹੈ। ਪ੍ਰੰਤੂ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਾ ਕੀਤੇ ਜਾਣਾ ਹੁਣ ਵਕੀਲਾਂ ਦਾ ਸਬਰ ਦਾ ਬੰਨ ਟੁੱਟ ਚੁੱਕਿਆ ਹੈ। ਉਹਨਾਂ ਚਤਾਵਨੀ ਦਿੰਦੇ ਆ ਕਿਹਾ ਕਿ ਦੋ ਦਿਨਾਂ ਦੇ ਵਿੱਚ ਵਿੱਚ ਜੇਕਰ ਪੁਲਿਸ ਵੱਲੋਂ ਕੋਈ ਕਾਰਗੁਜ਼ਾਰੀ ਨਾ ਦਿਖਾਈ ਗਈ ਤਾਂ ਫਿਰ ਉਹ ਆਪਣੇ ਸੰਘਰਸ਼ ਦਾਹੋਰ ਤਿੱਖਾ ਰੁੱਖ ਖਖਤਿਆਰ ਕਰਨਗੇ।

ਇਹ ਵੀ ਪੜ੍ਹੋ-Teacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments