Tuesday, April 30, 2024
No menu items!
HomeEducationPunjab News: ਹਰਿਆਣਾ 'ਚ ਵਾਪਰੇ ਹਾਦਸੇ ਪਿੱਛੋਂ ਭਗਵੰਤ ਮਾਨ ਸਰਕਾਰ ਸਖ਼ਤ! 28...

Punjab News: ਹਰਿਆਣਾ ‘ਚ ਵਾਪਰੇ ਹਾਦਸੇ ਪਿੱਛੋਂ ਭਗਵੰਤ ਮਾਨ ਸਰਕਾਰ ਸਖ਼ਤ! 28 ਸਕੂਲੀ ਵਾਹਨਾਂ ਦੇ ਕੀਤੇ ਚਲਾਨ, 3 ਇੰਪਾਊਂਡ

 

Punjab News: ਆਰ.ਟੀ.ਓ, ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੇ ਕੀਤੀ ਜਾਂਚ ਪੜਤਾਲ

ਦਲਜੀਤ ਕੌਰ, ਸੰਗਰੂਰ

Punjab News: ਹਰਿਆਣਾ ‘ਚ ਵਾਪਰੇ ਹਾਦਸੇ ਪਿੱਛੋਂ ਭਗਵੰਤ ਮਾਨ ਸਰਕਾਰ ਸਖ਼ਤ ਵਿਖਾਈ ਦੇੇ ਰਹੀ ਹੈ। ਮਾਨ ਸਰਕਾਰ ਦੇ ਆਦੇਸ਼ਾਂ ਤਹਿਤ ਸੰਗਰੂਰ ਵਿੱਚ ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ ਬਣਾਉਣ ਅਤੇ ਅਣਸੁਖਾਵੀਂਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟਾਂ ਅਤੇ ਡੀ.ਐਸ.ਪੀਜ਼ ਦੇ ਨਾਲ-ਨਾਲ ਰੀਜ਼ਨਲ ਟਰਾਂਸਪੋਰਟ ਅਧਿਕਾਰੀ ਵੱਲੋਂ ਵੱਖ-ਵੱਖ ਸਕੂਲੀ ਵਾਹਨਾਂ ਦਾ ਚੈਕਿੰਗ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜਾਂਚ ਪੜਤਾਲ ਲਈ ਤਾਇਨਾਤ ਟੀਮਾਂ ਨੇ ਸਕੂਲੀ ਵਾਹਨਾਂ ’ਚ ਫਿਟਨੈਸ ਸਰਟੀਫਿਕੇਟ, ਅਧਿਕਾਰਤ ਬੈਠਣ ਸਮਰੱਥਾ, ਸਪੀਡ ਗਵਰਨਰ, ਬੱਸ ਡਰਾਈਵਰਾਂ ਦੇ ਲਾਇਸੰਸਾਂ, ਸੇਫ ਸਕੂਲ ਵਾਹਨ ਪਾਲਸੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਸਬੰਧੀ ਹੋਰ ਮਾਪਦੰਡਾਂ ਦੀ ਜਾਂਚ ਕੀਤੀ ਅਤੇ ਇਸ ਦੌਰਾਨ ਊਣਤਾਈਆਂ ਸਾਹਮਣੇ ਆਉਣ ’ਤੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਅਤੇ ਆਰ.ਟੀ.ਓ ਕੁਲਦੀਪ ਬਾਵਾ ਨੇ ਦੱਸਿਆ ਕਿ ਅੱਜ ਚੈਕਿੰਗ ਦੌਰਾਨ 9 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 1 ਵਾਹਨ ਨੂੰ ਇੰਪਾਊਂਡ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਸਕੂਲੀ ਵਿਦਿਆਰਥੀਆਂ ਦੀ ਜਾਨ ਨੂੰ ਜੋਖਿਮ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਕੀਤੀ ਜਾਂਚ ਦੌਰਾਨ ਇੰਸ਼ੋਰੈਂਸ, ਫਿਟਨੈਸ ਸਰਟੀਫਿਕੇਟ, ਸੁਰੱਖਿਆ ਮਾਪਦੰਡਾਂ ਨੂੰ ਚੈਕ ਕੀਤਾ ਗਿਆ ਅਤੇ ਹਦਾਇਤਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਇਸੇ ਦੌਰਾਨ ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਦੇ ਸਹਿਯੋਗ ਨਾਲ ਭਵਾਨੀਗੜ੍ਹ ਵਿਖੇ ਸਕੂਲਾਂ ਤੇ ਕਾਲਜਾਂ ਦੇ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 10 ਵਾਹਨਾਂ ਦੇ ਚਲਾਨ ਕੱਟੇ ਗਏ ਜਦਕਿ 1 ਵਾਹਨ ਨੂੰ ਇੰਪਾਊਂਡ ਕੀਤਾ ਗਿਆ ਹੈ। ਐਸ.ਡੀ.ਐਮ ਸੁਨਾਮ ਪਰਮੋਦ ਸਿੰਗਲਾ ਨੇ ਦੱਸਿਆ ਕਿ ਆਰ.ਟੀ.ਓ ਸਮੇਤ ਅੱਜ ਸੁਨਾਮ ਵਿੱਚ ਵੱਖ ਵੱਖ ਥਾਈ ਚੈਕਿੰਗ ਕੀਤੀ ਗਈ।

ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠਲੀ ਟੀਮ ਨੇ 2 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਜਦਕਿ ਐਸ.ਡੀ.ਐਮ ਲਹਿਰਾ ਤੇ ਮੂਨਕ ਸੂਬਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ 20 ਦੇ ਕਰੀਬ ਸਕੂਲੀ ਵਾਹਨਾਂ ਦੀ ਜਾਂਚ ਕਰਦਿਆਂ 3 ਚਲਾਨ ਕੱਟੇ ਗਏ ਤੇ 1 ਵਾਹਨ ਇੰਪਾਊਂਡ ਕੀਤਾ ਗਿਆ। ਇਸ ਤੋਂ ਇਲਾਵਾ ਧੂਰੀ ਵਿਖੇ ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਐਸ.ਡੀ.ਐਮ ਅਮਿਤ ਗੁਪਤਾ ਤੇ ਆਰ.ਟੀ.ਓ ਕੁਲਦੀਪ ਬਾਵਾ ਨੇ 4 ਵਾਹਨਾਂ ਦੇ ਚਲਾਨ ਕੱਟੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments