Thursday, May 16, 2024
No menu items!
HomePunjabਪ੍ਰਸ਼ਾਸਨ ਦੇ ਭਰੋਸੇ ਮਗਰੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ 18 ਜਨਵਰੀ ਦਾ ਧਰਨਾ...

ਪ੍ਰਸ਼ਾਸਨ ਦੇ ਭਰੋਸੇ ਮਗਰੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ 18 ਜਨਵਰੀ ਦਾ ਧਰਨਾ ਮੁਲਤਵੀ

 

ਜ਼ੇਕਰ ਮਸਲੇ ਹੱਲ ਨਾ ਹੋਏ ਤਾਂ 26 ਜਨਵਰੀ ਤੋਂ ਬਾਅਦ ਲਾਵਾਂਗੇ ਮੋਰਚਾ – ਕਿਸਾਨ ਆਗੂ ਗੁਰਮੀਤ ਪੋਜੋਕੇ

ਪੰਜਾਬ ਨੈੱਟਵਰਕ, ਫਿਰੋਜ਼ਪੁਰ

ਪਿਛਲੇ ਦਿਨੀਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਵੱਖ ਵੱਖ ਮੁੱਦਿਆਂ ਨੂੰ ਲੈਕੇ 18 ਜਨਵਰੀ ਨੂੰ ਐੱਸ ਐੱਸ ਪੀ ਦਫਤਰ ਫਿਰੋਜ਼ਪੁਰ ਅੱਗੇ ਧਰਨਾ ਦੇਣ ਦਾ ਸੱਦਾ ਦਿੱਤਾ ਸੀ, ਜਿਸਨੂੰ ਦੇਖਦਿਆ ਬੀਤੇ ਦਿਨ ਐੱਸ ਪੀ ਐੱਚ ਫਿਰੋਜ਼ਪੁਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਜਲਦ ਮਸਲੇ ਹਲ ਕਰਨ ਦਾ ਭਰੋਸਾ ਦਿੱਤਾ | ਜਿਸਤੋਂ ਬਾਅਦ ਜਥੇਬੰਦੀ ਨੇ ਫਿਲਹਾਲ ਧਰਨਾ ਮੁਲਤਵੀ ਕਰ ਦਿੱਤਾ ਹੈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋਕੇ ਨੇ ਦੱਸਿਆ ਕਿ ਜਥੇਬੰਦੀ ਨੇ ਪਿੰਡ ਬਾਜ਼ੀਦਪੁਰ ਦੇ ਨੌਜਵਾਨ ਦੇ ਕਤਲ ਮਾਮਲੇ ਵਿੱਚ ਸੰਘਰਸ਼ ਦਾ ਸੱਦਾ ਦਿੱਤਾ ਸੀ ਜਿਸਦੇ ਚਲਦਿਆਂ ਮੁੱਖ ਦੋਸ਼ੀਆਂ ਵਿਚੋਂ 2 ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਤੀਸਰੇ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਹੈ।

ਇਸ ਤੋਂ ਇਲਾਵਾ ਪਿੰਡ ਯਾਰੇਸ਼ਾਹ ਵਾਲਾ ਦੇ ਰਣਜੀਤ ਸਿੰਘ ਦਾ ਝੂਠਾ ਪਰਚਾ ਰੱਦ ਕਰਨ, ਪਿੰਡ ਜੋਧਪੁਰ ਦੇ ਠੱਗਾਂ ਉੱਪਰ ਕਾਰਵਾਈ ਕਰਨ, ਪਿੰਡ ਭਾਨੇ ਵਾਲੇ ਦੇ ਲਵਪ੍ਰੀਤ ਉੱਪਰ ਹਮਲਾ ਕਰਨ ਵਾਲੇ ਦੋਸ਼ੀਆਂ ਉੱਪਰ ਪਰਚਾ ਦਰਜ ਕਰਨ ਆਦਿ ਸਮੇਤ ਸਾਰੇ ਮਸਲੇ ਜਲਦ ਹੱਲ ਕਰਨ ਦੇ ਪ੍ਰਸ਼ਾਸਨ ਦੇ ਭਰੋਸੇ ਮਗਰੋਂ 26 ਜਨਵਰੀ ਤੱਕ ਮੋਰਚਾ ਮੁਲਤਵੀ ਕਰ ਦਿੱਤਾ ਹੈ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ 26 ਜਨਵਰੀ ਨੂੰ ਵਿਸ਼ਾਲ ਟਰੈਕਟਰ ਮਾਰਚ ਹੋਵੇਗਾ, ਜਿਸ ਵਿੱਚ ਇਲਾਕੇ ਦੇ ਕਿਸਾਨ ਵਧ ਚੜ ਕੇ ਹਿੱਸਾ ਲੈਣ | ਉਹਨਾਂ ਕਿਹਾ ਕਿ ਜ਼ੇਕਰ ਪ੍ਰਸ਼ਾਸਨ ਨੇ ਯੂਨੀਅਨ ਵਲੋਂ ਉਠਾਏ ਮੁੱਦੇ ਹੱਲ ਨਾ ਕੀਤੇ ਤਾਂ 26 ਜਨਵਰੀ ਤੋੰ ਬਾਅਦ ਵਿਸ਼ਾਲ ਮੋਰਚਾ ਲਾਇਆ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments