Monday, May 20, 2024
No menu items!
HomePunjabAISF ਅਤੇ AIYF ਵੱਲੋਂ ਡੀਸੀ ਫਾਜ਼ਿਲਕਾ ਦੇ ਪੁਤਲੇ ਫੂਕਣ ਦਾ ਐਲਾਨ

AISF ਅਤੇ AIYF ਵੱਲੋਂ ਡੀਸੀ ਫਾਜ਼ਿਲਕਾ ਦੇ ਪੁਤਲੇ ਫੂਕਣ ਦਾ ਐਲਾਨ

 

ਹੜਾਂ ਅਤੇ ਰੇਤ ਦੀ ਖੁਦਾਈ ਕਾਰਨ ਮੇਨ ਸੜਕਾਂ ਸਾਰੀਆਂ ਟੁੱਟੀਆਂ

ਰਣਬੀਰ ਕੌਰ ਢਾਬਾਂ, ਜਲਾਲਾਬਾਦ

ਸਰਹੱਦੀ ਖੇਤਰ ਦੇ ਪਿੰਡਾਂ ‘ਚ ਹੜ੍ਹ ਆਉਣ ਕਾਰਨ ਅਤੇ ਉਪਰੰਤ ਜ਼ਮੀਨ ਤੇ ਆਈ ਦਰਿਆ ਦੀ ਰੇਤ ਦੀ ਗੈਰ ਕਾਨੂੰਨੀ ਖੁਦਾਈ ਕਾਰਨ ਸਾਰੀਆਂ ਸੜਕਾਂ ਟੁੱਟ ਚੁੱਕੀਆਂ ਹਨ। ਜਿਸ ਸੰਬੰਧੀ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਪਿਛਲੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮਹੀਨਾ ਪਹਿਲਾਂ ਲਿਖਤੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪ੍ਰੰਤੂ ਉਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਵੀ ਮੰਗਾਂ ਨੂੰ ਮੰਨੀ ਜਾਣ ਸਬੰਧੀ ਅਮਲ ਨਹੀਂ ਕੀਤਾ ਜਾ ਰਿਹਾ। ਜਿਸ ਦੀ ਵਿਰੋਧ ਚ ਸਰਬਪਰ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਡੀਸੀ ਫਾਜ਼ਿਲਕਾ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ।

ਪਿੰਡ ਝੰਗੜਭੈਣੀ ਵਿਖੇ ਜੁੜੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਸ਼ੁਬੇਗ ਝੰਗੜ ਭੈਣੀ ਅਤੇ ਨੌਜਵਾਨ ਆਗੂ ਗੁਰਦਿਆਲ ਸਿੰਘ ਨੇ ਕਿਹਾ ਕਿ ਬਾਰਡਰ ਪੱਟੀ ਦੇ ਪਿੰਡਾਂ ਵਿੱਚ ਹੜ੍ਹ ਆਉਣ ਕਾਰਨ ਅਤੇ ਰੇਤੇ ਦੀ ਢੋਆ ਢੋਆਈ ਤੋਂ ਬਾਅਦ ਸੜਕਾਂ ਬੂਰੀ ਤਰ੍ਹਾਂ ਟੁੱਟ ਚੁੱਕੀਆਂ ਹਨ, ਰਾਤ ਦੀ ਗੱਲ ਤਾਂ ਛੱਡੋ ਇਹਨਾਂ ਸੜਕਾਂ ‘ਤੇ ਦਿਨ ਵੇਲੇ ਵੀ ਆਉਣਾ ਜਾਣਾ ਬਹੁਤ ਮੁਸ਼ਕਲ ਹੋ ਗਿਆ ਹੈ। ਉਹਨਾਂ ਅੱਗੇ ਹੋਰ ਮੰਗ ਕਰਦਿਆਂ ਕਿਹਾ ਕਿ ਬਾਰਡਰ ਪੱਟੀ ‘ਤੇ ਵੱਸਦੇ ਲੋਕਾਂ ਵਾਸਤੇ ਸਰਕਾਰੀ ਬੱਸਾਂ ਦੀ ਸੇਵਾ ਜਲਦੀ ਸ਼ੁਰੂ ਕਰਨੀ ਚਾਹੀਦੀ ਹੈ, ਜਿਸਦਾ ਸਭ ਤੋਂ ਵੱਡਾ ਲਾਭ ਵਿਦਿਆਥੀਆਂ ਨੂੰ ਬਾਰ੍ਹਵੀਂ ਜਮਾਤ ਕਾਰਨ ਤੋਂ ਬਾਅਦ ਉੱਚ ਵਿੱਦਿਆ ਹਾਸਲ ਕਰਨ ਵਿੱਚ ਮਿਲੇਗਾ।

ਇਕ ਹੋਰ ਮੰਗ ਤੇ ਜੋਰ ਦਿੰਦਿਆਂ ਕਿਹਾ ਕਿ ਬਾਰਡਰ ਪੱਟੀ ‘ਤੇ ਕਰੀਬ 10 ਪਿੰਡਾਂ ਦਾ ਇੱਕੋ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਵਿੱਚ ਲੰਬੇ ਸਮੇਂ ਤੋਂ ਇੱਕ ਪ੍ਰਿੰਸੀਪਲ ਅਤੇ ਸੱਤ ਲੈਕਚਰਾਰ ਦੀਆਂ ਖਾਲੀ ਅਸਾਮੀਆਂ ਨੂੰ ਸਰਕਾਰ ਜਾਣਬੁੱਝ ਕੇ ਨਹੀਂ ਭਰ ਰਹੀ, ਜਿਸ ਕਾਰਨ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਹਨਾਂ ਅੱਗੇ ਕਿਹਾ ਕਿ ਉਹ ਡੀਸੀ ਨੂੰ ਦੋ ਵਾਰ ਮੰਗ ਪੱਤਰ ਦੇ ਚੁੱਕੇ ਹਾਂ, ਪਰ ਪ੍ਰਸ਼ਾਸਨ ਦੇ ਕੰਨ ਤੇ ਜੂੰ ਨਹੀਂ ਸਰਕੀ। ਆਗੂਆਂ ਨੇ ਐਲਾਨ ਕਰਦਿਆਂ ਕਿਹਾ ਕਿ ਸੋਮਵਾਰ ਤੋਂ ਲਗਾਤਾਰ ਬਾਰਡਰ ਪੱਟੀ ਦੇ ਪਿੰਡਾਂ ਵਿੱਚ ਡੀਸੀ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments