Tuesday, May 21, 2024
No menu items!
HomeChandigarhਕਿਸਾਨਾਂ-ਮਜ਼ਦੂਰਾਂ 'ਤੇ ਕੀਤੀ ਜਾ ਰਹੇ ਤਸ਼ੱਦਦ ਦੀ AISF ਅਤੇ AIYF ਵੱਲੋਂ ਨਿਖੇਧੀ

ਕਿਸਾਨਾਂ-ਮਜ਼ਦੂਰਾਂ ‘ਤੇ ਕੀਤੀ ਜਾ ਰਹੇ ਤਸ਼ੱਦਦ ਦੀ AISF ਅਤੇ AIYF ਵੱਲੋਂ ਨਿਖੇਧੀ

 

ਕਿਸਾਨਾਂ-ਮਜ਼ਦੂਰਾਂ ਤੇ ਕੀਤਾ ਜਾ ਰਿਹਾ ਤਸ਼ੱਦਦ, ਕੇਂਦਰ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼,

ਰਣਬੀਰ ਕੌਰ ਢਾਬਾਂ, ਚੰਡੀਗੜ੍ਹ

ਕਿਸਾਨਾਂ-ਮਜ਼ਦੂਰਾਂ: ਆਪਣੀਆਂ ਹੱਕੀ ਮੰਗਾਂ ਲਈ ਦਿੱਲੀ ਦੇ ਵੱਖ-ਵੱਖ ਬੋਰਡਰਾਂ ਦੇ ਸੰਘਰਸ਼ ਕਰ ਰਹੇ ਕਿਸਾਨਾਂ ਮਜ਼ਦੂਰਾਂ ਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਦੀ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਨੇ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਤੁਰੰਤ ਮਨ ਕੇ ਉਹਨਾਂ ਦੇ ਕੀਤਾ ਜਾ ਰਿਹਾ ਤਸ਼ਦਦ ਬੰਦ ਕੀਤਾ ਜਾਵੇ।

ਇਸ ਸੰਬੰਧ ਵਿੱਚ ਅੱਜ ਪ੍ਰੈੱਸ ਦੇ ਨਾਮ ਜਾਰੀ ਇਕ ਸਾਂਝੇ ਪ੍ਰੈਸ ਬਿਆਨ ਵਿੱਚ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ ਅਤੇ ਸੂਬਾ ਸਕੱਤਰ ਪ੍ਰਿਤਪਾਲ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀਆਂ ਵੱਖ ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪਹਿਲੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ ਵਿੱਚ ਦੂਜਾ ਕਿਸਾਨ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਜਿਸ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਨੂੰ ਚਾਲੇ ਪਾ ਦਿੱਤੇ ਅਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਰੋਕ ਕੇ ਅੱਥਰੂ ਗੈਸ, ਪਾਣੀ ਦੀਆਂ ਤੋਫਾ, ਸੜਕਾਂ ਤੇ ਕਿਲਾਂ ਲਾਉਣਾ ਅਤੇ ਖਤਰਨਾਕ ਧਵਨੀ ਤਰੰਗਾ ਵਾਲੀਆਂ ਤੋਫਾ ਆਦਿ ਰਾਹੀਂ ਤਸ਼ੱਦਦ ਕੀਤਾ ਜਾ ਰਿਹਾ ਹੈ ਜੋ ਕਿ ਨਿਹਾਇਤ ਅਣਮਨੁੱਖੀ ਅਤੇ ਨਿੰਦਣ ਯੋਗ ਹੈ।

ਨੌਜਵਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਆਪਣੇ ਹੀ ਦੇਸ਼ ਦੇ ਕਿਸਾਨਾਂ ਪ੍ਰਤੀ ਅਜਿਹਾ ਰਵਈਆ ਗ਼ੈਰ ਲੋਕਤੰਤਰਿਕ ਹੈ ਅਤੇ ਭਾਰਤੀ ਸੰਵਿਧਾਨ ਦੁਆਰਾ ਪ੍ਰਦਾਨ ਕੀਤੇ ਬੋਲਣ ਦੀ ਆਜ਼ਾਦੀ ਅਤੇ ਸੰਘਰਸ਼ ਕਰਨ ਦੀ ਆਜ਼ਾਦੀ ਦੇ ਅਧਿਕਾਰਾਂ ਦੀ ਸਰਾਸਰ ਉਲੰਘਣਾ ਹੈ ਅਤੇ ਲੋਕ ਹਿਤੈਸ਼ੀ ਧਿਰਾਂ ਵੱਲੋਂ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਆਗੂਆਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕੇਂਦਰ ਸਰਕਾਰ ਦੀਆਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ ਵਿਦਿਆਰਥੀਆਂ ਵਿਰੋਧੀ ਨੀਤੀਆਂ ਖਿਲਾਫ 16 ਫਰਵਰੀ ਨੂੰ ਕੀਤੇ ਜਾ ਰਹੇ ਬੰਦ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਕਿ ਸੰਘਰਸ਼ ਨੂੰ ਤੇਜ ਕੀਤਾ ਜਾ ਸਕੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments