Friday, March 1, 2024
No menu items!
HomeChandigarhAkali Dal: ਅਕਾਲੀ ਦਲ ਵਲੋਂ ਕਈ ਅਹੁਦੇਦਾਰਾਂ ਦਾ ਐਲਾਨ

Akali Dal: ਅਕਾਲੀ ਦਲ ਵਲੋਂ ਕਈ ਅਹੁਦੇਦਾਰਾਂ ਦਾ ਐਲਾਨ

 

Akali Dal: ਅਕਾਲੀ ਦਲ ਨੇ ਹਲਕਾ ਮਾਲੇਰਕੋਟਲਾ ਅਤੇ ਅਮਰਗੜ੍ਹ ਨਾਲ ਸਬੰਧਿਤ 11 ਸਰਕਲ ਪ੍ਰਧਾਨ ਬਣਾਏ

ਪੰਜਾਬ ਨੈੱਟਵਰਕ, ਚੰਡੀਗੜ੍ਹ-

Akali Dal: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤੇ ਮਾਲੇਰਕੋਟਲਾ ਦੇ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਮਾਲੇਰਕੋਟਲਾ ਨਾਲ ਸਬੰਧਿਤ ਸਰਕਲ ਪ੍ਰਧਾਨਾਂ ਦੇ ਨਾਵਾਂ ਦੀ ਲਿਸਟ ਜਾਰੀ ਕੀਤੀ ਹੈ।

ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਕਿਹਾ ਕਿ ਹਲਕਾ ਅਮਰਗੜ੍ਹ ਅਤੇ ਹਲਕਾ ਮਾਲੇਰਕੋਟਲਾ ਨਾਲ ਸਬੰਧਿਤ 11 ਸਰਕਲ ਪ੍ਰਧਾਨ ਬਣਾਏ ਗਏ।

ਇਨ੍ਹਾਂ ਵਿਚ ਮਨਦੀਪ ਸਿੰਘ ਮਾਣਕਵਾਲ ਨੂੰ ਸਰਕਲ ਸੰਦੌੜ, ਰਾਜਪਾਲ ਸਿੰਘ ਰਾਜੂ ਚੱਕ ਕਲਾਂ ਨੂੰ ਸਰਕਲ ਬਧਰਾਵਾਂ, ਇਕਬਾਲ ਮੁਹੰਮਦ ਹਥਨ ਨੂੰ ਸਰਕਲ ਨੌਧਰਾਣੀ, ਮਹਿਮੂਦ ਆਲਮ ਨੂੰ ਸ਼ਹਿਰੀ ਸਰਕਲ ਪ੍ਰਧਾਨ ਸਿਟੀ-1, ਮੁਹੰਮਦ ਇਕਬਾਲ ਬਾਲਾ ਨੂੰ ਸ਼ਹਿਰੀ ਸਰਕਲ ਪ੍ਰਧਾਨ ਸਿਟੀ-2 ਨਿਯੁਕਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਹਲਕਾ ਅਮਰਗੜ੍ਹ ਨਾਲ ਸਬੰਧਿਤ ਸੁਖਵਿੰਦਰ ਸਿੰਘ ਹਥੋਆ ਨੂੰ ਸਰਕਲ ਨੁਸ਼ਹਿਰਾ, ਦਰਬਾਰਾ ਸਿੰਘ ਗੱਜਣਮਾਜਰਾ ਨੂੰ ਸਰਕਲ ਰੁੜਕੀ ਕਲਾਂ, ਦਿਲਬਾਗ ਸਿੰਘ ਖੇੜੀ ਸੋਢੀਆਂ ਨੂੰ ਸਰਕਲ ਅਮਰਗੜ੍ਹ ਦਿਹਾਤੀ, ਹਰਚੰਦ ਸਿੰਘ ਰੋਹੀੜਾ ਨੂੰ ਸਰਕਲ ਕੁੱਪ ਕਲਾਂ, ਕੁਲਵੰਤ ਸਿੰਘ ਸੋਹਲ ਨੂੰ ਅਹਿਮਗੜ੍ਹ ਸ਼ਹਿਰੀ, ਠੇਕੇਦਾਰ ਪਰਗਟ ਸਿੰਘ ਨੂੰ ਅਮਰਗੜ੍ਹ ਸ਼ਹਿਰੀ ਸਰਕਲ ਪ੍ਰਧਾਨ ਬਣਾਇਆ ਗਿਆ ਹੈ।

ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਤਹਿਤ ਜਿਲ੍ਹਾ ਮਾਲੇਰਕੋਟਲਾ ਅੰਦਰ ਜਥੇਬੰਧਕ ਢਾਂਚੇ ਨੂੰ ਮਜਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਨਵੇਂ ਬਣਾਏ ਗਏ ਸਰਕਲ ਪ੍ਰਧਾਨ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ ਅਤੇ ਲੋਕ ਸਭਾ ਚੋਣਾਂ ਨੂੰ ਲੈ ਕੇ ਉਹ ਪਾਰਟੀ ਦੀ ਮਜਬੂਤੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਲੈ ਕੇ ਜਾਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਦੀ ਸਲਾਹ ਨਾਲ ਜਿਲ੍ਹਾ ਮਾਲੇਰਕੋਟਲਾ ਦੀ ਜਥੇਬੰਦੀ ਦੇ ਬਾਕੀ ਅਹੁਦੇਦਾਰਾਂ ਦੀ ਲਿਸਟ ਵੀ ਜਲਦ ਜਾਰੀ ਕਰ ਦਿੱਤੀ ਜਾਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments