ਸ਼ੁੱਕਰਵਾਰ, ਜੂਨ 14, 2024
No menu items!
HomeChandigarhAkali Dal News: ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ! 2 ਸੀਨੀਅਰ ਲੀਡਰ...

Akali Dal News: ਕਾਂਗਰਸ ਤੇ ਭਾਜਪਾ ਨੂੰ ਵੱਡਾ ਝਟਕਾ! 2 ਸੀਨੀਅਰ ਲੀਡਰ ਅਕਾਲੀ ਦਲ ‘ਚ ਸ਼ਾਮਲ

 

Akali Dal ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕਰਵਾਇਆ ਗਿਆ ਸ਼ਾਮਲ

ਪੰਜਾਬ ਨੈੱਟਵਰਕ, ਅੰਮ੍ਰਿਤਸਰ/ਚੰਡੀਗੜ੍ਹ-

Akali Dal: ਭਾਰਤੀ ਜਨਤਾ ਪਾਰਟੀ-ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਲੀਡਰ ਮੇਜਰ ਰਵਿੰਦਰ ਸਿੰਘ ਸ਼ੇਰਗਿੱਲ ਅਤੇ ਸੀਨੀਅਰ ਆਗੂ ਰਾਜੀਵ ਦੁੱਗਲ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਜਾਣਕਾਰੀ ਲਈ ਦੱਸ ਦਈਏ ਕਿ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸੀਨੀਅਰ ਭਾਜਪਾ ਆਗੂ ਮੇਜਰ ਰਵਿੰਦਰ ਸਿੰਘ ਸ਼ੇਰਗਿੱਲ (ਜਿੰਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਅਤੇ ਸ਼ਵੇਤ ਮਲਿਕ ਦੇ ਨਾਲ ਬਤੌਰ ਰਾਜਨੀਤਿਕ ਸਲਾਹਕਾਰ ਅਤੇ ਲੰਮਾਂ ਸਮਾਂ ਪਾਰਟੀ ਦੇ ਮੀਡੀਆ ਇੰਚਾਰਜ ਵੱਜੋਂ ਸੇਵਾਵਾਂ ਨਿਭਾਈਆਂ) ਅਤੇ ਨਾਲ ਹੀ ਕਾਂਗਰਸ ਦੇ ਸੀਨੀਅਰ ਆਗੂ ਰਾਜੀਵ ਦੁੱਗਲ (ਜੋ ਸ਼੍ਰੀ ਅੰਮ੍ਰਿਤਸਰ ਸਾਹਿਬ ਜ਼ਿਲ੍ਹੇ ਦੇ ਨਾਲ ਨਾਲ ਕਾਂਗਰਸ ਦੀ ਸੂਬਾ ਕਮੇਟੀ ਦੇ ਵੀ ਕਈ ਅਹੁਦਿਆਂ ‘ਤੇ ਸੇਵਾ ਨਿਭਾ ਚੁੱਕੇ ਹਨ) ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ।

ਜ਼ਿਕਰਯੋਗ ਹੈ ਕਿ ਮੇਜਰ ਰਵਿੰਦਰ ਸਿੰਘ ਸ਼ੇਰਗਿੱਲ ਪਿਛਲੇ 20 ਸਾਲਾਂ ਤੋਂ ਭਾਜਪਾ ’ਚ ਕੰਮ ਕਰ ਰਹੇ ਸਨ। ਉਹ ਦੋ ਵਾਰ ਭਾਜਪਾ ਪੰਜਾਬ ਦੇ ਮੀਡੀਆ ਇੰਚਾਰਜ ਰਹਿ ਚੁੱਕੇ ਹਨ। 2007 ਅਤੇ 2009 ਵਿੱਚ ਉਹ ਅੰਮ੍ਰਿਤਸਰ ਲੋਕ ਸਭਾ ਦੇ ਦੋ ਵਾਰ ਚੋਣ ਇੰਚਾਰਜ ਰਹੇ। ਉਹ ਸਾਬਕਾ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਨਾਲ ਪੰਜ ਸਾਲ ਸਿਆਸੀ ਸਲਾਹਕਾਰ ਰਹਿ ਚੁੱਕੇ ਹਨ। ਇਸ ਸਮੇਂ ਸਾਬਕਾ ਮੰਤਰੀ ਅਨਿਲ ਜੋਸ਼ੀ ਵੀ ਹਾਜਰ ਸਨ, ਜਿੰਨ੍ਹਾਂ ਦੀ ਪ੍ਰੇਰਨਾ ਸਦਕਾ ਇਹਨਾਂ ਆਗੂਆਂ ਨੇ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES

Most Popular

Recent Comments