Saturday, April 27, 2024
No menu items!
HomeChandigarhAkali dal-Bjp Alliance: BJP ਨੇ ਅਕਾਲੀ ਦਲ ਨਾਲ ਗੱਠਜੋੜ ਨਾ ਕਰਨ ਬਾਰੇ...

Akali dal-Bjp Alliance: BJP ਨੇ ਅਕਾਲੀ ਦਲ ਨਾਲ ਗੱਠਜੋੜ ਨਾ ਕਰਨ ਬਾਰੇ ਲਿਆ ਵੱਡਾ ਫ਼ੈਸਲਾ-ਵੇਖੋ ਵੀਡੀਓ

 

Akali dal-Bjp Alliance: BJP ਪੰਜਾਬ ਵਿਚ ਇੱਕਲੇ ਲੋਕ ਸਭਾ ਚੋਣਾਂ ਲੜੇਗੀ – ਜਾਖੜ

ਪੰਜਾਬ ਨੈੱਟਵਰਕ, ਚੰਡੀਗੜ੍ਹ

Akali dal-Bjp Alliance: ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ (BJP) ਨੇ ਪੰਜਾਬ ‘ਚ ਇਕੱਲਿਆਂ ਹੀ ਚੋਣ ਲੜਨ ਦਾ ਫੈਸਲਾ ਕੀਤਾ ਹੈ। ਲੋਕ ਸਭਾ ਚੋਣਾਂ ਲਈ ਭਾਜਪਾ (BJP) ਤੇ ਅਕਾਲੀ ਦਲ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਪਾਸ ਕੀਤੇ ਮਤੇ ਨੇ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।

ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਪਾਸ ਕੀਤੇ ਮਤੇ ਵਿੱਚ ਭਾਜਪਾ ਨੂੰ ਕਈ ਮੁੱਦਿਆਂ ’ਤੇ ਸਖ਼ਤ ਇਤਰਾਜ਼ ਸੀ। ਕਾਰਨ ਇਹ ਸੀ ਕਿ ਬਹੁਤ ਸਾਰੇ ਮੁੱਦੇ ਰਾਸ਼ਟਰਵਾਦ ਨਾਲ ਜੁੜੇ ਹੋਏ ਹਨ। ਜਿਸ ਵਿੱਚ ਐਨਐਸਏ ਖਤਮ ਕਰਨ, ਫਿਰੋਜ਼ਪੁਰ ਅਤੇ ਅਟਾਰੀ ਬਾਰਡਰ ਖੋਲ੍ਹਣ ਵਰਗੇ ਮੁੱਦਿਆਂ ‘ਤੇ ਭਾਜਪਾ ਅਕਾਲੀ ਦਲ ਨਾਲ ਇਕਸੁਰ ਨਹੀਂ ਰਹੀ।

ਭਾਜਪਾ ਦੇ ਪੰਜਾਬ ਸਹਿ ਇੰਚਾਰਜ ਡਾ: ਨਰਿੰਦਰ ਰੈਨਾ ਨੇ ਵੀ ਪਹਿਲਾਂ ਹੀ ਕਿਹਾ ਸੀ ਕਿ ਭਾਜਪਾ ਦਾ ਮੁੱਦਾ ਰਾਸ਼ਟਰਵਾਦ ਹੈ ਅਤੇ ਪਾਰਟੀ ਇਸ ‘ਤੇ ਕਦੇ ਵੀ ਸਮਝੌਤਾ ਨਹੀਂ ਕਰ ਸਕਦੀ। ਇੱਕ ਦੇਸ਼, ਇੱਕ ਦੇਸ਼ ਦੀ ਬੁਲੰਦ ਆਵਾਜ਼ ਨਾਲ ਭਾਜਪਾ ਪੰਜਾਬ ਦੀਆਂ 13 ਸੀਟਾਂ ਲਈ ਤਿਆਰ ਹੈ, ਪਰ ਆਪਣੇ ਮੁੱਦਿਆਂ ਅਤੇ ਨੀਤੀਆਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

ਉਥੇ ਹੀ ਹੁਣ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਜਾਖੜ ਦੇ ਵਲੋਂ ਕਿਹਾ ਗਿਆ ਹੈ ਕਿ, ਪੰਜਾਬ ਦੇ ਅੰਦਰ ਅਕਾਲੀ ਦਲ ਦੇ ਨਾਲ ਗੱਠਜੋੜ ਨਹੀਂ ਹੋਵੇਗਾ। ਪੰਜਾਬ ਵਿਚ ਭਾਜਪਾ ਇੱਕਲੇ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments