Tuesday, April 30, 2024
No menu items!
HomePunjabAmritsar News: ਡਾ. ਅੰਬੇਡਕਰ ਦੀ ਜਯੰਤੀ ਮੌਕੇ ਡਾ. ਭੀਮ ਰਾਓ ਅੰਬੇਡਕਰ ਭਲਾਈ...

Amritsar News: ਡਾ. ਅੰਬੇਡਕਰ ਦੀ ਜਯੰਤੀ ਮੌਕੇ ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਵੱਲੋਂ ਕੱਢੀ ਗਈ ਸ਼ੋਭਾ ਯਾਤਰਾ

 

Amritsar News: ਭਾਰਤ ਦੀ ਆਜ਼ਾਦੀ ਤੋਂ ਬਾਅਦ ਅੰਬੇਡਕਰ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਸਨ

ਪੰਜਾਬ ਨੈੱਟਵਰਕ, ਅੰਮ੍ਰਿਤਸਰ-

Amritsar News: ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ, ਇਸ ਸੰਬੰਧ ਵਿੱਚ ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਵੱਲੋਂ ਇੱਕ ਸ਼ੋਭਾ ਯਾਤਰਾ ਕੱਢੀ ਗਈ।

ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਦੇ ਪ੍ਰਧਾਨ ਰਿੰਕੂ ਜੀ.ਐਮ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਣ ‘ਚ ਬਾਬਾ ਸਾਹਿਬ ਦਾ ਬੇਮਿਸਾਲ ਯੋਗਦਾਨ ਸੀ। ਸਾਲ 1947 ਵਿੱਚ ਭਾਰਤ ਦੀ ਆਜ਼ਾਦੀ ਤੋਂ ਬਾਅਦ ਬੀ.ਆਰ. ਅੰਬੇਡਕਰ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਸਨ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸਮਾਜਿਕ ਤੇ ਆਰਥਿਕ ਮੁੱਦਿਆਂ ਨੂੰ ਹੱਲ ਕਰਨ ਲਈ ਵੱਖ-ਵੱਖ ਕਾਨੂੰਨਾਂ ਅਤੇ ਸੁਧਾਰਾਂ ਦਾ ਖਰੜਾ ਤਿਆਰ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਬਾਬਾ ਸਾਹਿਬ ਨੂੰ 1992 ਵਿਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਜੋ ਕਿ ਭਾਰਤ ਦਾ ਸਰਵਉਚ ਨਾਗਰਿਕ ਪੁਰਸਕਾਰ ਹੈ।

ਭਾਰਤ ਸਰਕਾਰ ਨੇ 1991 ਦਾ ਸਾਲ ਅੰਬੇਡਕਰ ਸ਼ਤਾਬਦੀ ਵਜੋਂ ਐਲਾਨਿਆ ਸੀ। ਸਾਲ 2016 ਵੀ ਭਾਰਤ ਸਰਕਾਰ ਵਲੋਂ ਬਾਬਾ ਸਾਹਿਬ ਦੇ 125ਵੇਂ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਅੱਜ ਸਿਰਫ ਭਾਰਤ ਹੀ ਨਹੀਂ ਸਗੋਂ ਦੁਨੀਆਂ ਦੇ ਵੱਖ ਵੱਖ ਦੇਸ਼ਾਂ ਵਿਚ ਬਾਬਾ ਸਾਹਿਬ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਬਾਬਾ ਸਾਹਿਬ ਨੂੰ ਸ਼ਰਧਾਂਜ਼ਲੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਸਾਨੂੰ ਸਭ ਨੂੰ ਮਿਲਕੇ ਦੇਸ਼ ਅਤੇ ਸਮਾਜ ਦੇ ਇਨ੍ਹਾਂ ਲੋਕਾਂ ਦੇ ਵਿਕਾਸ ਲਈ ਬਣੀਆਂ ਯੋਜਨਾਵਾਂ ਤੇ ਅਧਿਕਾਰਾਂ ਨੂੰ ਪੂਰੀ ਤਰਾਂ ਲਾਗੂ ਕਰਨਾ ਚਾਹੀਦਾ ਹੈ ਇਹੋ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਦੇ ਪ੍ਰਧਾਨ ਰਿੰਕੂ ਜੀ.ਐਮ, ਡਾ. ਰਾਜ ਕੁਮਾਰ ਵੇਰਕਾ, ਬੱਬੀ ਪਹਿਲਵਾਨ, ਪਵਨ ਦ੍ਰਾਵਿੜ, ਰਮਨ ਬਖਸ਼ੀ, ਰਵਿੰਦਰ ਕੁਮਾਰ ਸੰਨੀ, ਕਰਨ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments