Tuesday, March 5, 2024
No menu items!
HomeChandigarhਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸਿਰਫ਼ 11ਵੀਂ ਤੇ 12ਵੀਂ ਲਈ ਖੁੱਲ੍ਹਣਗੇ ਸਕੂਲ,...

ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸਿਰਫ਼ 11ਵੀਂ ਤੇ 12ਵੀਂ ਲਈ ਖੁੱਲ੍ਹਣਗੇ ਸਕੂਲ, ਬਾਕੀ ਕਲਾਸਾਂ ਦੀ ਹੋਵੇਗੀ ਆਨਲਾਈਨ ਪੜ੍ਹਾਈ

 

ਪੰਜਾਬ ਨੈੱਟਵਰਕ, ਚੰਡੀਗੜ੍ਹ

Punjab Govt- ਸੂਬੇ ਦੇ ਅੰਦਰ ਪੈ ਰਹੀ ਠੰਡ ਦੇ ਮੱਦੇਨਜ਼ਰ ਜਿਥੇ ਪੰਜਾਬ ਸਰਕਾਰ ਨੇ ਪਹਿਲੀ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਛੁੱਟੀਆਂ ਦਾ ਐਲਾਨ ਕਰਦੇ ਹੋਏ ਆਨਲਾਈਨ ਪੜ੍ਹਾਉਣ ਕਰਨ ਦੇ ਆਦੇਸ਼ ਅਧਿਆਪਕਾਂ ਨੂੰ ਜਾਰੀ ਕੀਤੇ ਗਏ ਹਨ।

ਉਥੇ ਹੀ ਦੂਜੇ ਪਾਸੇ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦੇ ਹੋਏ ਲਿਖਿਆ ਕਿ, 11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿੰਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ।

ਉਨ੍ਹਾਂ ਨੇ ਅੱਗੇ ਲਿਖਿਆ ਕਿ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਇਹਨਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments