Saturday, April 13, 2024
No menu items!
HomeChandigarhਪੰਜਾਬ ਸਰਕਾਰ ਅਤੇ ਕੱਚੇ ਮੁਲਾਜ਼ਮਾਂ ਵਿਚਾਲੇ 19 ਮਾਰਚ ਨੂੰ ਹੋਵੇਗੀ ਅਹਿਮ ਮੀਟਿੰਗ,...

ਪੰਜਾਬ ਸਰਕਾਰ ਅਤੇ ਕੱਚੇ ਮੁਲਾਜ਼ਮਾਂ ਵਿਚਾਲੇ 19 ਮਾਰਚ ਨੂੰ ਹੋਵੇਗੀ ਅਹਿਮ ਮੀਟਿੰਗ, ਹੋ ਸਕਦੈ ਵੱਡਾ ਫ਼ੈਸਲਾ

 

ਪੰਜਾਬ ਸਰਕਾਰ ਵੱਲੋਂ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਨੂੰ ਮੁੜ 19 ਮਾਰਚ ਨੂੰ ਸਿਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਗੱਲਬਾਤ ਦਾ ਲਿਖਤੀ ਸੱਦਾ ਦਿੱਤਾ ਗਿਆ ਹੈ

ਪੰਜਾਬ ਨੈੱਟਵਰਕ, ਮੋਹਾਲੀ-

ਪੰਜਾਬ ਸਰਕਾਰ ਵੱਲੋਂ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਨੂੰ ਮੁੜ 19 ਮਾਰਚ ਨੂੰ ਸਿਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਗੱਲਬਾਤ ਦਾ ਲਿਖਤੀ ਸੱਦਾ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਝੇ ਮੋਰਚੇ ਦੇ ਕਨਵੀਨਰ ਸਰਬਜੀਤ ਸਿੰਘ ਭੁੱਲਰ, ਬਲਬੀਰ ਸਿੰਘ ਸੀਬੀਆ, ਜਸਵੀਰ ਸਿੰਘ ਸ਼ੀਰਾ, ਅਤੇ ਕੋ ਕਨਵੀਨਰ ਹਰਜੀਤ ਕੌਰ ਸਮਰਾਲਾ ਨੇ ਦੱਸਿਆ ਕਿ ਵੱਖ ਵੱਖ ਵਿਭਾਗਾਂ ਦੇ ਦਿਹਾੜੀਦਾਰ, ਆਉਟਸੋਰਸਿੰਗ, ਇਨਲਿਸਟਮੈਟ, ਆਦਿ ਕੱਚੇ ਮੁਲਾਜ਼ਮਾਂ ਵੱਲੋਂ ਕੱਚਾ ਮੁਲਾਜ਼ਮ ਸਾਝਾਂ ਮੋਰਚਾ ਪੰਜਾਬ ਦੀ ਅਗਵਾਈ ਹੇਠ ਉਜਰਤਾਂ ਵਿੱਚ ਵਾਧਾ ਕਰਨ, ਪੂਰੇ ਭੱਤਿਆਂ ਸਮੇਤ ਪੈਨਸ਼ਰੀ ਲਾਭਾਂ ਮੁਤਾਬਿਕ ਪਿਤਰੀ ਵਿਭਾਗਾਂ ਵਿੱਚ ਪੱਕੇ ਕਰਨ ਆਦਿ ਮੰਗਾਂ ਲਈ 18 ਫਰਵਰੀ ਨੂੰ ਸੰਗਰੂਰ ਵਿਖੇ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਦਫਤਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਮੋਰਚੇ ਨੂੰ 19 ਫਰਵਰੀ ਦੀ ਮੀਟਿੰਗ ਦਾ ਪੱਤਰ ਜਾਰੀ ਕੀਤਾ ਗਿਆ ਸੀ।

ਜਿਸ ਲਈ ਵੱਖ ਵੱਖ ਜੱਥੇਬੰਦੀਆਂ ਦੇ ਆਗੂ ਮਿੱਥੇ ਸਮੇਂ ਤੇ ਜਦੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਹੁੰਚੇ ਤਾਂ ਪੰਜਾਬ ਸਰਕਾਰ ਨੇ ਮੀਟਿੰਗ ਕੈੰਸਲ ਕਰ ਦਿੱਤੀ। ਜਿਸ ਤੋ ਰੋਸ ਵਿੱਚ ਆਏ ਮੁਲਾਜ਼ਮ ਆਗੂਆਂ ਵੱਲੋ ਅਗਲੇ ਸਘੰਰਸ਼ ਦੀ ਰੁਪ ਰੇਖਾ ਲਈ ਮੋਰਚੇ ਵੱਲੋਂ 8 ਮਾਰਚ ਦੀ ਮੀਟਿੰਗ ਸੱਦੀ ਗਈ ਸੀ।

ਜਿਸ ਉਪਰੰਤ ਪੰਜਾਬ ਸਰਕਾਰ ਵੱਲੋਂ ਮੋਰਚੇ ਨੂੰ 19 ਮਾਰਚ ਲਈ ਮੁੜ ਸਿਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਗੱਲਬਾਤ ਕਰਨ ਲਈ ਲਿਖਤੀ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਪਿਛਲੇ ਸਾਲ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦੌਰਾਨ ਮੁੱਖ ਮੰਤਰੀ ਵਲੋਂ ਹਾਂ ਪੱਖੀ ਸੰਕੇਤ ਦਿੱਤੇ ਗਏ ਸਨ ਅਤੇ ਉਨਾਂ ਦੁਬਾਰਾ ਪੈਨਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ 19 ਮਾਰਚ ਨੂੰ ਵੀ ਗੱਲਬਾਤ ਤੋਂ ਭੱਜਦੀ ਹੈ ਤਾਂ ਇਹ ਸਰਕਾਰ ਦੀ ਅਨੈਤਿਕਤਾ ਹਾਰ ਹੋਵੇਗੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments