Sunday, May 5, 2024
No menu items!
HomeChandigarhਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੈਡੀਕਲ ਬਿੱਲਾਂ ਅਤੇ GPF ਸਮੇਤ ਹੋਰਨਾਂ ਫੰਡਾਂ 'ਤੇ...

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੈਡੀਕਲ ਬਿੱਲਾਂ ਅਤੇ GPF ਸਮੇਤ ਹੋਰਨਾਂ ਫੰਡਾਂ ‘ਤੇ ਲਾਈ ਅਣ-ਐਲਾਨੀ ਰੋਕ! ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ

 

ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੈਡੀਕਲ ਬਿੱਲ, ਜੀ ਪੀ ਐਫ ਦੇ ਵੱਖ-ਵੱਖ ਤਰ੍ਹਾਂ ਦੇ ਅਡਵਾਂਸ ਅਤੇ ਅੰਤਿਮ ਅਦਾਇਗੀਆਂ ਦੇ ਬਿੱਲ ਅਤੇ ਹੋਰ ਬਹੁਤ ਸਾਰੀਆਂ ਅਦਾਇਗੀਆਂ ਕਰਨ ਤੇ ਲੱਗੀ ਹੋਈ ਇੱਕ ਮਹੀਨੇ ਤੋਂ ਅਣ ਐਲਾਨੀ ਪਾਬੰਦੀ

ਪੰਜਾਬ ਨੈੱਟਵਰਕ, ਫਰੀਦਕੋਟ

ਭਗਵੰਤ ਮਾਨ ਸਰਕਾਰ ਦੇ ਖਜਾਨੇ ਦੇ ਬੁਰੇ ਹਾਲ ਹੋ ਗਏ ਹਨ , ਜਿਸ ਦੀ ਸਪਸ਼ਟ ਉਦਾਹਰਣ ਇਹ ਹੈ ਕਿ ਪੰਜਾਬ ਦੇ ਖਜ਼ਾਨਾ ਦਫਤਰਾਂ ਵਿੱਚ ਪਿਛਲੇ ਕਈ ਦਿਨਾਂ ਭਾਵ 1 ਅਪ੍ਰੈਲ ਤੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੈਡੀਕਲ ਪ੍ਰਤੀ ਪੂਰਤੀ ਬਿਲ, ਜੀ ਪੀ ਐਫ ਦੇ ਵੱਖ-ਵੱਖ ਤਰ੍ਹਾਂ ਦੇ ਐਡਵਾਂਸ ਅਤੇ ਅੰਤਿਮ ਅਦਾਇਗੀਆਂ ਦੇ ਬਿੱਲ ਅਤੇ ਹੋਰ ਬਹੁਤ ਸਾਰੀਆਂ ਅਦਾਇਗੀਆਂ ਤੇ ਅਣਮਿਥੇ ਸਮੇਂ ਲਈ ਰੋਕ ਲਗਾ ਕੇ ਇਹ ਅਦਾਇਗੀਆਂ ਨਹੀਂ ਕੀਤੀਆਂ ਜਾ ਰਹੀਆਂ।

ਇਹ ਵੀ ਪੜ੍ਹੋ–PSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਇਸ ਦਿਨ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਇਹ ਅਦਾਇਗੀਆਂ ਨਾ ਹੋਣ ਕਾਰਨ ਮੁਲਾਜ਼ਮ ਤੇ ਪੈਨਸ਼ਨਰਾਂ ਵਰਗ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੀਨੀਆਰ ਮੀਤ ਗੁਰਪ੍ਰੀਤ ਸਿੰਘ ਮੰਗਵਾਲ , ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਪ੍ਰੈਸ ਸਕੱਤਰ ਪ੍ਰਭਜੀਤ ਸਿੰਘ ਉੱਪਲ ਤੇ ਟਹਿਲ ਸਿੰਘ ਸਰਾਭਾ ਅਤੇ ਪੰਜਾਬ ਪੈਨਸ਼ਨਰਜ ਯੂਨੀਅਨ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੱਸਿਆ ਹੈ ਕਿ ਇਹ ਬਿੱਲ ਪਾਸ ਨਾ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਰੋਜ਼ਮਰਾ ਦੇ ਖਰਚੇ ਅਤੇ ਜੋ ਅਦਾਇਗੀਆਂ ਉਹਨਾਂ ਨੇ ਅੱਗੇ ਦੇਣੀਆ ਹਨ ਉਹ ਸਾਰੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।

ਇਹ ਵੀ ਪੜ੍ਹੋHoliday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਆਗੂਆਂ ਨੇ ਪੰਜਾਬ ਸਰਕਾਰ ਤੋ ਮੰਗ ਕੀਤੀ ਕਿ ਖਜਾਨੇ ਵਿੱਚ ਵੱਖ ਵੱਖ ਤਰ੍ਹਾਂ ਦੀਆਂ ਅਦਾਇਗੀਆਂ ਕਰਨ ਤੇ ਲਾਈ ਗਈ ਰੋਕ ਤਰੁੰਤ ਹਟਾ ਕੇ ਇਹ ਅਦਾਇਗੀਆਂ ਕੀਤੀਆਂ ਜਾਣ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਦਾ ਖਜ਼ਾਨਾਂ ਭਰਿਆ ਹੋਣ ਦਾ ਕੀਤਾ ਜਾ ਰਿਹਾ ਕੂੜ ਪ੍ਰਚਾਰ ਤੁਰੰਤ ਬੰਦ ਕੀਤਾ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਹ ਅਦਾਗੀਆਂ ਤੁਰੰਤ ਸ਼ੁਰੂ ਨਾ ਕੀਤੀਆਂ ਗਈਆਂ ਤਾਂ ਜਲਦੀ ਹੀ ਪੰਜਾਬ ਦੇ ਸਾਰੇ ਖਜਾਨਾ ਦਫਤਰਾਂ ਅੱਗੇ ਮੁਲਾਜ਼ਮ ਤੇ ਪੈਨਸ਼ਨਰਾਂ ਰੋਸ ਮੁਜਾਹਰੇ ਕਰਨ ਲਾਈ ਮਜਬੂਰ ਹੋਣਗੇ ਅਤੇ ਅਜਿਹੇ ਹਾਲਤਾਂ ਦਾ ਖਮਿਆਜਾ ਆਮ ਆਦਮੀ ਪਾਰਟੀ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵੀ ਭੁਗਤਣਾ ਪਵੇਗਾ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਹ ਵੀ ਪੜ੍ਹੋTeacher Accident: ਅਧਿਆਪਕਾ ਨੂੰ ਟਿੱਪਰ ਨੇ ਕੁਚਲਿਆ, ਹਾਲਤ ਗੰਭੀਰ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments