Tuesday, May 14, 2024
No menu items!
HomeEducationAnnual Practical Examinations: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲ ਮੁਖੀਆਂ ਨੂੰ ਸਾਲਾਨਾ...

Annual Practical Examinations: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਕੂਲ ਮੁਖੀਆਂ ਨੂੰ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਬਾਰੇ ਨਵੇਂ ਹੁਕਮ ਜਾਰੀ

 

Annual Practical Examinations: ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ ‘ਤੇ ਉਪਲਬੱਧ 

ਪੰਜਾਬ ਨੈੱਟਵਰਕ, ਚੰਡੀਗੜ੍ਹ-

Annual Practical Examinations: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਮੂਹ ਸਕੂਲ ਮੁਖੀਆਂ ਨੂੰ ਸਾਲਾਨਾ ਪ੍ਰਯੋਗੀ ਪ੍ਰੀਖਿਆਵਾਂ ਬਾਰੇ ਨਵੇਂ ਹੁਕਮ ਜਾਰੀ ਕੀਤੇ ਹਨ ਅਤੇ ਉਕਤ ਪ੍ਰਯੋਗੀ ਪ੍ਰੀਖਿਆਵਾਂ ਲਈ ਸਰਕਾਰ ਦੁਆਰਾ ਜਾਰੀ ਕੀਤੇ ਗਏ ਕੋਵਿਡ-19 ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਵੀ ਪਾਲਣਾ ਕਰਨ ਅਤੇ ਕਰਵਾਉਣ ਬਾਰੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਮੁਤਾਬਿਕ, ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰਯੋਗੀ ਪਰੀਖਿਆਵਾਂ ਪੂਰੇ ਵਿਸ਼ਿਆਂ (ਸਮੇਤ ਓਪਨ ਸਕੂਲ) ਅਧੀਨ ਰੀ-ਅਪੀਅਰ, ਵਾਧੂ ਵਿਸ਼ਾ ਅਤੇ ਦਰਜਾ / ਕਾਰਗੁਜਾਰੀ ਵਧਾਉਣ ਲਈ ਦਸਵੀਂ ਸ਼੍ਰੇਣੀ ਮਿਤੀ 18-03-2024 ਤੋਂ 06-04-2024 ਤੱਕ ਅਤੇ ਬਾਰਵੀਂ ਸ਼੍ਰੇਣੀ ਮਿਤੀ 05-04-2024 ਤੋਂ 27-04-2024 ਤੱਕ ਹੋਣੀਆਂ ਹਨ।

ਬੋਰਡ ਨੇ ਸਬੰਧਤ ਸਕੂਲ ਮੁਖੀਆਂ ਨੂੰ ਹੁਕਮਾਂ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ, ਉਹ ਸਾਲਾਨਾ ਪ੍ਰਯੋਗੀ ਪਰੀਖਿਆਵਾਂ ਬਾਰੇ ਦਸਵੀਂ ਸ਼੍ਰੇਣੀ ਅਤੇ ਬਾਰਵੀਂ ਸ਼੍ਰੇਣੀ ਦੇ ਪਰੀਖਿਆਰਥੀਆਂ ਨੂੰ ਨੋਟ ਕਰਵਾ ਦੇਣ ਤਾਂ ਜੋ ਕੋਈ ਪਰੀਖਿਆਰਥੀ ਪਰੀਖਿਆ ਦੇਣ ਤੋਂ ਵਾਂਝਾ ਨਾ ਰਹਿ ਜਾਵੇ।

ਅੱਗੇ ਬੋਰਡ ਨੇ ਲਿਖਿਆ ਹੈ ਕਿ, ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬੱਧ ਹੈ ਅਤੇ ਲੋੜ ਸਮੇਂ ਈ-ਮੇਲ srsecconduct.pseb@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਪ੍ਰਯੋਗੀ ਪਰੀਖਿਆਵਾਂ ਲਈ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਵੀ ਕਿਹਾ ਗਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments